ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਸਦਮਾ
ਮਹਾਰਾਣੀ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਚੱਲ ਵਸੇ
ਸਲਾਹਕਾਰ ਭਰਤਇੰਦਰ ਸਿੰਘ ਚਾਹਲ ਤੇ ਹੋਰਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਤਿਮ ਸੰਸਕਾਰ ਕੱਲ੍ਹ ਚੰਡੀਗੜ੍ਹ ‘ਚ
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋੋਂ ਮਹਾਰਾਣੀ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਅਕਾਲ ਚਲਾਣਾ ਕਰ ਗਏ। ਉਹਨਾਂ ਦਾ ਅੰਤਿਮ ਸੰਸਕਾਰ ਭਲਕੇ 14 ਦਸੰਬਰ ਨੂੰ ਦੁਪਹਿਰ 12 ਵਜੇ ਸੈਕਟਰ 25 ਸ਼ਮਸ਼ਾਨਘਾਟ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਤੇ ਹੋਰਨਾਂ ਨੇ ਹਿੰਮਤ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।