ਪੰਜਾਬ ਦੀ ਸਿਆਸਤ ਵਿੱਚ ਹੁਣ ਤੱਕ ਦੀ ਸਭ ਦੀ ਵੱਡੀ ਹਲਚਲ
ਕੈਪਟਨ ਅਮਰਿੰਦਰ ਸਿੰਘ ਥੋੜ੍ਹੀ ਦੇਰ ਵਿੱਚ ਹੋਣਗੇ ਦਿੱਲੀ ਰਵਾਨਾ
ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀਆਂ ਲੱਗਰਹੀਆਂ ਹਨ ਕਿਆਸਰਾਈਆਂ
ਕੈਪਟਨ ਦੇ ਮੀਡੀਆ ਸਲਾਹਕਾਰ ਨੇ ਦੌਰੇ ਨੂੰ ਦੱਸਿਆ ਨਿੱਜੀ

ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅੱਜ ਪਹਿਲੀ ਵਾਰ ਦਿੱਲੀ ਦੌਰੇ ਤੇ ਜਾ ਰਹੇ ਹਨ। ਉਹਨਾਂ ਦੇ ਦੌਰੇ ਨੂੰ ਲੈ ਕੇ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਦਿੱਲੀ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਪਰ, ਇਹਨਾਂ ਕਿਆਸਰਾਈਆਂ ਤੇ ਰੋਕ ਲਗਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਦਾ ਇਹ ਦੌਰਾ ਨਿੱਜੀ ਦੌਰਾ ਹੈ ਅਤੇ ਇਸ ਦੌਰਾਨ ਕੈਪਟਨ ਆਪਣੇ ਦੋਸਤਾਂ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਕਪੂਰਥਲਾ ਹਾਊਸ ਵੀ ਖਾਲੀ ਕਰਨਗੇ।






















