ਕੈਪਟਨ ਅਮਰਿੰਦਰ ਸਿੰਘ ਦਾ ਐਲਾਨ
ਇਸ ਹਲਕੇ ਤੋਂ ਲੜਨਗੇ ਵਿਧਾਨ ਸਭਾ ਚੋਣਾਂ
ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਹੈ। ਉਹਨਾਂ ਨੇ ਆਪਣੇ ਫੇਸਬੁੱਕ ਪੇਜ਼ ‘ਪੰਜਾਬ ਦਾ ਕੈਪਟਨ’ ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਹਨਾਂ ਨੇ ਲਿਖਿਆ ਕਿ “ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਹਨਾਂ ਨੂੰ ਛੱਡਣ ਵਾਲਾ ਨਹੀਂ ਹਾਂ।”
ਇਸ ਪੋਸਟ ਵਿੱਚ ਉਹਨਾਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਪਟਿਆਲਾ ਹਲਕੇ ਤੋਂ ਚੋਣ ਲੜ੍ਹਨਗੇ।























