• Latest
  • Trending
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

6 years ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

3 hours ago
ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

ਬੁਲਗਾਰੀਆ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

3 hours ago
IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

4 hours ago
ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

4 hours ago
ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ : ਭਾਰਤ ਨੇ ਗਵਾਈਆਂ 2 ਵਿਕਟਾਂ

5 hours ago
IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

IND Vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਜਾਰੀ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

6 hours ago
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

6 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

6 hours ago
Hindi News
English News
Sunday, July 5, 2026
No Result
View All Result
32 °c
Chandigarh
35 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

August 28, 2020
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਆਰਡੀਨੈਂਸ ਰੱਦ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)-ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ।
ਇਹ ਮਤਾ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕੀਤਾ ਗਿਆ।
ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਤਿੰਨੋਂ ਆਰਡੀਨੈਂਸਾਂ ਕਾਰਨ ਹੋਈਆਂ ਚਿੰਤਾਵਾਂ ਅਤੇ ਪ੍ਰੇਸ਼ਾਨੀਆਂ ਪ੍ਰਤੀ ਗੰਭੀਰਤਾ ਨਾਲ ਚਿੰਤਤ ਹੈ: ਕਿਸਾਨ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਸਮਝੌਤੇ ‘ਤੇ ਮੁੱਲ ਦਾ ਬੀਮਾ ਅਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਅਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ, 2020, ਜੋ ਕਿ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਰਾਜ ਵਿੱਚ ਸਥਾਪਿਤ ਕੀਤੀ ਗਈ ਤੇ ਸਮੇਂ ਨਾਲ ਉਪਯੋਗੀ ਸਾਬਤ ਹੋਈ ਖੇਤੀਬਾੜੀ ਮਾਰਕੀਟਿੰਗ ਪ੍ਰਣਾਲੀ ਅਤੇ ਭਾਰਤ ਦੇ ਸੰਵਿਧਾਨ ਦੇ ਵੀ ਵਿਰੁੱਧ ਹਨ। ਸੰਵਿਧਾਨ ਦੀ ਦੂਜੀ ਸੂਚੀ ਵਿੱਚ ਦਰਜ 14 ਨੰਬਰ ਦੀ ਐਂਟਰੀ ਵਿਚ ਖੇਤੀਬਾੜੀ ਨੂੰ ਰਾਜਾਂ ਦਾ ਵਿਸ਼ਾ ਬਣਾਇਆ ਗਿਆ ਹੈ, ਇਸ ਲਈ ਇਹ ਆਰਡੀਨੈਂਸ ਰਾਜਾਂ ਦੇ ਕਾਰਜਾਂ ਅਤੇ ਸੰਵਿਧਾਨ ਵਿਚ ਦਰਜ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਵਿਰੁੱਧ ਹਨ ਅਤੇ ਦੁਖੀ ਵਿਕਰੀ ਨੂੰ ਉਤਸ਼ਾਹਤ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇਹ ਸਦਨ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੁਆਰਾ ਸਰਕਾਰੀ ਖਰੀਦ ਦੀ ਨਿਰੰਤਰਤਾ ਹੈ।
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਗੁਰਕੀਰਤ ਸਿੰਘ ਕੋਟਲੀ, ਆਪ ਦੇ ਵਿਧਾਇਕ ਕੰਵਰ ਸੰਧੂ ਤੇ ਕੁਲਤਾਰ ਸਿੰਘ ਸੰਧਵਾਂ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਇਸ ਮਤੇ ਦਾ ਸਮਰਥਨ ਕੀਤਾ।
ਕੁਝ ਮੈਂਬਰਾਂ ਨੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਚਿਰਾਂ ਤੋਂ ਚੱਲਿਆ ਆ ਰਿਹਾ ਆੜ੍ਹਤੀਆ ਤੇ ਤੋਲੇ ਦਾ ਸਿਸਟਮ ਖਤਮ ਹੋ ਜਾਵੇਗਾ।
ਆਪਣੀ ਦਲੀਲ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪੰਜਾਬ ਤੇ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਸੂਬਾ ਅੱਸੀਵਿਆਂ ਦੇ ਕਾਲੇ ਦੌਰ ਵੱਲ ਮੁੜ ਧੱਕਿਆ ਜਾਵੇਗਾ ਕਿਉਂਕਿ ਇਹ ਇਕ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਹਮੇਸ਼ਾ ਹੀ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ ਰਹਿੰਦਾ ਹੈ।
ਸਮਰਥਨ ਮੁੱਲ ਨੂੰ ਐਮ.ਐਸ.ਪੀ. ਅਤੇ ਕੌਮੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਲਾਜ਼ਮੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ ‘ਤੇ ਤਬਾਹ ਹੋ ਜਾਵੇਗੀ ਖਾਸ ਕਰਕੇ 70 ਫੀਸਦੀ ਉਹ ਕਿਸਾਨ ਜਿਨ੍ਹਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ।
ਉਨ੍ਹਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਵਿਕੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਦੇ ਕੀਮਤੀ ਸੋਮਿਆਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਹੋਈ ਹੈ। ਪਹਿਲੀ ਵਾਰ ਸਾਲ 2004 ਵਿੱਚ ਅਜਿਹੀ ਕੋਸ਼ਿਸ਼ ਹੋਈ ਸੀ ਪਰ ਉਸ ਸਮੇਂ ਉਨ੍ਹਾਂ ਨੇ ਵਿਧਾਨ ਸਭਾ ਨੇ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਸੂਬੇ ਅਤੇ ਇਸ ਦੇ ਖੇਤੀਬਾੜੀ ਪ੍ਰਧਾਨ ਅਰਥਚਾਰੇ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮਤਾ ਪੰਜਾਬ ਦਾ ਰੋਸ ਪ੍ਰਗਟਾਉਣ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਭੇਜਿਆ ਜਾਵੇਗਾ।
ਤੱਥਾਂ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਮੂਲ ਅਧਾਰ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਹਨ ਜਿਨ੍ਹਾਂ ਦੇ ਨਤੀਜੇ ਕੌਮੀ ਪੱਧਰ ‘ਤੇ ਵੀ ਭੈੜੇ ਨਿਕਲ ਸਕਦੇ ਹਨ ਕਿਉਂ ਜੋ ਸਿੱਟੇ ਵਜੋਂ ਐਫ.ਸੀ.ਆਈ. ਦੀ ਹੋਂਦ ਮਿੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਵੀ ਆਪਣੀ ਹੋਂਦ ਬਚਾਅ ਨਹੀਂ ਸਕੇਗਾ ਜੋ ਕਿ ਪੇਂਡੂ ਖੇਤਰਾਂ ਅਤੇ ਲਿੰਕ ਸੜਕਾਂ ਦੇ ਵਿਕਾਸ ਦਾ ਕੰਮ ਕਰਦਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਵਿਚ ਨਾ ਆਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਮਤੇ ਨੂੰ ਲਿਆਉਣ ਵਾਲੀ ਪਾਰਟੀ ਅਜਿਹੇ ਜ਼ਰੂਰੀ ਮੌਕੇ ਜਾਣਬੁੱਝ ਕੇ ਵਿਧਾਨ ਸਭਾ ਵਿਚੋਂ ਗੈਰ-ਹਾਜ਼ਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਆਰਡੀਨੈਂਸ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣਗੇ, ਦੁਆਰਾ ਦਿੱਤੇ ਗਏ ਭਰੋਸੇ ‘ਤੇ ਕੌਣ ਯਕੀਨ ਕਰੇਗਾ।
ਪੰਜਾਬ ਦੇ ਦੇਸ਼ ਦਾ ਅੰਨ ਭੰਡਾਰ ਹੋਣ ਦੇ ਅਕਸ ਨੂੰ ਉਭਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 60ਵਿਆਂ ਦੌਰਾਨ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ। ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
ਸਮੂਹ ਖੇਤੀਬਾੜੀ ਪ੍ਰਧਾਨ ਸੂਬਿਆਂ ਖਾਸ ਕਰਕੇ ਹਰਿਆਣਾ ਨੂੰ ਜਜ਼ਬਾਤੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਅਜਿਹੇ ਆਰਡੀਨੈਂਸਾਂ ਦਾ ਵਿਰੋਧ ਕਰਨ ਦਾ ਹੋਕਾ ਦਿੱਤਾ।
ਮੁੱਖ ਮੰਤਰੀ ਨੇ ਉਹਨਾਂ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਅਹਿਮ ਮੌਕੇ ਸੂਬਾ ਸਰਕਾਰ ਦਾ ਸਾਥ ਦਿੱਤਾ।
ਭਾਜਪਾ ਦੇ ਵਿਧਾਇਕ ਦਿਨੇਸ਼ ਸਿੰਘ ਨੇ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਕਿਤੇ ਵੀ ਇਨ੍ਹਾਂ ਆਰਡੀਨੈਂਸਾਂ ਵਿੱਚ ਲਿਖਿਆ ਨਹੀਂ ਗਿਆ ਕਿ ਐਮ.ਐਸ.ਪੀ. ਪ੍ਰਥਾ ਖਤਮ ਕਰ ਦਿੱਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

by Ankit
July 4, 2026
0

ਜ਼ਿਲ੍ਹੇ 'ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼ ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ);- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ...

Most Popular

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ‘ਤੇ ਸ਼ੁਰੂ ਕੀਤੀ ਭੁੱਖ ਹੜਤਾਲ

by Jaspreet Kaur
6 days ago
0

ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਜੰਤਰ-ਮੰਤਰ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ - ਜਾਣੋ ਕਿਹੜੀ ਮੰਗ 'ਤੇ ਅੜੇ ! ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 