• Latest
  • Trending
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

43 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

May 25, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ: ਬਲਬੀਰ ਸਿੱਧੂ

ਪਹਿਲਕਦਮੀ ਨਾਲ ਸੂਬੇ ਭਰ ਵਿੱਚ 39.57 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ):ਸਮਾਜ ਦੇ ਕਮਜ਼ੋਰ ਅਤੇ ਦੱਬੇ ਕੁਚਲੇ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ-19 ਦੇ ਮਰੀਜ਼ਾਂ ਨੂੰ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੇਣ ਦਾ ਫੈਸਲਾ ਕੀਤਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ 8000 ਰੁਪਏ ਤੋਂ 18,000 ਰੁਪਏ ਪ੍ਰਤੀ ਦਿਨ ਦੀਆਂ ਤੈਅ ਇਲਾਜ ਦਰਾਂ `ਤੇ ਕੋਵਿਡ ਦਾ ਇਲਾਜ ਪ੍ਰਦਾਨ ਕਰਨ ਦੇ ਸਮਰੱਥ ਹਸਪਤਾਲਾਂ ਵਿੱਚ ਇਹ ਸਹੂਲਤ ਉਪਲੱਬਧ ਹੋਵੇਗੀ ਅਤੇ ਇਹੀ ਇਲਾਜ ਦਰਾਂ ਆਮ ਜਨਤਾ ਵਾਸਤੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਲਈ ਤੈਅ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਤੈਅ ਦਰਾਂ ਵਿੱਚੋਂ ਬੀਮਾ ਕੰਪਨੀ ਦੁਆਰਾ ਅਦਾਇਗੀਯੋਗ ਖਰਚੇ ਨੂੰ ਘਟਾਉਣ ਤੋਂ ਬਾਅਦ ਬਚੇ ਸਾਰੇ ਇਲਾਜ ਖ਼ਰਚ ਨੂੰ ਸਹਿਣ ਕਰੇਗੀ।ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਨਿਰਧਾਰਤ ਕੀਤੀਆਂ ਗਈਆਂ ਇਲਾਜ ਦਰਾਂ ਵਿੱਚ ਬੈੱਡ, ਪੀਪੀਈ ਕਿੱਟਾਂ, ਦਵਾਈਆਂ, ਕੰਜਿਊਮਏਬਲਜ਼, ਨਿਗਰਾਨੀ / ਨਰਸਿੰਗ ਕੇਅਰ, ਡਾਕਟਰ ਦੀ ਫੀਸ, ਜਾਂਚ, ਆਕਸੀਜਨ ਆਦਿ ਦਾ ਖ਼ਰਚਾ ਸ਼ਾਮਲ ਹੈੈ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਬੀਮਾ ਯੋਜਨਾ ਤਹਿਤ ਲਾਭਪਾਤਰੀ ਕੋਵਿਡ-19 ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਤੋਂ ਬਿਨਾਂ ਕਿਸੇ ਰੈਫ਼ਰਲ ਦੀ ਜ਼ਰੂਰਤ ਦੇ ਸਿੱਧੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਕਮਜ਼ੋਰ ਅਤੇ ਲੋੜਵੰਦ ਵਰਗ ਨੂੰ ਵੱਡੀ ਰਾਹਤ ਮਿਲਗੀ ਜੋ ਹੁਣ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਅਤੇ ਲੈਵਲ 3 ਦੀਆਂ ਇਲਾਜ ਸੇਵਾਵਾਂ ਲੈ ਸਕਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਨ੍ਹਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲੱਬਧ ਇਲਾਜ ਸੇਵਾਵਾਂ ਦਾ ਖ਼ਰਚ ਭਾਰਤ ਸਰਕਾਰ ਦੁਆਰਾ ਤੈਅ ਕੀਤੀਆਂ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਦੀਆਂ ਦਰਾਂ ਅਨੁਸਾਰ ਅਦਾਇਗੀ ਯੋਗ ਸੀ ਜਿਸਦੀਆਂ ਇਲਾਜ ਦਰਾਂ 1,800 ਰੁਪਏ ਤੋਂ 4,500 ਰੁਪਏ ਤੱਕ ਸਨ ਜੋ ਕਿ ਇੱਕ ਹਸਪਤਾਲ ਲਈ ਕੋਵਿਡ -19 ਮਰੀਜ਼ ਦੇ ਇਲਾਜ ਖ਼ਰਚਿਆਂ ਨੂੰ ਪੂਰਾ ਕਰਨ ਲਈ ਬਹੁਤ ਘੱਟ ਸੀ, ਜਿਸ ਵਿੱਚ ਪੀਪੀਈ ਕਿੱਟਾਂ, ਮਾਸਕ, ਕੰਜਿਊਮਏਬਲਜ਼, ਆਈਸੋਲੇਸ਼ਨ ਆਦਿ ਦਾ ਵਾਧੂ ਖਰਚਾ ਵੀ ਸ਼ਾਮਲ ਹੈ।

ਸ. ਸਿੱਧੂ ਨੇ ਕਿਹਾ ਕਿ ਹਾਲਾਂਕਿ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਤੋਂ ਹੀ ਕੋਵਿਡ-19 ਲਾਭਪਾਤਰੀ ਮਰੀਜ਼ਾਂ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਰਿਹਾ ਹੈ ਪਰ ਸਮਾਜ ਦੇ ਇੱਕ ਵੱਡੇ ਹਿੱਸੇ ਨੂੰ ਰਾਹਤ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਵਾਧੂ ਖ਼ਰਚੇ ਸਹਿਣ ਕਰਨ ਅਤੇ ਕੋਵਿਡ-19 ਦੇ ਮਰੀਜ਼ਾਂ ਲਈ ਸਕੀਮ ਤਹਿਤ ਨਿਰਧਾਰਤ ਦਰਾਂ `ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਆਗਿਆ ਦੇਣ ਦਾ ਫੈਸਲਾ ਕੀਤਾ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ।ਇਸ ਯੋਜਨਾ ਤਹਿਤ 748 ਕਰੋੜ ਰੁਪਏ ਦੀ ਲਾਗਤ ਨਾਲ 6.77 ਲੱਖ ਤੋਂ ਵੱਧ ਇਲਾਜ ਸੇਵਾਵਾਂ ਦਿੱਤੀਆਂ ਗਈਆਂ, 867 ਹਸਪਤਾਲ ਸੂਚੀਬੱਧ ਕੀਤੇ ਗਏ (241 ਸਰਕਾਰੀ ਹਸਪਤਾਲ ਅਤੇ 626 ਪ੍ਰਾਈਵੇਟ ਹਸਪਤਾਲ) ਅਤੇ 76 ਫੀਸਦੀ ਤੋਂ ਵੱਧ ਯੋਗ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਗਏ ਜਿਸ ਨਾਲ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਹੋਰ ਬਲ ਮਿਲਿਆ।

ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਦੂਜੇ ਹੱਲੇ ਜਿਸ ਨੇ ਪੂਰੇ ਸੂਬੇ ਨੂੰ ਆਪਣੀ ਜਕੜ ਵਿੱਚ ਲੈ ਲਿਆ ਅਤੇ ਸਿਹਤ ਬੁਨਿਆਦੀ ਢਾਂਚੇ `ਤੇ ਦਬਾਅ ਬਣਾ ਦਿੱਤਾ, ਦੇ ਕਾਰਨ ਸਰਕਾਰੀ ਹਸਪਤਾਲਾਂ ਨੂੰ ਕੋਵਿਡ-19 ਸੰਕਟ ਨਾਲ ਨਜਿੱਠਣ `ਤੇ ਧਿਆਨ ਕੇਂਦਰਤ ਕਰਨ ਲਈ ਚੋਣਵੀਆਂ ਸਰਜਰੀਆਂ / ਗੈਰ-ਕੋਵਿਡ ਇਲਾਜਾਂ ਨੂੰ ਮੁਲਤਵੀ ਕਰਨਾ ਪਿਆ।ਇਸ ਲਈ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਸ਼ਕਲ ਰਹਿਤ ਇਲਾਜ ਦੇਣ ਲਈ ਰਾਜ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਰਾਖਵੇਂ 55 ਸਰਜੀਕਲ ਟਰੀਟਮੈਂਟਾਂ ਨੂੰ ਡੀ-ਰਿਜਰਵ ਕਰ ਦਿੱਤਾ ਤਾਂ ਜੋ ਲਾਭਪਾਤਰੀ ਇਹ ਇਲਾਜ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਲੈ ਸਕਣ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੇ ਸਫਲਤਾਪੂਰਵਕ ਲਾਗੂ ਕਰਨ ਲਈ, ਇਹ ਮਹੱਤਵਪੂਰਨ ਹੈ ਕਿ ਨਿੱਜੀ ਸਿਹਤ ਸੰਭਾਲ ਖੇਤਰ ਦੀਆਂ ਸਮਰੱਥਾਂ ਨੂੰ ਵਰਤੋਂ ਵਿੱਚ ਲਿਆਉਣ ਦੇ ਨਾਲ ਨਾਲ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਮਿਆਰ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਗਰੀਬ ਅਤੇ ਦੱਬੇ ਕੁਚਲੇ ਵਰਗ ਲਈ ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਸੇਵਾਵਾਂ ਦੇ ਮਿਆਰ ਅਤੇ ਅਨੁਕੂਲਤਾ ਦੀ ਨਿਗਰਾਨੀ ਕਰਨਾ ਅਤੇ ਹਸਪਤਾਲਾਂ ਲਈ ਆਪਣੇ ਸਟਾਫ ਅਤੇ ਲਾਭਪਾਤਰੀਆਂ ਨੂੰ ਰੋਕਥਾਮ ਉਪਾਆਂ ਬਾਰੇ ਜਾਗਰੂਕ ਕਰਨਾ ਅਤੇ ਇਸ ਮਹਾਂਮਾਰੀ ਦੇ ਸਮੇਂ ਦੌਰਾਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦਾ ਹੋਣਾ ਵੀ ਇੰਨਾ ਹੀ ਜ਼ਰੂਰੀ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ “ਸੂਬੇ ਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਮਰੀਜ਼ਾਂ ਨੂੰ ਇਸ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ 6.77 ਲੱਖ ਇਲਾਜ ਸੇਵਾਵਾਂ (ਪ੍ਰਾਈਵੇਟ ਹਸਪਤਾਲਾਂ ਵਿੱਚ 4.01 ਲੱਖ ਅਤੇ ਸਰਕਾਰੀ ਹਸਪਤਾਲਾਂ ਵਿੱਚ 2.75 ਲੱਖ) ਮੁਹੱਈਆ ਕਰਵਾਉਣਾ ਇੱਕ ਵੱਡੀ ਸਫ਼ਲਤਾ ਹੈ।“

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਉਦੇਸ਼ ਰਾਜ ਦੇ ਤਕਰੀਬਨ 39.57 ਲੱਖ ਗਰੀਬ ਪਰਿਵਾਰਾਂ ਨੂੰ ਵਿੱਤੀ ਜੋਖਮ ਸੁਰੱਖਿਆ ਪ੍ਰਦਾਨ ਕਰਨਾ ਹੈ ਅਤੇ ਵਿਆਪਕ ਸਿਹਤ ਕਵਰੇਜ ਦੀ ਪ੍ਰਾਪਤੀ ਵੱਲ ਕਦਮ ਉਠਾਉਣਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ

by Navjot
4 weeks ago
0

ਦਿੱਲੀ ਦੀ ਮੁੱਖ ਮੰਤਰੀ ਨੇ ਉਦਯੋਗਿਕ ਖੇਤਰਾਂ ਵਿੱਚ 170 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 