ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ‘ਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ
ਕੈਪਟਨ ਹਾਈਕਮਾਨ ਨਾਲ ਕਰਨ ਮੁਲਾਕਾਤ,ਸੰਭਾਵਨਾਵਾਂ ਦੀ ਕਮੀ ਨਹੀਂ-ਹਰੀਸ਼ ਰਾਵਤ

ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਕਿਹਾ ਹੈ ਕਿ ਕੈਪਟਨ ਨੂੰ ਆਪਣੀ ਨਾਰਾਜ਼ਗੀ ਦੂਰ ਕਰਨ ਲਈ ਹਾਈਕਮਾਨ ਨਾਲ ਮਿਲਣਾ ਚਾਹੀਦਾ ਹੈ,ਉਹਨਾਂ ਲਈ ਪਾਰਟੀ ਦੇ ਦਰਵਾਜੇ ਬੰਦ ਨਹੀਂ ਹੋਏ ਹਨ, ਕੈਪਟਨ ਲਈ ਸੰਭਾਵਨਾ ਦੀ ਕਮੀ ਨਹੀਂ ਹੋਈ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਕੁੱਝ ਲੋਕ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਵੀ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਇਸ ਗੱਲ ਤੇ ਵੀ ਜੋਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਕਲੇਸ਼ ਮੁੱਖ ਮੰਤਰੀ ਚੰਨੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਖਤਮ ਹੋ ਗਿਆ ਹੈ।






















