ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ
ਚੰਡੀਗੜ੍ਹ,7 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਵਿਚਕਾਰ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਅੱਜ ਭਾਜਪਾ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਸਿਸਵਾਂ ਫਾਰਮ ਹਾਊਸ ਵਿਖੇ ਪਹੁੰਚੇ।






















