ਚੰਡੀਗੜ੍ਹ, 19 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੇ ਮੁੜ ਤੋਂ ਆਪਣਾ ਅਹੁਦਾ ਸੰਭਾਲ ਲਿਆ ਹੈ|
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੁਰੇਸ਼ ਕੁਮਾਰ ਨੂੰ ਵੱਡੀ ਰਾਹਤ ਦਿੰਦਿਆਂ ਉਨਾਂ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ‘ਤੇ ਰੋਕ ਲਾਈ ਸੀ। ਇਸ ਤੋਂ ਬਾਅਦ ਸੁਰੇਸ਼ ਕੁਮਾਰ ਦੇ ਵਾਪਸ ਆਪਣੇ ਅਹੁਦੇ ‘ਤੇ ਆਉਣ ਲਈ ਰਾਹ ਪੱਧਰਾ ਹੋ ਗਿਆ ਸੀ.