• Latest
  • Trending
ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਕੈਬਨਿਟ ਵੱਲੋਂ ਪੰਜਾਬ ਰਾਜ ਚੌਕਸੀ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਕੈਬਨਿਟ ਵੱਲੋਂ ਪੰਜਾਬ ਰਾਜ ਚੌਕਸੀ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

6 years ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

5 seconds ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

34 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

46 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

48 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

52 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

3 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

4 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਕੈਬਨਿਟ ਵੱਲੋਂ ਪੰਜਾਬ ਰਾਜ ਚੌਕਸੀ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

September 23, 2020
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਕੈਬਨਿਟ ਵੱਲੋਂ ਪੰਜਾਬ ਰਾਜ ਚੌਕਸੀ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ

ਜਨਤਕ ਸੇਵਾ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਵਿੱਚ ਆਰਡੀਨੈਂਸ ਦੇ ਖਰੜੇ ‘ਚ ਬਦਲਾਅ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)-ਸਰਕਾਰੀ ਮੁਲਾਜ਼ਮਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਵਧੇਰੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਪੰਜਾਬ ਕੈਬਨਿਟ ਵੱਲੋਂ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਪੂਰਾ ਕਰਦਿਆਂ ਇਕ ਬਹੁ-ਮੈਂਬਰੀ ਚੌਕਸੀ ਕਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਨੇ 2006 ਵਿੱਚ ਅਜਿਹਾ ਹੀ ਇਕ ਕਮਿਸ਼ਨ ਕਾਇਮ ਕਰਨ ਦਾ ਰਾਹ ਪੱਧਰਾ ਕੀਤਾ ਸੀ ਜਿਸ ਨੂੰ ਅਕਾਲੀਆਂ ਨੇ 2007 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਭੰਗ ਕਰ ਦਿੱਤਾ ਸੀ।
ਸਰਕਾਰੀ ਬੁਲਾਰੇ ਨੇ ਕੈਬਨਿਟ ਮੀਟਿੰਗ ਮਗਰੋਂ ਦੱਸਿਆ ਕਿ ਪੰਜਾਬ ਰਾਜ ਚੌਕਸੀ ਕਮਿਸ਼ਨ ਆਰਡੀਨੈਂਸ, 2020 ਵਿੱਚ ਕਮਿਸ਼ਨ ਦੀ ਇਕ ਆਜ਼ਾਦ ਸੰਸਥਾ ਵਜੋਂ ਸਥਾਪਨਾ ਦੀ ਤਜਵੀਜ਼ ਹੈ ਤਾਂ ਜੋ ਵਿਜੀਲੈਂਸ ਬਿਊਰੋ ਅਤੇ ਸੂਬਾ ਸਰਕਾਰ ਦੇ ਸਮੂਹ ਵਿਭਾਗਾਂ ਦੇ ਕੰਮਕਾਜ ‘ਤੇ ਅਸਰਦਾਰ ਢੰਗ ਨਾਲ ਨਿਗਰਾਨੀ ਰੱਖੀ ਜਾ ਸਕੇ ਜੋ ਕਿ ਇਕ ਸਾਫ ਸੁਥਰੇ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਏਗਾ। ਕਮਿਸ਼ਨ ਵਿੱਚ ਇਕ ਚੇਅਰਮੈਨ ਅਤੇ ਦੋ ਮੈਂਬਰ ਹੋਣਗੇ ਜਿਨ੍ਹਾਂ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨੂੰ ਕਾਨੂੰਨੀ ਮਸ਼ੀਰ ਵੱਲੋਂ ਇਸ ਆਰਡੀਨੈਂਸ ਦਾ ਖਰੜਾ ਤਿਆਰ ਕੀਤੇ ਜਾਣ ਮਗਰੋਂ ਇਸ ਵਿੱਚ ਕਿਸੇ ਵੀ ਬਦਲਾਅ ਲਈ ਅਧਿਕਾਰ ਦੇ ਦਿੱਤੇ ਗਏ ਹਨ ਤਾਂ ਜੋ ਸਾਰੇ ਮੁੱਦਿਆਂ ‘ਤੇ ਵਿਸਥਾਰਪੂਰਵਕ ਨਜ਼ਰਸਾਨੀ ਕਰ ਕੇ ਇਕ ਅਜਿਹੀ ਪੁਖਤਾ ਵਿਵਸਥਾ ਕਾਇਮ ਕੀਤੀ ਜਾ ਸਕੇ ਜੋ ਇਨਸਾਫ਼ ਦੇ ਤਕਾਜ਼ੇ ‘ਤੇ ਖਰੀ ਉੱਤਰਦੀ ਹੋਵੇ।
ਪੰਜਾਬ ਰਾਜ ਚੌਕਸੀ ਕਮਿਸ਼ਨ ਵੱਲੋਂ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਅਤੇ ਸੂਬਾ ਸਰਕਾਰ ਦੇ ਵੱਖੋ-ਵੱਖ ਵਿਭਾਗਾਂ ਕੋਲ ਲੰਬਿਤ ਪਏ ਕਾਰਵਾਈ ਦੀ ਮਨਜ਼ੂਰੀ ਵਾਲੇ ਮਾਮਲਿਆਂ ‘ਤੇ ਨਜ਼ਰਸਾਨੀ ਕੀਤੀ ਜਾਵੇਗੀ। ਚੌਕਸੀ ਕਮਿਸ਼ਨ ਵੱਲੋਂ ਸੂਬਾ ਸਰਕਾਰ ਦੇ ਵੱਖੋ-ਵੱਖ ਵਿਭਾਗਾਂ ਅਤੇ ਵਿਜੀਲੈਂਸ ਦੇ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਸਬੰਧੀ ਸਲਾਹ ਦਿੱਤੀ ਜਾਵੇਗੀ। ਇਸ ਨੂੰ ਇਹ ਵੀ ਅਧਿਕਾਰ ਦਿੱਤੇ ਗਏ ਹਨ ਕਿ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਜ਼ਿੰਮੇਵਾਰੀ ਠੀਕ ਢੰਗ ਨਾਲ ਨਿਭਾਉਣ ਲਈ ਨਿਰਦੇਸ਼ ਦੇਵੇ। ਇਸ ਦੇ ਨਾਲ ਹੀ ਕਮਿਸ਼ਨ ਨੂੰ ਇਹ ਵੀ ਅਧਿਕਾਰ ਦਿੱਤੇ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਹੋਰ ਅਪਰਾਧਾਂ ਤਹਿਤ ਲਾਏ ਗਏ ਇਲਜ਼ਾਮਾਂ ਦੀ ਜਾਂਚ ਦਾ ਨਿਰਦੇਸ਼ ਦੇਵੇ ਜਾਂ ਖੁਦ ਜਾਂਚ ਕਰੇ।
ਵਰਚੁਅਲ ਕੈਬਨਿਟ ਮੀਟਿੰਗ ਮਗਰੋਂ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਕਮਿਸ਼ਨ ਦਾ ਚੇਅਰਪਰਸਨ ਸੂਬੇ ਦੇ ਮੁੱਖ ਚੌਕਸੀ ਕਮਿਸ਼ਨਰ ਹੋਵੇਗਾ ਜਿਸ ਦੀ ਨਿਯੁਕਤੀ ਉਨ੍ਹਾਂ ਤਿੰਨ ਵਿਅਕਤੀਆਂ ਵਿੱਚੋਂ ਕੀਤੀ ਜਾਵੇਗੀ ਜੋ ਕਿ ਜਾਂ ਤਾਂ ਹਾਈ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਹੋਣ ਜਾਂ ਭਾਰਤ ਸਰਕਾਰ ਦੇ ਸਕੱਤਰ ਅਹੁਦੇ ਅਤੇ ਤਨਖਾਹ ਸਕੇਲ ਦੇ ਬਰਾਬਰ ਦੇ ਅਫਸਰ ਹੋਣ।
ਕਮਿਸ਼ਨ ਵਿੱਚ ਬਤੌਰ ਮੈਂਬਰ ਦੋ ਚੌਕਸੀ ਕਮਿਸ਼ਨਰ ਅਜਿਹੇ ਵਿਅਕਤੀਆਂ ਵਿੱਚੋਂ ਨਿਯੁਕਤ ਕੀਤੇ ਜਾਣਗੇ ਜੋ ਕਿ ਕੇਂਦਰ ਜਾਂ ਕਿਸੇ ਵੀ ਸੂਬੇ ਦੀ ਸਿਵਲ ਸੇਵਾ ਵਿੱਚ ਸਰਬ ਭਾਰਤੀ ਸੇਵਾ ਨਿਭਾ ਰਹੇ ਜਾਂ ਸੇਵਾ ਮੁਕਤ ਹੋ ਚੁੱਕੇ ਹੋਣ ਜਾਂ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਵਿੱਚ ਕਿਸੇ ਵੀ ਸਿਵਲ ਅਹੁਦੇ ‘ਤੇ ਨਿਯੁਕਤ ਹੋਣ ਅਤੇ ਜਿਨ੍ਹਾਂ ਨੂੰ ਚੌਕਸੀ, ਨੀਤੀ ਨਿਰਧਾਰਣ, ਪ੍ਰਸ਼ਾਸਨ (ਪੁਲਿਸ ਪ੍ਰਸ਼ਾਸਨ ਸਹਿਤ), ਵਿੱਤ (ਇੰਸ਼ੋਰੈਂਸ ਅਤੇ ਬੈਂਕਿੰਗ ਕਾਨੂੰਨ ਸਹਿਤ) ਨਾਲ ਸਬੰਧਤ ਮਾਮਲਿਆਂ ਦਾ ਤਜਰਬਾ ਅਤੇ ਮੁਹਾਰਤ ਹੋਵੇ ਅਤੇ ਜੋ ਵਿਅਕਤੀ ਸੂਬੇ ਦੇ ਵਿੱਤ ਕਮਿਸ਼ਨਰ ਜਾਂ ਕੇਂਦਰ ਸਰਕਾਰ ਵਿੱਚ ਵਧੀਕ ਸਕੱਤਰ ਦੇ ਅਹੁਦੇ ਅਤੇ ਤਨਖਾਹ ਸਕੇਲ ‘ਤੇ ਕੰਮ ਕਰ ਚੁੱਕੇ ਹੋਣ।
ਇਹ ਨਿਯੁਕਤੀਆਂ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਇਕ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਕੀਤੀਆਂ ਜਾਣਗੀਆਂ ਜਿਸ ਦੇ ਬਾਕੀ ਮੈਂਬਰਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਮੰਤਰੀ ਮੰਡਲ ਦੇ ਸਭ ਤੋਂ ਸੀਨੀਅਰ ਮੈਂਬਰ (ਮੁੱਖ ਮੰਤਰੀ ਤੋਂ ਬਾਅਦ) ਸ਼ਾਮਲ ਹੋਣਗੇ।
ਗੌਰਤਲਬ ਹੈ ਕਿ ਮੌਜੂਦਾ ਸਮੇਂ ਵਿੱਚ ਇਕ ਕੇਂਦਰੀ ਚੌਕਸੀ ਕਮਿਸ਼ਨ ਕੰਮ ਕਰ ਰਿਹਾ ਹੈ ਜਿਸ ਦੀ ਸਥਾਪਨਾ ਕੇਂਦਰੀ ਚੌਕਸੀ ਕਮਿਸ਼ਨ ਐਕਟ 2003 ਦੇ ਤਹਿਤ ਕੀਤੀ ਗਈ ਹੈ ਤਾਂ ਜੋ ਕੇਂਦਰ ਸਰਕਾਰ, ਕਿਸੇ ਵੀ ਕੇਂਦਰੀ ਐਕਟ ਤਹਿਤ ਸਥਾਪਿਤ ਕੀਤੀਆਂ ਗਈਆਂ ਨਿਗਮਾਂ ਨਾਲ ਸਬੰਧਿਤ ਕੁਝ ਖਾਸ ਸ਼੍ਰੇਣੀ ਦੇ ਸਰਕਾਰੀ ਮੁਲਾਜ਼ਮਾਂ ਦੁਆਰਾ ਭ੍ਰਿਸ਼ਟਾਚਾਰ ਰੋਕੂ ਐਕਟ, 1988 ਤਹਿਤ ਆਉਂਦੇ ਅਪਰਾਧਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਇਸ ਤੋਂ ਇਲਾਵਾ ਇਹ ਚੌਕਸੀ ਕਮਿਸ਼ਨ ਕੇਂਦਰੀ ਜਾਂਚ ਬਿਊਰੋ ਦੇ ਕੰਮ ਕਾਜ ਉੱਤੇ ਵੀ ਨਿਗਰਾਨੀ ਰੱਖਦਾ ਹੈ ਪਰ ਮੌਜੂਦਾ ਸਮੇਂ ਦੌਰਾਨ ਸੂਬਾ ਸਰਕਾਰ ਤਹਿਤ ਅਜਿਹੀ ਕੋਈ ਸੰਸਥਾ ਨਹੀਂ ਹੈ।
ਇਸ ਤੋਂ ਇਲਾਵਾ ਕੈਬਨਿਟ ਵੱਲੋਂ ਅੱਜ ਸਾਲ 2017 ਲਈ ਚੌਕਸੀ ਬਿਊਰੋ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 