ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਨਹੀਂ ਮਿਲਣਗੇ ਚਰਨਜੀਤ ਸਿੰਘ ਚੰਨੀ
ਕੱਲ੍ਹ ਹੋ ਸਕਦੀ ਹੈ ਸਿਸਵਾਂ ਫਾਰਮ ਹਾਊਸ ਵਿਖੇ ਮੁਲਾਕਾਤ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਪਰ,ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਸਲਾਹਕਾਰ ਰਵੀਨ ਠੁਕਰਾਲ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਮੁਲਾਕਾਤ ਅੱਜ ਨਹੀਂ ਹੋਵੇਗੀ। ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਦੋਵੇਂ ਆਗੂ ਕੱਲ੍ਹ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਵਿਖੇ ਮੁਲਾਕਾਤ ਕਰ ਸਕਦੇ ਹਨ।






















