• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

7 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

15 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

21 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

42 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

January 11, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ

– ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ

ਚੰਡੀਗੜ੍ਹ, 11 ਜਨਵਰੀ: ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰ੍ਹਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ ਸਰਕਾਰ ਨੇ ਇਸ ਮਾਮਲੇ ਉੱਤੇ 11 ਦਿਨ ਪਹਿਲਾਂ ਗ੍ਰਹਿ ਮੰਤਰਾਲੇ (ਐਮ.ਐਚ.ਏ) ਨੂੰ ਪਹਿਲਾਂ ਹੀ ਇੱਕ ਯਾਦ ਪੱਤਰ ਭੇਜ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੇ ਲਈ ਇਸ ਅਤਿ ਮਹੱਤਵਪੂਰਨ ਧਾਰਮਿਕ ਮੁੱਦੇ ਉੱਤੇ ਹਰਸਿਮਰਤ ਨੇ ਬਿਨ੍ਹਾਂ ਕੋਈ ਜਾਣਕਾਰੀ ਹਾਸਲ ਕੀਤੇ ਅਲ-ਪਟਲ ਮਾਰੇ ਹਨ ਜਿਸ ਦੇ ਨਾਲ ਉਹ ਆਪਣੇ ਭਰਮ ਫੈਲਾਉਣ ਵਾਲੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕੇਂਦਰੀ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਦ੍ਰਿਸ਼ ਉੱਤੇ ਆਉਣ ਲਈ ਨਿਰਾਸ਼ਾ ਵਿਚ ਹੱਥ ਪੈਰ ਮਾਰ ਰਹੇ ਬਾਦਲਾਂ ਦੇ ਸੌੜੇ ਹਿੱਤਾਂ ਨੂੰ ਅੱਗੇ ਬੜ੍ਹਾਵਾ ਦੇਣ ਲਈ ਹਰਸਿਮਰਤ ਕੌਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦਾ ਘਿਨਾਉਣਾ ਕਾਰਜ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਇਸ ਸਬੰਧ ਵਿਚ 12 ਦਸੰਬਰ, 2018 ਨੂੰ ਪੰਜਾਬ ਦੇ ਗ੍ਰਹਿ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਰੱਖਿਆ ਮੰਤਰਾਲੇ, ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ), ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ), ਬਿਊਰੋ ਆਫ ਇੰਮੀਗ੍ਰੇਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੇ ਅਧਾਰ ਉੱਤੇ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ ਚਾਰ ਵੱਖ ਵੱਖ ਵਿਕਲਪਾਂ ਦਾ ਪ੍ਰਸਤਾਵ ਦਿੱਤਾ ਗਿਆ।

ਇਨ੍ਹਾਂ ਵਿਕਲਪਾਂ ਵਿਚੋਂ ਸਭ ਤੋਂ ਢੁੱਕਵੇਂ ਇੱਕ ਵਿਕਲਪ ਉੱਤੇ ਆਪਸੀ ਸਹਿਮਤੀ ਹੋਈ। ਮੁੱਖ ਮੰਤਰੀ ਨੇ ਇਸ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਆਪਣੀ ਲੋੜੀਂਦੀ ਸਪੇਸ ਬਾਰੇ ਪੱਖ ਪੇਸ਼ ਕਰਨ ਲਈ ਕਿਹਾ ਗਿਆ। ਇਹ ਇੱਕ ਵਿਆਪਕ ਗੁੰਝਲ ਵਾਲਾ ਦੁਵੱਲਾ ਮੁੱਦਾ ਸੀ ਜਿਸ ਦੇ ਕਾਰਨ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਹੇਠ ਅਗਲੀ ਮੀਟਿੰਗ ਦਾ ਪ੍ਰਸਤਾਵ ਕੀਤਾ ਗਿਆ।

ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜ਼ਮੀਨ ਨੂੰ ਐਕੁਆਇਰ ਕਰਨ ਦਾ ਕੋਈ ਵੀ ਕਦਮ ਕੇਵਲ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਅਤੇ ਇਸ ਜ਼ਮੀਨ ਦੇ ਲੋੜੀਂਦੇ ਟੁਕੜੇ ਨੂੰ ਐਕੁਆਇਰ ਕਰਨ ਵਾਸਤੇ ਫੰਡ ਪ੍ਰਾਪਤੀ ਤੋਂ ਬਾਅਦ ਹੀ ਚੁੱਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ 1 ਜਨਵਰੀ, 2019 ਨੂੰ ਵੀ ਇੱਕ ਯਾਦ ਪੱਤਰ ਭੇਜਿਆ ਗਿਆ ਜਿਸ ਵਿਚ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਾਰਵਾਈ ਕਰਨ ਵਾਸਤੇ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਹ ਪ੍ਰਾਜੈਕਟ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਉਨ੍ਹਾਂ ਦੀ ਸਰਕਾਰ ਤੇ ਉਹ ਨਿੱਜੀ ਤੌਰ ‘ਤੇ ਬਹੁਤ ਜ਼ਿਆਦਾ ਉਤਸੁਕ ਹਨ। ਉਨ੍ਹਾਂ ਨੇ ਇਸ ਨਾਜ਼ੁਕ ਮੁੱਦੇ ਉੱਤੇ ਖੇਡਣ ਲਈ ਹਰਸਿਮਰਤ ਕੌਰ ਅਤੇ ਹੋਰ ਅਕਾਲੀ ਆਗੂਆਂ ਦੀ ਤਿੱਖੀ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਕੌਰ, ਬਾਦਲ ਕੁੰਨਬੇ ਦੇ ਨਾਲ ਇਸ ਮੁੱਦੇ ਤੋਂ ਲਾਹਾ ਲੈਣ ਦੇ ਵਾਸਤੇ ਲੋਕਾਂ ਵਿਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਝੂਠ ਫੈਲਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਵੱਲੋਂ ਸਰਕਾਰ ਅਤੇ ਲੋਕਾਂ ਵਿਚ ਪੈਦਾ ਕੀਤੀ ਜਾ ਰਹੀ ਝੂਠੀ ਦੀਵਾਰ ਇੱਕ ਦਿਨ ਵੀ ਨਹੀਂ ਟਿਕੇਗੀ ਕਿਉਂਕਿ ਪੰਜਾਬ ਦੇ ਲੋਕਾਂ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਬਾਦਲਾਂ ਨੂੰ ਬਾਹਰ ਦਾ ਰਾਸਤਾ ਦਿਖਾਉਣ ਦਾ ਮਨ ਬਣਾ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜਲਦੀ ਤੋਂ ਜਲਦੀ ਵਿਕਾਸ ਕੰਮ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਂਦੀ ਰਹੇਗੀ ਤਾਂ ਜੋ ਇਸ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਕੇਂਦਰ ਸਰਕਾਰ ਨੂੰ ਹਰ ਸਮਰਥਨ ਦੇਵੇਗੀ। ਕਰਤਾਰਪੁਰ ਲਾਂਘੇ ਵਾਸਤੇ ਕੇਂਦਰ ਵਿਚ ਲਗਾਤਾਰ ਬਣੀਆਂ ਕਾਂਗਰਸ ਸਰਕਾਰਾਂ ਨੇ ਜੱਦੋ ਜਹਿਦ ਕੀਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 