• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਮੰਗੀ ਸਹਾਇਤਾ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਮੰਗੀ ਸਹਾਇਤਾ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

6 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

6 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

6 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

6 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

6 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

9 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

10 hours ago
Hindi News
English News
Sunday, November 15, 2026
No Result
View All Result
15 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਮੰਗੀ ਸਹਾਇਤਾ

October 29, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਵੱਲ ਮੋੜਣ ਲਈ ਵਿਸ਼ਵ ਬੈਂਕ ਦੀ ਮੰਗੀ ਸਹਾਇਤਾ

ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ
ਚੰਡੀਗੜ, 29 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।
ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ ਆਲਮੀ ਡਾਇਰੈਕਟਰ ਡਾ. ਜਿਉਰੇਗਨ ਵੋਇਗੇਲੇ ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਚਲਾਏ ਗਏ ਪ੍ਰੋਗਰਾਮਾਂ ਸਦਕਾ ਬਹੁਤੇ ਕਿਸਾਨਾਂ ਨੇ ਰਵਾਇਤੀ ਫਸਲਾਂ ਦਾ ਤਿਆਗ ਕਰਕੇ ਬਦਲਵੀਆਂ ਫਸਲਾਂ ਨੂੰ ਅਪਣਾਇਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਅਤੇ ਵਿੱਤੀ ਸਹਾਇਤਾ ਦੀ ਲੋੜ ਹੈ ਜਿਸ ਲਈ ਵਿਸ਼ਵ ਬੈਂਕ ਢੁਕਵੀਂ ਸਹਾਇਤਾ ਮੁਹੱਈਆ ਕਰਵਾ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫਸਲੀ ਵੰਨ-ਸੁਵੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਲੇ ਪ੍ਰਾਜੈਕਟਾਂ ਦਾ ਖਾਕਾ ਤਿਆਰ ਕਰਕੇ ਵਿਸ਼ਵ ਬੈਂਕ ਨੂੰ ਸੌਂਪਿਆ ਜਾਵੇ ਤਾਂ ਕਿ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਹਾਸਲ ਕੀਤੀ ਜਾ ਸਕੇ।
ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਫਸਲੀ ਵੰਨ-ਸੁਵੰਨਤਾ ਦੇ ਅਹਿਮ ਮੁੱਦਿਆਂ ’ਤੇ ਅਧਾਰਿਤ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਸ਼ਵ ਬੈਂਕ ਨੂੰ ਪੰਜਾਬ ਵਿੱਚੋਂ ਫਲ ਤੇ ਪਸ਼ੂਧਨ ਦੀ ਬਰਾਮਦ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਜਿਵੇਂ ਕਿ ਉਜ਼ਬੇਕਿਸਤਾਨ ਵਿੱਚ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਦੇ ਮੈਂਬਰਾਂ ਨੂੰ ਆਖਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿਰੇ ਚਾੜਣ ਲਈ ਉਹ ਆਪਣੇ ਤਜਰਬੇ ਤੇ ਖੋਜਾਂ ਨੂੰ ਸਾਂਝਾ ਕਰਨ।
ਮੁੱਖ ਮੰਤਰੀ ਨੇ ਖੇਤੀ ਸਬਸਿਡੀਆਂ ਨੂੰ ਉਤਪਾਦਨ ਤੋਂ ਅਲਹਿਦਾ ਕਰਨ ਦਾ ਪ੍ਰਸਤਾਵ ਰੱਖਿਆ ਅਤੇ ਖੇਤੀ ਵੰਨ-ਸੁਵੰਨਤਾ ਲਈ ਕਿਸਾਨਾਂ ਨੂੰ ਪ੍ਰਭਾਵੀ ਮੰਡੀਕਰਨ ਦਾ ਢਾਂਚਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਵਿਸ਼ਵ ਬੈਂਕ ਵੱਲੋਂ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਲਈ ਸਹਾਇਤਾ ਕੀਤੀ ਜਾ ਸਕਦੀ ਹੈ। ਉਨਾਂ ਨੇ ਮੌਜੂਦਾ ਖੇਤੀ ਸਹਾਇਤਾ ਵਿਧੀ ਦੇ ਪਸਾਰ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਜਿਸ ਤਹਿਤ ਭਾਰਤ ਸਰਕਾਰ ਵੱਲੋਂ ਮੱਕੀ, ਨਰਮਾ ਅਤੇ ਗੰਨੇ ਵਰਗੀਆਂ ਬਦਲਵੀਆਂ ਫਸਲਾਂ ਦੀ ਖ਼ਰੀਦ ਸਮਰਥਨ ਮੁੱਲ ’ਤੇ ਕੀਤਾ ਜਾਣਾ ਅਹਿਮ ਹੈ।
ਮੁੱਖ ਮੰਤਰੀ ਨੇ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਕਿਸਾਨਾਂ ਲਈ ਢੁਕਵਾਂ ਢਾਂਚਾ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਛੇਤੀ ਹੀ ਸੋਧਿਆ ਹੋਇਆ ਖੇਤੀਬਾੜੀ ਉਤਪਾਦਨ ਮੰਡੀ ਕਮੇਟੀ ਐਕਟ ਪੇਸ਼ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੰਡੀ ਸੁਧਾਰਾਂ ਦੇ ਉਦੇਸ਼ ਨਾਲ ਨਿਯਮਾਂ ਵਿੱਚ ਸੋਧ ਕੀਤੇ ਜਾਣ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ।
ਅਸਰਦਾਰ ਡਾਟਾ ਬੇਸ ਹੋਣ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਖੇਤੀ ਸੈਕਟਰ ਵਿੱਚ ਵਿਸ਼ਲੇਸ਼ਨਾਤਮਕ ਕੰਮ ਦੇ ਮਿਲਾਨ ਲਈ ਸਥਾਈ ਢੰਗ-ਤਰੀਕਾ ਤਿਆਰ ਕਰਨ ਲਈ ਆਖਿਆ। ਮੀਟਿੰਗ ਦੌਰਾਨ ਪਰਾਲੀ ਸਾੜਣ ਦਾ ਮੁੱਦਾ ਵੀ ਉੱਠਿਆ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਤਰਨਾਕ ਅਮਲ ਵਿਰੁੱਧ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਲੋੜ ਹੈ।
ਵਫ਼ਦ ਦੇ ਨੁਮਾਇੰਦੇ ਨੇ ਸੂਬਾ ਸਰਕਾਰ ਦੇ ‘ਪਾਣੀ ਬਚਾਓ, ਪੈਸਾ ਕਮਾਓ’ ਵਰਗੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖੇਤੀ ਵਿਭਿੰਨਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵਿਸ਼ਵ ਬੈਂਕ ਪਾਸੋਂ ਪੂਰੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਉਨਾਂ ਕਿਹਾ ਕਿ ਫਲਾਂ ਦੀ ਪੈਦਾਵਾਰ ਅਤੇ ਸਹਾਇਕ ਸੈਕਟਰਾਂ ਵਿੱਚ ਆਪਣੀ ਸਮਰੱਥਾ ਵਧਾ ਕੇ ਪੰਜਾਬ ਕੋਲ ਨਵੀਂ ਖੇਤੀ ਕ੍ਰਾਂਤੀ ਦਾ ਅਹਿਮ ਮੌਕਾ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸਵਜੀਤ ਖੰਨਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਏ.ਯੂ. ਦੇ ਉਪ ਕੁਲਪਤੀ ਬਲਦੇਵ ਸਿੰਘ ਢਿੱਲੋਂ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਸਾਮਲ ਸਨ।
ਵਫ਼ਦ ਦੇ ਦੂਜੇ ਮੈਂਬਰਾਂ ਵਿੱਚ ਪ੍ਰੋਗਰਾਮ ਲੀਡਰ ਅਤੇ ਪੰਜਾਬ ਦੇ ਕੋਆਰਡੀਨੇਟਰ ਭਾਵਨਾ ਭਾਟੀਆ, ਟਿਕਾੳੂ ਵਿਕਾਸ ਪ੍ਰੋਗਰਾਮ ਦੇ ਮੁਖੀ ਸੁਮਿਲਾ ਗੁਲਆਣੀ ਅਤੇ ਸੀਨੀਅਰ ਖੇਤੀ ਮਾਹਿਰ ਮਨੀਵਾਨਨ ਪਾਥੀ ਸ਼ਾਮਲ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

by Ranjit Singh
2 weeks ago
0

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 