ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਿਲ ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ
ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਕੀਤਾ ਜਾਵੇਗਾ ਪੇਸ਼
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਟਵੀਟ ਕਰ ਦਿੱਤੀ ਵਧਾਈ
ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ)-ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ।
https://twitter.com/capt_amarinder/status/1463422997998440448?t=eFuJqB4CqzuVN_kVMX4RKw&s=19
ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਲਈ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਉਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ। ਕਿਸਾਨਾਂ ਨੂੰ ਵਧਾਈਆਂ। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।