ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਤਿੰਨ ਮੈਂਬਰੀ ਪੈਨਲ ਨਾਲ ਮੀਟਿੰਗ

ਨਵੀਂ ਦਿੱਲੀ,22ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿਚੋਤਾਣ ਨੂੰ ਮੁਕਾਉਣ ਲਈ ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵੱਲੋਂ ਦੋ ਦਿਨਾਂ ਦੌਰਾਨ ਮੀਡੀਆ ਨੂੰ ਦਿੱਤੀ ਇੰਟਰਵਿਊ ਦਾ ਮਸਲਾ ਵੀ ਇਸ ਕਮੇਟੀ ਦੇ ਸਾਹਮਣੇ ਰੱਖਿਆ।






















