• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ  ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ  ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ

7 years ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

25 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

28 minutes ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

42 minutes ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

1 hour ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

2 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

2 hours ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

4 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

4 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

5 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

5 hours ago
Hindi News
English News
Sunday, November 15, 2026
No Result
View All Result
25 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ  ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ

December 29, 2019
in English News, Haryana-Himachal, National, ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ  ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ

• ਕਿਹਾ, ਰਿਪੋਰਟ ਵਿੱਚ ਦਰਸਾਏ ਅੰਕੜੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਨਾਲ ਸਬੰਧਤ
ਚੰਡੀਗੜ•, 29 ਦਸੰਬਰ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੋਸ ਤੱਥਾਂ ਅਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਚੰਗੇ ਸ਼ਾਸਨ ਦੇ ਸੂਚਕ-ਅੰਕ (ਜੀ.ਜੀ.ਆਈ.) ਸਬੰਧੀ ਹਾਲ ਹੀ ਵਿੱਚ ਜਾਰੀ ਕੀਤੀ ਗਈ ਰਿਪੋਰਟ ਬਾਰੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਗੁੰਮਰਾਹਕੁੰਨ ਜਾਣਕਾਰੀ ਫੈਲਾ ਕੇ ਲੋਕਾਂ ਨਾਲ ਵਿਸ਼ਵਾਸ਼ਘਾਤ ਕਰਨ ਲਈ ਉਸ ਨੂੰ ਕਰੜੇ ਹੱਥੀਂ ਲਿਆ ਜਦਕਿ ਇਹ ਅੰਕੜੇ ਅਸਲ ਵਿੱਚ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਦੌਰਾਨ ਮਾੜੇ ਪ੍ਰਸਾਸ਼ਨ ਦਾ ਨਤੀਜਾ ਹੈ।
ਮੁੱਖ ਮੰਤਰੀ ਨੇ ਸੂਬੇ ਬਾਰੇ ਸ਼ੋਮਣੀ ਅਕਾਲੀ ਦਲ ਦੇ ਮੁਖੀ ਦੀ ਘੋਰ ਅਗਿਆਨਤਾ ਲਈ ਉਸ ‘ਤੇ ਵਰ•ਦਿਆਂ  ਕਿਹਾ ਕਿ ਅਕਾਲੀ ਦਲ ਨੇ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲ ਮਿਲ ਕੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਆਪਣੀਆਂ ਨੀਤੀਆਂ ਨਾਲ ਹਰੇਕ ਪੱਧਰ ‘ਤੇ ਸੂਬੇ ਦੀ ਤਰੱਕੀ ਨੂੰ ਢਾਹ ਲਾਈ।
ਭਾਰਤ ਸਰਕਾਰ ਵੱਲੋਂ 25 ਦਸੰਬਰ ਨੂੰ ਜਾਰੀ ਕੀਤੀ ਗਈ ਜੀ.ਜੀ.ਆਈ. ਰਿਪੋਰਟ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਿਪੋਰਟ ਤਿਆਰ ਕਰਨ ਲਈ ਵਰਤੇ ਗਏ ਅੰਕੜੇ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਹਨ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਸੀ।
ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਗੰਭੀਰ ਅਤੇ ਜ਼ਿੰਮੇਵਾਰ ਸ਼ਾਸਨ ਵਿਚ ਸ਼ਾਮਲ ਕੋਈ ਵੀ ਵਿਅਕਤੀ ਜਾਣਦਾ ਹੈ ਕਿ ਤਰੱਕੀ ਦੇ ਸੂਚਕ-ਅੰਕ ਇਕ ਸਮੇਂ ਦੇ ਨਾਲ ਵਿਕਸਤ ਹੁੰਦੇ ਹਨ ਅਤੇ ਵਿਕਾਸ ਸਬੰਧੀ ਕਿਸੇ ਵੀ ਤਰ•ਾਂ ਦੇ ਅੰਕੜੇ ਅਗਲੀਆਂ ਰਿਪੋਰਟਾਂ ਵਿੱਚ ਦਰਸਾਏ ਜਾਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੁਟਕੀ ਲੈਂਦਿਆਂ ਕਿਹਾ ”ਪਰ ਸੁਖਬੀਰ ਇਹ ਨਹੀਂ ਜਾਣਦਾ ਅਤੇ ਇੰਝ ਜਾਪਦਾ ਹੈ ਕਿ ਉਸਨੂੰ ਜ਼ਿਮੇਵਾਰੀ ਅਤੇ ਚੰਗੇ ਪ੍ਰਸ਼ਾਸਨ ਦਾ ਮਤਲਬ ਹੀ ਨਹੀਂ ਪਤਾ।”
ਸੂਬੇ ਵਿੱਚ ਉਦਯੋਗਾਂ ਦੀ ਪ੍ਰਗਤੀ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਸਬੰਧੀ ਸੁਖਬੀਰ ਦੇ ਝੂਠਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਿਪੋਰਟ 2014-15 ਦੇ ਅੰਕੜਿਆਂ ‘ਤੇ ਅਧਾਰਤ ਹੈ। ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਸਬੰਧੀ ਉਪਰਾਲੇ 2017 ਵਿੱਚ ਸ਼ੁਰੂ ਕੀਤੇ ਗਏ ਸਨ ਜਿਸ ਸਮੇਂ ਨਵੀਂ ਬਣੀ ਸਰਕਾਰ ਅਧੀਨ ਇਸ ਸੈਕਟਰ ਵਿੱਚ ਤਬਦੀਲੀਆਂ ਅਜੇ ਵੀ ਜਾਰੀ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਨਿੰਦਾ ਕਰਨ ਦੀ ਜਲਦਬਾਜ਼ੀ ਵਿੱਚ ਸੁਖਬੀਰ ਨੇ ਬਿਆਨ ਦੇਣ ਤੋਂ ਪਹਿਲਾਂ ਸਪੱਸ਼ਟ ਤੌਰ ‘ਤੇ ਮੁੱਢਲੇ ਤੱਥਾਂ ਦੀ ਜਾਂਚ ਕਰਨ ਦੀ ਖੇਚਲ ਨਹੀਂ ਕੀਤੀ। ਉਨ•ਾਂ ਅੱਗੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਦੇ ਜ਼ਮੀਨੀ ਹਕੀਕਤ ਤੋਂ ਹਮੇਸ਼ਾ ਕੋਹਾਂ ਦੂਰ ਰਹੇ ਹਨ ਜਿਨ•ਾਂ ਦੇ ਬਿਆਨਾਂ ਦਾ ਤੱਥਾਂ ਅਤੇ ਅੰਕੜਿਆਂ ਨਾਲ ਦੂਰ-ਦੂਰ ਤੱਕ ਕੋਈ ਸਬੰਧ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਹਰਕੇ ਖੇਤਰ ਨੂੰ ਬਰਬਾਦ ਕਰਦਿਆਂ ਪੰਜਾਬ ਨੂੰ ਤਹਿਸ-ਨਹਿਸ ਕਰ ਦਿੱਤਾ ਅਤੇ ਸਮਾਜਿਕ, ਆਰਥਿਕ ਅਤੇ ਪ੍ਰਗਤੀ ਦੇ ਹੋਰਨਾਂ ਮਾਪਦੰਡਾਂ ‘ਤੇ ਸੂਬੇ ਨੂੰ ਮੂਧੇ-ਮੂੰਹ ਸੁੱਟ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਵੇਖਦਿਆਂ ਲੋਕਾਂ ਨੇ 2017 ਦੀਆਂ ਚੋਣਾਂ ਅਤੇ ਉਸ ਤੋਂ ਬਾਅਦ ਦੀਆਂ ਸਾਰੀਆਂ ਚੋਣਾਂ ਵਿੱਚ ਅਕਾਲੀਆਂ ਨੂੰ ਸਬਕ ਸਿਖਾਇਆ। ਸੁਖਬੀਰ ਅਤੇ ਉਸਦੇ ਸਾਥੀਆਂ ਨੇ ਆਪਣੀਆਂ ਗਲਤੀਆਂ ਤੋਂ ਸਪੱਸ਼ਟ ਤੌਰ ‘ਤੇ ਕੋਈ ਸਬਕ ਨਹੀਂ ਸਿੱਖਿਆ ਸੀ, ਅਤੇ ਇਹ ਸਮਝਦੇ ਰਹੇ ਕਿ ਉਹ ਆਪਣੇ ਗੁੰਮਰਾਹਕੁੰਨ ਬਿਆਨਾਂ ਅਤੇ ਝੂਠ ਅਤੇ ਧੋਖੇ ਨਾਲ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਮੂਰਖ ਬਣਾ ਲੈਣੇਗੇ।
ਮੁੱਖ ਮੰਤਰੀ ਨੇ ਕਿਹਾ ਕਿ ਪਰ ਅਜਿਹਾ ਕੁਝ ਨਹੀਂ ਹੋਇਆ ਕਿਉਂਕਿ ਲੋਕ ਸੁਖਬੀਰ ਦੀ ਸਮਝ ਤੋਂ ਕਿਤੇ ਸਮਝਦਾਰ ਅਤੇ ਪੜ•ੇ ਲਿਖੇ ਹਨ। ਉਨ•ਾਂ ਕਿਹਾ, ”ਲੋਕ ਵਿਕਾਸ ਅਤੇ ਪ੍ਰਗਤੀ ਚਾਹੁੰਦੇ ਹਨ ਨਾ ਕਿ ਧੋਖਾ ਅਤੇ ਖੋਖਲੇ ਵਾਅਦੇ।”
ਰਿਪੋਰਟ ਵਿੱਚ ਵਰਤੇ ਗਏ ਆਰਥਿਕ ਪ੍ਰਸ਼ਾਸਨ ਸਬੰਧੀ ਅੰਕੜਿਆਂ ਸਬੰਧੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 2016-17 ਨਾਲ ਸਬੰਧਤ ਹਨ ਜੋ ਕਿ ਪੁਰਾਣੀ ਅਕਾਲੀ-ਭਾਜਪਾ ਸਰਕਾਰ ਅਧੀਨ ਪ੍ਰਗਤੀ ਦੇ ਨਤੀਜੇ ਹਨ। ਉਨ•ਾਂ ਅੱਗੇ ਕਿਹਾ ਕਿ ਇੱਥੋਂ ਤੱਕ ਕਿ ਸਮਾਜ ਭਲਾਈ ਅਤੇ ਵਿਕਾਸ, ਜਨਮ ਦੇ ਸਮੇਂ ਲਿੰਗ ਅਨੁਪਾਤ, ਸਿਹਤ ਬੀਮਾ ਕਵਰੇਜ ਅਤੇ ਘੱਟ ਗਿਣਤੀਆਂ ਦੇ ਸਸ਼ਕਤੀਕਰਨ ਸਬੰਧੀ ਦਰਸਾਏ ਗਏ ਅੰਕੜੇ ਪਿਛਲੀ ਸਰਕਾਰ ਨਾਲ ਸਬੰਧਤ ਹਨ।
ਜਿੱਥੋ ਤੱਕ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦਾ ਸਬੰਧ ਹੈ, 0.1 ਘੱਟ ਵੇਟੇਜ਼ ਵਾਲੇ ਇਕ ਸੰਕੇਤ ਨੂੰ ਛੱਡ ਕੇ ਸਾਰੇ ਸੰਕੇਤ ਲਈ ਅੰਕੜੇ 2015-16 ਅਤੇ 2016-17 ਤੋਂ ਲਏ ਗਏ ਹਨ, ਜਦੋਂ ਕਾਂਗਰਸ ਸਰਕਾਰ ਸੱਤਾ ਵਿੱਚ ਨਹੀਂ ਸੀ।
ਜਨਤਕ ਸਿਹਤ  ਨਾਲ ਸਬੰਧਤ ਜੱਚਾ ਮੌਤ ਦਰ, ਬੱਚਾ ਮੌਤ ਦਰ ਅਤੇ ਟੀਕਾਕਰਨ ਪ੍ਰਾਪਤੀਆਂ ਸਬੰਧੀ ਅੰਕੜੇ 2014-2017 ਤੱਕ ਦੇ ਸਮੇਂ ਨਾਲ ਸਬੰਧਤ ਹਨ।
ਉਨ•ਾਂ ਮਾਮਲਿਆਂ ਵਿਚ ਜਿੱਥੇ ਮੌਜੂਦਾ ਵਿਵਸਥਾ ਨਾਲ ਸਬੰਧਤ ਸਮੇਂ ਤੋਂ ਅੰਕੜੇ ਲਏ ਗਏ ਹਨ, ਸੂਚਕਾਂਕ ਜਾਂ ਤਾਂ ਮੁੱਖ ਮਾਪਦੰਡਾਂ ‘ਤੇ ਹੋਈ ਪ੍ਰਗਤੀ ਨੂੰ ਦਰਸਾਉਂਦੇ ਹਨ ਜਾਂ ਅਗਲੀ ਰਿਪੋਰਟ ਵਿਚ ਚੰਗੀ ਤਬਦੀਲੀ ਦੀ ਉਮੀਦ ਕਰਦੇ ਹਨ ਕਿਉਂਕਿ ਮੌਜੂਦਾ ਸਰਕਾਰ ਨੇ ਇਨ•ਾਂ ਮਸਲਿਆਂ ਦੇ ਸੁਧਾਰ ਲਈ ਉਪਾਅ ਸਰਗਰਮੀ ਨਾਲ ਲਾਗੂ ਕੀਤੇ ਹਨ ਜਿਨ•ਾਂ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਵਿਖਾਈ ਦੇਣਗੇ। ਮੁੱਖ ਮੰਤਰੀ ਨੇ ਉਦਾਹਰਨ ਵਜੋ ਦੱÎਸਿਆ ਕਿ ਮਨੁੱਖੀ ਸਰੋਤ ਵਿਕਾਸ ਵਿੱਚ ਪੰਜਾਬ ਨੇ ਉੱਚ ਦਰਜਾ ਹਾਸਲ ਕੀਤਾ ਹੈ ਜਿਸ ਲਈ ਮਿਆਰੀ ਸਿੱÎਖਿਆ, ਹੁਨਰ ਸਿਖਲਾਈ ਅਤੇ ਪਲੇਸਮੈਂਟਸ ਨਾਲ ਸਬੰਧਤ ਅੰਕੜੇ 2017 ਤੋਂ ਬਾਅਦ ਲਏ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਸੁਖਬੀਰ ਨੇ ਉਨ•ਾਂ ਦੀ ਸਰਕਾਰ ਦੀ ਨਿੰਦਾ ਕਰਨ ਦੀ ਬਜਾਏ ਥੋੜ•ਾ ਸਮਾਂ ਰਿਪੋਰਟ ਪੜ•ਨ ‘ਤੇ ਲਾਇਆ ਹੁੰਦਾ ਤਾਂ ਉਹ ਇੱਕ ਵਾਰ ਫਿਰ ਝੂਠਾ ਅਤੇ ਧੋਖੇਬਾਜ਼ ਕਹਾਉਣ ਤੋਂ ਬਚ ਜਾਂਦਾ, ਜਿਸਦਾ ਏਜੰਡਾ ਸਿਰਫ਼ ਮੌਜੂਦਾ ਸਰਕਾਰ ‘ਤੇ ਨਿਰਆਧਾਰ ਦੋਸ਼ ਲਾਉਣਾ ਹੈ।
ਮੁੱਖ ਮੰਤਰੀ ਨੇ ਆਲੋਚਨਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਾਲਾਂ ਦੌਰਾਨ ਸੁਖਬੀਰ ਅਤੇ ਉਸਦੇ ਪਰਿਵਾਰ ਨੇ ਪੁਰਾਣੇ ਅਤੇ ਸਤਿਕਾਰਤ ਅਕਾਲੀ ਦਲ ਨੂੰ ਲਗਾਤਾਰ ਆਪਣੀਆਂ ਮਾੜੀਆਂ ਨੀਤੀਆਂ ਨਾਲ ਅਜਿਹੀ ਪਾਰਟੀ ਬਣਾ ਦਿੱਤਾ ਹੈ ਜਿਸ ਦੀ ਕੋਈ ਵਿਚਾਰਧਾਰਾ ਨਹੀਂ। ਉਨ•ਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ•ਾਂ ਨੇ ਆਪਣੀ ਪਾਰਟੀ ਦਾ ਇਸੇ ਤਰ•ਾਂ ਮਜ਼ਾਕ ਬਣਾਉਣਾ ਬੰਦ ਨਾ ਕੀਤਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਸ਼ੋਮਣੀ ਅਕਾਲੀ ਦਲ ਦਾ ਪੰਜਾਬ ਦੇ ਸੱਤਾ ਦੇ ਅਖਾੜੇ ਵਿੱਚੋਂ ਬਿਲਕੁਲ ਸਫ਼ਾਇਆ ਹੋ ਜਾਵੇਗਾ।
———-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 15, 2026
0

ਚੰਡੀਗੜ੍ਹ, 15ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

by Ranjit Singh
November 15, 2026
0

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ ਚੰਡੀਗੜ੍ਹ, 15 ਨਵੰਬਰ 2026...

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

by Navjot
November 15, 2026
0

    ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਜਨਜਾਤੀਯ ਗੌਰਵ ਦਿਵਸ' ਦੇ...

Most Popular

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Asian Champions Trophy : ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

by Navjot
2 weeks ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਸੈਮੀਫਾਈਨਲ ਵਿੱਚ ਦੱਖਣੀ ਕੋਰੀਆ 'ਤੇ 8-1 ਦੀ ਜਿੱਤ ਦਰਜ ਕਰਕੇ, ਭਾਰਤ ਨੇ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 