ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਮਨੋਹਰ ਲਾਲ ਖੱਟੜ ਨੂੰ ਕਰਾਰਾ ਜਵਾਬ
ਰਾਜੇਵਾਲ ਵੱਲੋਂ ਕੈਪਟਨ ਨੂੰ ਲੱਡੂ ਖਵਾਉਣ ਤੇ ਖੱਟੜ ਨੇ ਚੁੱਕੇ ਸਨ ਸਵਾਲ
ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਉਹਨਾਂ ਵੱਲੋਂ ਦਿੱਤੇ ਗਏ ਬਿਆਨ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਹਰਿਆਣਾ ਦੀ ਬੀਜੇਪੀ ਸਰਕਾਰ ਦਾ ਕਿਸਾਨ ਵਿਰੋਧੀ ਏਜੰਡਾ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਤੋਂ ਬਾਅਦ ਸਪਸ਼ਟ ਹੋ ਗਿਆ ਹੈ। ਦੱਸ ਦਈਏ ਕਿਸਾਨ ਨੇਤਾ ਰਾਜੇਵਾਲ ਵੱਲੋਂ ਕੈਪਟਨ ਨੂੰ ਗੰਨੇ ਦੀਆਂ ਕੀਮਤਾਂ ਵਧਾਉਣ ਤੋਂ ਬਾਅਦ ਲੱਡੂ ਖਵਾਏ ਖਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਸੀ।ਜਿਸ ਤੇ ਖੱਟੜ ਨੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਹਰਿਆਣਾ ਵਿੱਚ ਹੋ ਰਹੀਆਂ ਘਟਨਾਵਾਂ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ।