ਕੈਪਟਨ ਅਮਰਿੰਦਰ ਸਿੰਘ ਨੇ ਪੀ.ਐਲ.ਸੀ ਵਿੱਚ ਸ਼ਾਮਿਲ ਹੋਏ ‘ਆਪ’ ਆਗੂ ਨੂੰ ਪੰਜਾਬ ਦਾ ਜਨਰਲ ਸਕੱਤਰ ਬਣਾ ਕੇ ਮਾਣ ਬਖ਼ਸ਼ਿਆ
ਪਟਿਆਲਾ,15 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋਏ ਸੀਨੀਅਰ ‘ਆਪ’ ਆਗੂ ਪ੍ਰੋਫੈਸਰ ਸੁਮੇਰ ਸਿੰਘ ਨੂੰ ਪੰਜਾਬ ਦਾ ਜਨਰਲ ਸਕੱਤਰ ਬਣਾ ਵੱਡਾ ਮਾਣ ਬਖ਼ਸ਼ਿਆ ਹੈ।ਇਸ ਮੌਕੇ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰੋਫੈਸਰ ਸੁਮੇਰ ਦਾ ਪਟਿਆਲਾ ਜ਼ਿਲ੍ਹਾ ਵਿੱਚ ਇਕ ਵੱਖਰਾ ਹੀ ਵੋਟ ਬੈਂਕ ਹੈ,ਜਿਸਦਾ ਫਾਇਦਾ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੀ.ਐਲ.ਸੀ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ ਤੇ ਮਿਲੇਗਾ।
ਇਸ ਮੌਕੇ ਪ੍ਰੋਫੈਸਰ ਸੁਮੇਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬੀਬਾ ਜੈ ਇੰਦਰ ਕੌਰ ਸਮੇਤ ਹੋਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ,ਇਸ ਅਹਿਮ ਜਿੰਮੇਵਾਰੀ ਨੂੰ ਆਪਣੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਪਟਿਆਲਾ ਸ਼ਹਿਰੀ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਰਿਕਾਰਡ ਤੋੜ ਵੋਟਾਂ ਨਾਲ ਜੇਤੂ ਬਣਾਉਣਗੇ।