ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬੇਟ ਰਣਇੰਦਰ ਸਿੰਘ ਵੀ ਮੌਜੂਦ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਇਹ ਵੀ ਚਰਚਾ ਹੋ ਰਹੀ ਸੀ ਕਿ ਕੈਪਟਨ ਦੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਹੋ ਸਕਦਾ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਇੱਕ ਵਾਰ ਫਿਰ ਤੋਂ ਇਸ ਚਰਚਾ ਨੇ ਜੋਰ ਫੜ ਲਿਆ ਹੈ।
https://twitter.com/capt_amarinder/status/1564498807114854400?s=20&t=C77KbvBtQPLsCtwrSe4RwQ
ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿੱਚ ਵਿਦੇਸ਼ ਤੋਂ ਇਲਾਜ ਕਰਵਾ ਕੇ ਪਰਤੇ ਹਨ। ਇਸ ਤੋਂ ਬਾਅਦ ਉਹ ਕੁਝ ਦਿਨ ਪੰਜਾਬ ਦੇ ਸਿਆਸੀ ਖੇਤਰ ਤੋਂ ਦੂਰ ਰਹੇ। ਹਾਲਾਂਕਿ ਹੁਣ ਉਨ੍ਹਾਂ ਨੇ ਫਿਰ ਤੋਂ ਆਪਣੀ ਸਰਗਰਮੀ ਵਧਾ ਦਿੱਤੀ ਹੈ। ਦੇਸ਼ ਵਿੱਚ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਦੀ ਭੂਮਿਕਾ ਅਹਿਮ ਹੋ ਸਕਦੀ ਹੈ। ਇਹ ਮੀਟਿੰਗ ਵੀ ਅਜਿਹੇ ਸਮੇਂ ਵਿੱਚ ਹੋ ਰਹੀ ਹੈ ਜਦੋਂ ਭਾਜਪਾ ਵਿੱਚ ਜਥੇਬੰਦਕ ਤਬਦੀਲੀ ਦੀ ਚਰਚਾ ਹੈ।























