ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ,ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਨੂੰ ਲੈ ਕੇ ਕੀਤੀ ਚਰਚਾ
ਚੰਡੀਗੜ੍ਹ,17 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਹੈ।। ਦੱਸ ਦਈਏ ਕਿ ਕੈਪਟਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਦਾ ਫੈਸਲਾ ਕੀਤਾ ਹੋਇਆ ਹੈ। ਅੱਜ ਦੀ ਮੁਲਾਕਾਤ ਵਿੱਚ ਚੋਣਾਂ ਦੌਰਾਨ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਅਹਿਮ ਅਤੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।























