ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਪ੍ਰਗਟਾਈ ਚਿੰਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਦੇ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀ, ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪੂਰੀ ਤਰ੍ਹਾਂ ਨਾਲ ਕਾਨੂੰਨ ਰਹਿਤ ਸਥਿਤੀ ਵੱਲ ਵਧ ਰਿਹਾ ਹੈ। ” ਇਸ ਦੇ ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੀ ਕਾਨੂੰਨ ਅਤੇ ਵਿਵਸਥਾ ‘ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕੀਤੀ ਹੈ।
Daily murders, Daylight Firing, Pb is sadly heading towards total lawlessness & the inexperienced @BhagwantMann led govt has been able to do nothing to stop all this.
I strongly urge him to start focusing on law & order of state before we transcend towards the dark era of 80's.
— Capt.Amarinder Singh (@capt_amarinder) November 10, 2022
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕਰਦਿਆਂ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ।
It's complete anarchy in Punjab. As @AAPPunjab govt failed & @ArvindKejriwal forgot to do justice in sacrilege cases within 24 hours, people have started taking law in their own hands.
A dera follower has been reportedly killed in Kotkapura. Killings have no justification. pic.twitter.com/rsRjWLZ4Ri— Amarinder Singh Raja Warring (@RajaBrar_INC) November 10, 2022