• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਲਈ ਰੱਖਿਆ ਨੀਂਹ ਪੱਥਰ 

ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਲਈ ਰੱਖਿਆ ਨੀਂਹ ਪੱਥਰ 

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

6 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

9 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

10 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

10 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਲਈ ਰੱਖਿਆ ਨੀਂਹ ਪੱਥਰ 

November 26, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਵੈਂਕਈਆ ਨਾਇਡੂ ਦੇ ਨਾਲ ਕਰਤਾਰਪੁਰ ਲਾਂਘੇ ਲਈ ਰੱਖਿਆ ਨੀਂਹ ਪੱਥਰ 

– ਲਾਂਘੇ ਰਾਹੀਂ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਐਮ-ਵੀਜ਼ੇ ‘ਤੇ ਜ਼ੋਰ
– ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਵਾਂਗਾ- ਕੈਪਟਨ ਅਮਰਿੰਦਰ ਸਿੰਘ

ਡੇਰਾ ਬਾਬਾ ਨਾਨਕ, 26 ਨਵੰਬਰ (ਵਿਸ਼ਵ ਵਾਰਤਾ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲ ਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨ ਹੋਵੇਗਾ।

ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤੱਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ। ਗਡਕਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਮੰਤਰਾਲਾ ਲਾਂਘੇ ਦਾ ਤੇਜ਼ੀ ਨਾਲ ਨਿਰਮਾਣ ਮੁਕੰਮਲ ਕਰਨ ਦੀ ਕੋਸ਼ਿਸ਼ ਕਰੇਗਾ।

ਉਪ ਰਾਸ਼ਟਰਪਤੀ ਦੇ ਨਾਲ ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੀ ਰਸਮ ਨਿਭਾਈ ਜਿੱਥੇ ਹਰਿਮੰਦਰ ਸਾਹਿਬ ਤੋਂ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਵੱਲੋਂ ਲਿਆਂਦਾ ਜਲ ਛਿੜਕਾਇਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਜੈਕਟ ਦੀ ਸਫ਼ਲਤਾ ਦੇ ਵਾਸਤੇ ਸੰਤ ਸਮਾਜ ਅਤੇ ਹੋਰ ਧਾਰਮਿਕ ਅਤੇ ਸਮਾਜਕ ਸੰਗਠਨਾਂ ਦੇ ਆਸ਼ੀਰਵਾਦ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਸ਼੍ਰੀ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮਿਲ ਕੇ ਪਹਿਲੇ ਗੁਰੂ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 550 ਪੌਦੇ ਲਾਉਣ ਬਾਰੇ ਸੂਬਾ ਸਰਕਾਰ ਦੇ ਮਿਸ਼ਨ ਦੇ ਸੰਦਰਭ ਵਿੱਚ ਇਕ ਪੌਦਾ ਲਾਇਆ।

ਉਪ ਰਾਸ਼ਟਰਪਤੀ ਨੇ ਕਰਤਾਰਪੁਰ ਲਾਂਘੇ ਦਾ ਸਵਾਗਤ ਕੀਤਾ ਜੋ ਕਿ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਡੂੰਘੀ ਸਮਝ ਪੈਦਾ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਗੁਰੂ ਜੀ ਦੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਦੇ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਾਉਣ ਦੇ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦੇ ਦੌਰਾਨ ਇਹ ਇਕ ਸਵਾਗਤਯੋਗ ਮੌਕਾ ਹੈ।

ਨੀਂਹ-ਪੱਥਰ ਰੱਖਣ ਦੀ ਰਸਮ ਮੌਕੇ ਮਾਨ ਪਿੰਡ ਵਿੱਚ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਦੀ ਬੇਨਤੀ ਪ੍ਰਵਾਨ ਕਰਨ ਵਾਸਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਸਾਲਾਂ ਬੱਧੀ ਇਸ ਗੁਰਦੁਆਰੇ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ ਸ਼ਰਧਾਲੂਆਂ ‘ਤੇ ਮਿਹਰ ਕਰਨ ਲਈ ਵਾਹਿਗੁਰੂ ਅੱਗੇ ਪ੍ਰਥਨਾ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਤੋਂ ਪਰਲੇ ਪਾਸੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਦੇ ਫੈਸਲੇ ਲਈ ਵੀ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਖੁਲ੍ਹਣ ਨਾਲ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ  ਅਤੇ ਨਾਲ ਲਗਦੇ ਇਲਾਕਿਆਂ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਡੇਰਾ ਬਾਬਾ ਨਾਨਕ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਲਈ 965 ਕਰੋੜ ਰੁਪਏ ਦੇ ਵਿਕਾਸ ਸਬੰਧੀ ਵਿਸ਼ੇਸ਼ ਪ੍ਰੋਜੈਕਟ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਆਪਣੇ ਭਾਸ਼ਨ ਵਿੱਚ ਉਪ ਰਾਸ਼ਟਰਪਤੀ ਨੇ ਇਸ ਲਾਂਘੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਸ਼ਾਂਤੀ, ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਪ੍ਰੋਜੈਕਟ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੇੜੇ ਲਿਆਉਣ ਦੀਆਂ ਸਾਡੀਆਂ ਕੋਸ਼ਿਸ਼ਾਂ ਦੇ ਨਵੇ ਅਧਿਆਏ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਪ੍ਰਗਤੀ ਦੇ ਵਾਸਤੇ ਸ਼ਾਂਤੀ ਦੀ ਮੁਢਲੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਤਾਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜੇ ਅਸੀਂ ਆਪਸੀ ਸਤਿਕਾਰ ਅਤੇ ਪੰਜ ‘ਪੀਜ਼’-ਲੋਕ, ਗ੍ਰਹਿ, ਖੁਸ਼ਹਾਲੀ, ਸ਼ਾਂਤੀ ਅਤੇ ਭਾਈਵਾਲੀ ‘ਤੇ ਧਿਆਨ ਕੇਂਦਰਤ ਕਰੀਏ ਕਿਉਂਕਿ ਟਿਕਾਊ ਵਿਕਾਸ ਵਾਸਤੇ ਵਿਸ਼ਵ-ਵਿਆਪੀ ਏਜੰਡੇ ਦੇ ਥੰਮ ਇਹੋ ਹੀ ਹਨ।

ਆਪਣੇ ਸਵਾਗਤੀ ਭਾਸ਼ਨ ਵਿੱਚ ਪੰਜਾਬ ਦੇ ਸਹਿਕਾਰਤਾ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਦੇ ਮਹਾਰਾਜਾ ਭੁਪਿੰਦਰ ਸਿੰਘ ਵੱਲੋਂ 1923 ਵਿੱਚ 1.35 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਕਰਾਈ ਸੇਵਾ ਨੂੰ ਯਾਦ ਕੀਤਾ ਜੋ ਕਿ ਹੜ੍ਹਾਂ ਦੇ ਕਾਰਨ ਲੱਗੀ ਢਾਹ ਤੋਂ ਬਾਅਦ ਕਰਾਈ ਗਈ ਸੀ। ਮੁੱਖ ਮੰਤਰੀ ਨੇ ਆਪਣੇ 2002-07 ਦੇ ਪਹਿਲੇ ਕਾਲ ਦੌਰਾਨ ਵੀ ਕੱਚੀ ਸੜਕ ਨੂੰ ਪੱਕੀ ਬਣਾਇਆ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਸਕਣ।

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਕੇਂਦਰੀ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਨਿਆਂ ਤੇ ਸਸ਼ਕਤੀਕਰਨ ਵਿਜੇ ਸਾਂਪਲਾ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਵਿਜੇ ਇੰਦਰ ਸਿੰਗਲਾ, ਓ.ਪੀ. ਸੋਨੀ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਫਤਿਹਜੰਗ ਸਿੰਘ ਬਾਜਵਾ, ਬਰਿੰਦਰਜੀਤ ਸਿੰਘ ਪਾਹੜਾ, ਨਵਤੇਜ ਸਿੰਘ ਚੀਮਾ, ਬਲਵਿੰਦਰ ਸਿੰਘ ਲਾਡੀ, ਰਜਿੰਦਰ ਬੇਰੀ, ਦਰਸ਼ਨ ਲਾਲ ਮੰਗੁਪੁਰ, ਇੰਦਰਬੀਰ ਸਿੰਘ ਬੋਲਾਰੀਆ, ਕੁਲਬੀਰ ਸਿੰਘ ਜ਼ੀਰਾ, ਸੁਖਵਿੰਦਰ ਸਿੰਘ ਡੈਨੀ, ਸੁਨੀਲ ਦੱਤੀ, ਧਰਮਵੀਰ ਅਗਨੀਹੋਤਰੀ, ਸੁਸ਼ੀਲ ਰਿੰਕੂ ਅਤੇ ਰਮਨਜੀਤ ਸਿੰਘ ਸਿੱਕੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

by Ranjit Singh
3 weeks ago
0

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ - ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 