• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

8 years ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

15 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

37 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

February 19, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

• ਕਿਹੜੇ ਸਬੂਤ ਚਾਹੁੰਦੇ ਹੋ ਇਮਰਾਨ ਖਾਨ, ਕੀ ਅਸੀਂ ਲਾਸ਼ਾਂ ਤੁਹਾਡੇ ਕੋਲ ਭੇਜੀਏ?
• ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਬਹਾਵਲਪੁਰ ਤੋਂ ਮਸੂਦ ਅਜ਼ਹਰ ਨੂੰ ਚੁੱਕਣ ਜਾਂ ਫਿਰ ਇਹ ਕੰਮ ਭਾਰਤ ਦੇ ਹਵਾਲੇ ਕਰਨ ਲਈ ਵੰਗਾਰਿਆ
ਮੰਡੌਲੀ (ਪਟਿਆਲਾ), 19 ਫਰਵਰੀ -ਪੁਲਵਾਮਾ ਵਿੱਚ ਸੀ.ਆਰ.ਪੀ.ਐਫ. ਦੇ ਜਵਾਨਾਂ ‘ਤੇ ਹੋਏ ਦਹਿਸ਼ਤੀ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਸਬੰਧੀ ਭਾਰਤ ਕੋਲ ਕੋਈ ਸਬੂਤ ਨਾ ਹੋਣ ਬਾਰੇ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁੱਸੇ ਭਰੇ ਲਹਿਜ਼ੇ ਵਿੱਚ ਆਖਿਆ ਕਿ ਕੀ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਇਹ ਚਾਹੁੰਦਾ ਹੈ ਕਿ ਭਾਰਤ ਸੈਨਿਕਾਂ ਦੀਆਂ ਲਾਸ਼ਾਂ ਉਥੇ ਭੇਜੇ?
ਮੁੱਖ ਮੰਤਰੀ ਨੇ ਕਿਹਾ, ”ਉਹ ਕਿਹੜੇ ਸਬੂਤਾਂ ਦੀ ਗੱਲ ਕਰਦਾ ਹੈ, ਕੀ ਸਾਨੂੰ ਲਾਸ਼ਾਂ ਉਥੇ ਲਿਜਾਣੀਆਂ ਚਾਹੀਦੀਆਂ ਹਨ? ਮਸਹੂਦ ਅਜ਼ਹਰ ਪਾਕਿਸਤਾਨ ਵਿੱਚ ਬੈਠਾ ਹੈ ਅਤੇ ਉੱਥੋਂ ਹੀ ਆਪਣੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਹੈ ਅਤੇ ਇਸ ਬਾਰੇ ਹਰ ਕੋਈ ਜਾਣਦਾ ਹੈ। ਹਰ ਰੋਜ਼ ਸਾਡੇ ਸੈਨਿਕਾਂ ਨੂੰ ਸਰਹੱਦ ‘ਤੇ ਮਾਰਿਆ ਜਾ ਰਿਹਾ ਹੈ ਅਤੇ ਉਨ•ਾਂ ਦੀਆਂ ਹੱਤਿਆਵਾਂ ਕੌਣ ਕਰਵਾ ਰਿਹਾ ਹੈ?” ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਨੂੰ ਸਾਰੀ ਦੁਨੀਆ ਜਾਣਦੀ ਹੈ ਕਿ ਪਾਕਿਸਤਾਨ, ਕਸ਼ਮੀਰ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਕੀ ਕੁਝ ਕਰਵਾ ਰਿਹਾ ਹੈ?
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 26/11 ਦੇ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਸੀ ਅਤੇ ਇਸ ਬਾਰੇ ਭਾਰਤ ਨੇ ਉਨ•ਾਂ ਨੂੰ ਸਾਰੇ ਸਬੂਤ ਵੀ ਦਿੱਤੇ ਪਰ ਉਨ•ਾਂ ਨੇ ਕੀਤਾ ਕੁਝ ਵੀ ਨਹੀਂ। ਉਨ•ਾਂ ਕਿਹਾ ਕਿ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਵਿੱਚ ਪਾਕਿਸਤਾਨ ਦਾ ਗ੍ਰਨੇਡ ਵਰਤਿਆ ਗਿਆ ਸੀ ਜਿਸ ਨਾਲ ਉਨ•ਾਂ ਦੀ ਸ਼ਮੂਲੀਅਤ ਦਾ ਪਰਦਾਫਾਸ਼ ਹੋਇਆ ਸੀ।
ਬਾਅਦ ਵਿੱਚ ਇਮਰਾਨ ਖਾਨ ਦੇ ਬਿਆਨ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਇਕ ਟਵੀਟ ਰਾਹੀਂ ਕਿਹਾ,”ਇਮਰਾਨ ਖਾਨ, ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ ਵਿੱਚ ਬੈਠਾ ਹੋਇਆ ਹੈ ਅਤੇ ਆਈ.ਐਸ.ਆਈ. ਦੀ ਸਹਾਇਤਾ ਨਾਲ ਹਮਲਿਆਂ ਦੀਆਂ ਗੋਂਦਾਂ ਗੁੰਦਦਾ ਹੈ। ਜਾਓ, ਜਾ ਕੇ ਉਸ ਨੂੰ ਉਥੋਂ ਚੁੱਕ ਲਿਆਓ। ਜੇਕਰ ਤੁਸੀਂ ਅਜਿਹਾ ਨਹੀਂ ਕਰ ਸਕਦੇ ਤਾਂ ਸਾਨੂੰ ਦੱਸੋ, ਅਸੀਂ ਤੁਹਾਡੇ ਲਈ ਇਸ ਨੂੰ ਅੰਜ਼ਾਮ ਦੇ ਕੇ ਵਿਖਾਈਏ। ਉਂਜ, 26/11 ਦੇ ਮੁੰਬਈ ਹਮਲੇ ਦੇ ਸਬੂਤਾਂ ਦਾ ਤੁਸੀਂ ਕੀ ਕੀਤਾ। ਗੱਲਬਾਤ ਦਾ ਸਮਾਂ ਆ ਗਿਆ ਹੈ।” ਉਨ•ਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਬਿਆਨ ਪੁਲਵਾਮਾ ਹਮਲੇ ਤੋਂ ਬਾਅਦ ਆਲਮੀ ਪੱਧਰ ‘ਤੇ ਉਠੇ ਸਵਾਲ ਤੋਂ ਬਾਅਦ ਆਪਣੇ ਪੱਖ ਵਿੱਚ ਕੀਤੇ ਬਚਾਅ ਦਾ ਪ੍ਰਗਟਾਵਾ ਕਰਦਾ ਹੈ।
ਪੁਲਵਾਮਾ ਹਮਲੇ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਬਿਆਨ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਮਰਾਨ ਖਾਨ ਪ੍ਰਧਾਨ ਮੰਤਰੀ ਦੀ ਕੁਰਸੀ ‘ਤੇ ਆਈ.ਐਸ.ਆਈ. ਦੀ ਬਦੌਲਤ ਬੈਠਾ ਹੈ ਜਿਸ ਕਰਕੇ ਉਸ ਪਾਸੋਂ ਹੋਰ ਕਿਹੋ ਜਿਹੀ ਪ੍ਰਤੀਕ੍ਰਿਆ ਦੀ ਆਸ ਰੱਖੀ ਜਾ ਸਕਦੀ ਹੈ।
ਇੱਥੇ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਆਪਣੇ ਫੌਜ ਮੁਖੀ ਜਨਰਲ ਬਾਜਵਾ ਨਾਲ ਮਿਲ ਕੇ ਭਾਰਤੀ ਸੈਨਿਕਾਂ ਅਤੇ ਮਾਸੂਮ ਲੋਕਾਂ ਦੀਆਂ ਹੱਤਿਆਵਾਂ ਕਰਵਾ ਰਿਹਾ ਹੈ। ਉਨ•ਾਂ ਕਿਹਾ ਕਿ ਭਾਰਤ ਅਜਿਹਾ ਵਰਤਾਰਾ ਨਾ ਸਹਿਣ ਕਰ ਸਕਦਾ ਹੈ ਅਤੇ ਨਾ ਹੀ ਕੀਤਾ ਜਾਣਾ ਚਾਹੀਦਾ ਹੈ। ਉਨ•ਾਂ ਮੁੜ ਦੁਹਰਾਇਆ,”ਜੇਕਰ ਉਹ ਸਾਡਾ ਇਕ ਮਾਰਦੇ ਹਨ ਤਾਂ ਸਾਨੂੰ ਉਨ•ਾਂ ਦੇ ਦੋ ਮਾਰਨੇ ਚਾਹੀਦੇ ਹਨ।”
ਇਸ ਤੋਂ ਪਹਿਲਾਂ ਨੀਂਹ ਪੱਥਰ ਰੱਖਣ ਮੌਕੇ ਹੋਏ ਸਮਾਰੋਹ ਮੌਕੇ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਵਿਕਾਸ ਲਈ ਅਮਨ-ਸ਼ਾਂਤੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਨੂੰ ਆਪਣੇ ਸੈਨਿਕਾਂ ਦੀ ਹੱਤਿਆ ਦਾ ਬਦਲਾ ਲੈਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਸਰਜੀਕਲ ਸਟਰਾਈਕ ਇਕ ਰਸਤਾ ਹੋ ਸਕਦਾ ਹੈ ਪਰ ਇਹ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ ਕਿ ਕਿਹੜੀ ਜਵਾਬੀ ਕਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ•ਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਜੰਗ ਦੇ ਹੱਕ ਵਿੱਚ ਨਹੀਂ ਹਨ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਅਕਾਲੀਆਂ ਦੀ ਸਖ਼ਤ ਆਲੋਚਨਾ ਕੀਤੀ ਜਿਨ•ਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਨਾਲ ਸੂਬੇ ਦੀ ਸ਼ਾਂਤੀ ਵਿੱਚ ਵਿਘਨ ਪਿਆ। ਉਨ•ਾਂ ਕਿਹਾ ਕਿ ਇਨ•ਾਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ•ਾਂ ਨੇ ਲੋਕਾਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।
Îਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਇਕ ਦਹਾਕੇ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦਾ ਸ਼ੋਸ਼ਣ ਕੀਤਾ ਅਤੇ ਫਸਲ ਦੀ ਢਿੱਲੀ ਖਰੀਦ ਅਤੇ ਹੋਰ ਕਿਸਾਨ ਵਿਰੋਧੀ ਨੀਤੀਆਂ ਰਾਹੀਂ ਉਨ•ਾਂ ਨੂੰ ਮੁਸ਼ਕਲਾਂ ਵਿੱਚ ਫਸਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਮਾਰਚ, 2017 ਤੋਂ ਲੈ ਕੇ ਸਾਰੀਆਂ ਫਸਲਾਂ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

by Navjot
3 weeks ago
0

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ ਇੰਫਾਲ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 