ਕੈਪਟਨ ਅਮਰਿੰਦਰ ਸਿੰਘ ਨੇ ਸੱਦੀ ਆਪਣੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ 16 ਅਗਸਤ ਨੂੰ ਬੁਲਾਈ ਹੈ।ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਸੱਦਣ ਤੋਂ ਇਲਾਵਾ ਕਈ ਅਹਿਮ ਮਸਲੇ ਵਿਚਾਰੇ ਜਾ ਸਕਦੇ ਹਨ,ਕਿਉਂਕਿ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਦਾ ਕੋਈ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਮੀਟਿੰਗ ਵੀਡੀਓ ਕਾਨਫਰੰਸਿਗ ਰਾਹੀਂ ਕੀਤੀ ਜਾਵੇਗੀ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਦੇ 5 ਮੰਤਰੀਆਂ ਦੀ ਸੁਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੇਲ ਨਹੀਂ ਖਾ ਰਹੀ,ਜਿਨ੍ਹਾਂ ਵਿੱਚ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ,ਸਹਿਕਾਰਤਾ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ,ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ,ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਅਤੇ ਸੁਖਵਿੰਦਰ ਸਿੰਘ ਸੁੱਖਸਰਕਾਰੀਆ ਸ਼ਾਮਿਲ ਹਨ।
ਇਹਨਾਂ ਮੰਤਰੀਆਂ ਨੇ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਵੀ ਮੁਲਾਕਾਤ ਲਈ ਸਮਾਂ ਮੰਗਿਆ ਹੋਇਆ ਹੈ।ਇਹਨਾਂ ਮੰਤਰੀਆਂ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਹੋਣ ਬਾਰੇ ਵੀ ਪੁਸ਼ਟੀ ਨਹੀਂ ਹੋਈ ਹੈ।