ਕੈਪਟਨ ਅਮਰਿੰਦਰ ਸਿੰਘ ਪਹੁੰਚੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ
ਵੱਖ ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਦੋ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਹਨ।ਅੱਜ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ. ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਰਜਿਸਟਰ ਕੇ.ਐੱਸ. ਕਾਹਲੋਂ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਾ ਦੀ ਚੇਅਰ ਦੀ ਸਥਾਪਨਾ ਵੀ ਕੀਤੀ।