ਕੈਪਟਨ ਅਮਰਿੰਦਰ ਸਿੰਘ, ਭਰਤਇੰਦਰ ਸਿੰਘ ਚਾਹਲ ਅਤੇ ਬਿਕਰਮਜੀਤ ਇੰਦਰ ਸਿੰਘ ਚਾਹਲ ਵੱਲੋਂ ਸਰਬਜੀਤ ਭੰਗੂ ਨਾਲ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਦਸੰਬਰ(ਵਿਸ਼ਵ ਵਾਰਤਾ)- ਪਟਿਆਲਾ ਸਥਿਤ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਸਰਬਜੀਤ ਸਿੰਘ ਭੰਗੂ ਦੇ ਪਿਤਾ ਜਥੇਦਾਰ ਟੇਕ ਸਿੰਘ ਫਲੇੜਾ (ਸਾਬਕਾ ਸਰਪੰਚ) ਦਾ ਦੇਹਾਂਤ ਹੋ ਗਿਆ।
ਉਹਨਾਂ ਦੇ ਦਿਹਾਂਤ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਤੇ ਸਨੌਰ ਹਲਕੇ ਤੋਂ ਚੋਣ ਲੜ ਰਹੇ ਬਿਕਰਮਜੀਤ ਇੰਦਰ ਸਿੰਘ ਚਾਹਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਹਨਾਂ ਨੇ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।
ਪੱਤਰਕਾਰ ਸਰਬਜੀਤ ਸਿੰਘ ਭੰਗੂ ਦੇ ਪਿਤਾ ਜਥੇਦਾਰ ਟੇਕ ਸਿੰਘ ਫਲੇੜਾ ਸਾਬਕਾ ਸੈਨਿਕ/ਫੌਜੀ ਅਤੇ ਸਾਬਕਾ ਸਰਪੰਚ ਸਨ। ਇਸ ਤੋਂ ਇਲਾਵਾ 12 ਸਾਲ ਸਰਕਲ ਅਕਾਲੀ ਜਥਾ ਲਹਿਰਾਗਾਗਾ ਦੇ ਪ੍ਰਧਾਨ ਅਤੇ ਦਸ ਸਾਲ ‘ਦੀ ਹੋਲਸੇਲ ਕੋਆਪਰੇਟਿਵ ਮਾਰਕੀਟਿੰਗ ਸੁਸਾਇਟੀ ਸੰਗਰੂਰ’ ਦੇ ਡਾਇਰੈਕਟਰ ਵੀ ਰਹੇ।ਉਨ੍ਹਾਂ ਪੰਥਕ ਹਿੱਤਾਂ ਲਈ ਅਨੇਕਾਂ ਵਾਰ ਜੇਲ੍ਹ ਵੀ ਕੱਟੀ। ਉਨ੍ਹਾਂ ਨਮਿੱਤ ਪਾਠ ਦਾ ਭੋਗ 16 ਦਸੰਬਰ (ਵੀਰਵਾਰ) ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਪਾਇਆ ਜਾਵੇਗਾ।