ਚੰਡੀਗੜ੍ਹ(ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਸ਼ਾਹਕੋਟ ਜ਼ਿਮਨੀ ਚੋਣ ਨਾਲ ਸੰਬੰਧੀ ਵੱਡਾ ਐਲਾਨ ਕਰਨ ਦੀ ਸੰਭਾਵਨਾ ਹੈ. ਮੁੱਖ ਮੰਤਰੀ ਨੇ ਚੰਡੀਗੜ੍ਹ ਵਿਖੇ 3 ਵਜੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ. ਕਾਂਗਰਸ ਉਮੀਦਵਾਰ ਨਾਲ ਸਬੰਧਤ ਹਾਲ ਹੀ ਵਿਵਾਦ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਜਾ ਸਕਦਾ ਹੈ. ਕਾਂਗਰਸ ਦੇ ਸ਼ਾਹਕੋਟ ਜ਼ਿਮਨੀ ਚੋਣ ਲਈ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਗੈਰ ਕਾਨੂੰਨੀ ਰੇਤ ਦੀ ਖੁਦਾਈ ਦੇ ਮਾਮਲੇ ਵਿੱਚ ਮੁਕਦਮਾ ਦਰਜ ਕੀਤਾ ਗਿਆ ਹੈ ਜਿਸ ਨੇ ਇਕ ਵੱਡਾ ਵਿਵਾਦ ਛੇੜ ਦਿੱਤਾ ਹੈ. ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਮੁੱਖ ਮੰਤਰੀ ਇਸ ਮੁੱਦੇ ‘ਤੇ ਕੋਈ ਕਦਮ ਚੁੱਕਣਗੇ.
ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ ‘ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਕੀਤਾ ਐਲਾਨ
ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ 'ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਕੀਤਾ ਐਲਾਨ ਚੰਡੀਗੜ੍ਹ, 19 ਮਈ...