• Latest
  • Trending
ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਈਵੇ ਨਾ ਰੋਕਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਈਵੇ ਨਾ ਰੋਕਣ ਦੀ ਅਪੀਲ

9 years ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

34 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

53 minutes ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

1 hour ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

2 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

2 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

3 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

4 hours ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

5 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

5 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਈਵੇ ਨਾ ਰੋਕਣ ਦੀ ਅਪੀਲ

December 11, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਾਈਵੇ ਨਾ ਰੋਕਣ ਦੀ ਅਪੀਲ

·        ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ

ਚੰਡੀਗੜ, 11 ਦਸੰਬਰ:(ਵਿਸ਼ਵ ਵਾਰਤਾ )  ਲੋਕਾਂ ਦੀ ਭਲਾਈ ਦੀ ਆੜ ਵਿੱਚ ਸੜਕਾਂ ਰੋਕਣ ਲਈ ਅਕਾਲੀਆਂ ਨੂੰ ਲੰਮੇਂ ਹੱਥੀਂ ਲੈਂਦੇ ਹੋਏ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਕਿ ਉਹ ਹਾਈਵੇ ਨਾ ਰੋਕਣ ਦਾ ਸੰਕਲਪ ਲੈਣ ਅਤੇ ਵਿਰੋਧ ਪ੍ਰਦਰਸ਼ਨ ਦੇ ਹੋਰ ਢੰਗ-ਤਰੀਕੇ ਲੱਭਣ।

            ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀਆਂ ਵੱਲੋਂ ਰਾਜ ਵਿੱਚ ਸੜਕਾਂ ਜਾਮ ਕਰਨ ਨਾਲ ਲੋਕਾਂ ਨੂੰ ਪੇਸ਼ ਆਈਆਂ ਅਥਾਹ ਸਮੱਸਿਆਵਾਂ ਬਾਰੇ ਟਵਿਟਰ ’ਤੇ ਦਿੱਤੀ ਆਪਣੀ ਟਿੱਪਣੀ ਤੋਂ ਬਾਅਦ ਅੱਜ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਲਈ ਮੁਸ਼ਕਲਾਂ ਪੈਦਾ ਕਰਨ ਵਾਲਾ ਹਰ ਕਿਸਮ ਦਾ ਵਿਰੋਧ ‘ਲੋਕਤੰਤਰਿਕ’ ਨਹੀਂ ਕਿਹਾ ਜਾ ਸਕਦਾ ਅਤੇ ਕੌਮੀ ਮਾਰਗ ਰੋਕਣਾ ਕਾਨੂੰਨ ਤਹਿਤ ਜੁਰਮ ਹੈ।

            ਮੁੱਖ ਮੰਤਰੀ ਨੇ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਿਸੇ ਨੂੰ ਵੀ ਕਾਨੂੰਨ ਤੋੜਨ ਨਹੀਂ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਕਾਨੂੰਨ ਤੋੜਦਾ ਹੈ ਤਾਂ ਉਸ ਨੂੰ ਉਸਦਾ ਸਿੱਟਾ ਭੁਗਤਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਰਾਜ ਵਿੱਚ ਕਿਸੇ ਨੂੰ ਵੀ ਅਮਨ-ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਨਾ ਹੀ ਆਮ ਲੋਕਾਂ ਨੂੰ ਖੱਜਲ-ਖੁਆਰ ਹੋਣ ਦੇਵੇਗੀ।

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੇ ਧਰਨਿਆਂ ਦੇ ਨਤੀਜੇ ਵਜੋਂ ਲੱਖਾਂ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨਾਂ ਕਿਹਾ ਕਿ ਇਹ ਧਰਨੇ ਇਕ ਨੋਟੰਕੀ ਤੋਂ ਵੱਧ ਹੋਰ ਕੁਝ ਵੀ ਨਹੀਂ ਸਨ। ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਹਨ ਜਿਨਾਂ ਨੂੰ ਥੋੜ ਚਿਰੇ  ਨਿੱਜੀ ਲਾਭਾਂ ਤੋਂ ਅੱਗੇ ਕੁਝ ਵੀ ਨਹੀਂ ਦਿਸਦਾ।

            ਉਨਾਂ ਕਿਹਾ ਕਿ ਅਕਾਲੀਆਂ ਵੱਲੋਂ ਧਰਨੇ ’ਤੇ ਬੈਠਣ ਕਾਰਨ ਫੌਜੀ ਕਾਫਿਲੇ ਆਪਣੀ ਜ਼ਰੂਰੀ ਸਪਲਾਈ ਨੂੰ ਅੱਗੇ ਆਪਣੇ ਫੌਜੀਆਂ ਤੱਕ ਨਹੀਂ ਪਹੁੰਚਾ ਸਕੇ ਜੋ ਕਿ ਸਰਹੱਦਾਂ’ਤੇ ਦੇਸ਼ ਦੀ ਰੱਖਿਆ ਕਰ ਰਹੇ ਸਨ। ਉਨਾਂ ਕਿਹਾ ਕਿ ਇਹ ਧਰਨੇ ਬਿਲਕੁਲ ਫਜ਼ੂਲ ਸਨ ਅਤੇ ਰਾਸ਼ਟਰੀ ਰਾਜ ਮਾਰਗ ਰਣਨੀਤਕ ਤੌਰ ’ਤੇ ਫੌਜ ਲਈ ਬਹੁਤ ਜ਼ਿਆਦਾ ਮਹੱਤਵਪੂਰਨ ਹੋਣ ਤੋਂ ਇਲਾਵਾ ਇਹ ਆਮ ਲੋਕਾਂ ਦੀ ਜੀਵਨ ਰੇਖਾ ਵੀ ਹਨ। ਇਸ ਕਰਕੇ ਇਨਾਂ ਪ੍ਰਮੁੱਖ ਸੜਕਾਂ ਨੂੰ ਰੋਕੇ ਜਾਣ ਨੂੰ ਕਿਸੇ ਵੀ ਸੂਰਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਧਰਨਿਆਂ ਦੌਰਾਨ ਰਾਹ ਰੋਕ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕੀਤਾ। ਇਸ ਦੇ ਨਾਲ ਹਰਿਮੰਦਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਪਰੇਸ਼ਾਨੀ ਝੱਲਣੀ ਪਈ ਜੋ ਕਿ ਵਿਸ਼ਵ ਦਾ ਸ਼ਰਧਾਲੂਆਂ ਦਾ ਪ੍ਰਮੁੱਖ ਸਥਾਨ ਹੈ ਜਦਕਿ ਇਸ ਦੇ ਉਲਟ ਅਕਾਲੀ ਸਿੱਖ ਧਰਮ ਦੇ ਆਪਣੇ ਆਪ ਨੂੰ ਰਖਵਾਲੇ ਦੱਸਦੇ ਹਨ।

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਐਮ.ਸੀ. ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਚੋਣ ਕਮਿਸ਼ਨ ਨੇ ਇਕ ਵਾਧੂ ਦਿਨ ਦਿੱਤਾ ਸੀ ਜਿਸ ਦਾ ਅਕਾਲੀਆਂ ਨੂੰ ਫਾਇਦਾ ਉਠਾਉਣਾ ਚਾਹੀਦਾ ਸੀ। ਉਨਾਂ ਕਿਹਾ ਕਿ ਇਸ ਵਾਧੂ ਦਿਨ ਵੀ ਅਕਾਲੀਆਂ ਨੇ ਇਕ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਮਾਮਲੇ ’ਤੇ ਸੁਖਬੀਰ ਪੂਰੀ ਤਰਾਂ ਝੂਠ ਬੋਲਦਾ ਹੈ।     

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਸੱਚ-ਮੁੱਚ ਹੀ ਉਨਾਂ ਦੀ ਜਾਇਜ਼ ਚਿੰਤਾ ਹੁੰਦੀ ਤਾਂ ਅਕਾਲੀਆਂ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਸੀ ਅਤੇ ਹਾਈਵੇਜ਼ ਨੂੰ ਰੋਕਣਾ ਤਾਂ ਸਾਰੀਆਂ ਗੱਲਾਂ ਖਤਮ ਹੋਣ ਤੋਂ ਬਾਅਦ ਅੰਤਿਮ ਗੱਲ ਹੁੰਦੀ ਹੈ। ਉਨਾਂ ਕਿਹਾ ਕਿ ਅਕਾਲੀਆਂ ਦੀ ਇਹ ਆਪਣੀ ਨਿਰਾਸ਼ਾ ’ਚੋਂ ਉਪਜੀ ਕਾਰਵਾਈ ਸੀ ਕਿਉਂਕਿ ਉਨਾਂ ਨੇ ਆਪਣੀ ਹਾਰ ਨੂੰ ਪਹਿਲਾਂ ਹੀ ਭਾਂਪ ਲਿਆ ਸੀ ਜਿਸ ਦੀ ਇਬਾਰਤ ਪਹਿਲਾਂ ਹੀ ਸਪੱਸ਼ਟ ਤੌਰ ’ਤੇ ਲਿਖੀ ਜਾ ਚੁੱਕੀ ਸੀ। ਉਨਾਂ ਕਿਹਾ ਕਿ ਅਕਾਲੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਤੋਂ ਬਾਅਦ ਸਿਆਸੀ ਤੌਰ ’ਤੇ ਆਪਣੇ ਆਪ ਨੂੰ ਪੈਰਾਂ ’ਤੇ ਖੜਾ ਕਰਨ ਵਿੱਚ ਅਸਫਲ ਹੋਏ ਹਨ।

            ਆਵਾਮ ਨੂੰ ਲਾਮਬੰਦ ਕਰਨ ਦੇ ਅਕਾਲੀਆਂ ਦੇ ਦਾਅਵਿਆਂ ਨੂੰ ਪੂਰੀ ਤਰਾਂ ਰੱਦ ਕਰਦੇ ਹੋਏ ਅਤੇ ਇਨਾਂ ਨੂੰ ਝੂਠੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਹੁਣ ਨਿਰਾਸ਼ਾ ਵਿੱਚ ਹੇਠਲੇ ਪੰਧਰ ਦੀ ਸਿਆਸਤ ਕਰ ਰਹੇ ਹਨ ਅਤੇ ਉਨਾਂ ਨੇ ਆਪਣੀ ਖੁਸੀ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਇਸ ਤਰਾਂ ਦੀ ਤੁਛ ਸਿਆਸਤ ’ਤੇ ਨਜ਼ਰ ਰੱਖੀ ਹੋਈ ਹੈ। ਉਹ ਆਮ ਆਦਮੀ ਪਾਰਟੀ ਵਾਂਗ ਵਿਹਵਾਰ ਕਰ ਰਹੇ ਹਨ ਅਤੇ ਉਹ ਇਸ ਗੱਲ ਨੂੰ ਮਹਿਸੂਸ ਨਹੀਂ ਕਰ ਰਹੇ ਕਿ ਉਨਾਂ ਦਾ ਹਸ਼ਰ ਵੀ ਅਰਵਿੰਦ ਕੇਜਰੀਵਾਲ ਵਾਲੀ ਪਾਰਟੀ ਵਰਗਾ ਹੋਵੇਗਾ ਜੋ ਕਿ ਆਪਣੀ ਸਿਆਸੀ ਖੇਡ ਦੇ ਹਿੱਸੇ ਵਜੋਂ ਸੜਕਾਂ ਮੱਲਦੇ ਸਨ।

            ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਪੂਰੀ ਤਰਾਂ ਹਾਸ਼ੀਏ ’ਤੇ ਚਲੇ ਗਏ ਹਨ ਅਤੇ ਨੇੜਲੇ ਭਵਿੱਖ ਵਿੱਚ ਉਨਾਂ ਦੀ ਪੁਨਰ ਸੁਰਜੀਤੀ ਦੀ ਕੋਈ ਆਸ ਨਹੀਂ ਹੈ। ਉਨਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਦੇ ’ਤੇ ਲੋਕਾਂ ਦੇ ਹਿੱਤਾਂ ਨੂੰ ਨਾ ਰੱਖਣ ਵਾਲੀ ਸਿਆਸੀ ਪਾਰਟੀ ਕਦੀ ਵੀ ਜਿਉਂਦਾ ਨਹੀਂ ਰਹੀ ਸਕਦੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

by Ranjit Singh
November 9, 2026
0

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ? ਨਵੀਂ ਦਿੱਲੀ, 9...

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Most Popular

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
2 weeks ago
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 