• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ 363 ਕਰੋੜ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ 363 ਕਰੋੜ ਦਾ ਐਲਾਨ

9 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

32 minutes ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

39 minutes ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

54 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

1 hour ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

3 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

3 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ 363 ਕਰੋੜ ਦਾ ਐਲਾਨ

October 26, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ 363 ਕਰੋੜ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲੰਧਰ ਦੇ ਵਿਕਾਸ ਕਾਰਜਾਂ ਲਈ 363 ਕਰੋੜ ਦਾ ਐਲਾਨ
ਜਲੰਧਰ/ਚੰਡੀਗੜ, 26 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜਲੰਧਰ ਸ਼ਹਿਰ ਦੀ ਨੁਹਾਰ ਬਦਲਣ ਲਈ ਵੱਖ-ਵੱਖ ਪ੍ਰਾਜੈਕਟਾਂ ਲਈ 363.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ, ਜੋ ਕਿ ਮੁੱਖ ਮੰਤਰੀ ਬਣਨ ਪਿਛੋਂ ਜਲੰਧਰ ਦੇ ਪਹਿਲੇ ਦੌਰੇ ‘ਤੇ ਇਥੇ ਪਹੁੰਚੇ ਸਨ ਵਲੋਂ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰੈਸ ਨਾਲ ਵੀ ਗੱਲਬਾਤ ਕੀਤੀ ਗਈ।
ਮੁੱਖ ਮੰਤਰੀ ਵਲੋਂ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਨੂੰ ਬਿਆਸ ਜਾਂ ਸਤਲੁਜ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਲਈ 1000 ਕਰੋੜ ਰੁਪਏ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਸ਼ੀਅਨ ਡਿਵੈਲਪਮੈਂਟ ਬੈਂਕ ਵਲੋਂ 3 ਕਰੋੜ ਰੁਪਏ ਦੀ ਲਾਗਤ ਨਾਲ ਇਸ ਪ੍ਰੋਜੈਕਟ ਲਈ ਮੁੱਢਲੀ ਸਟੱਡੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਉਥੇ ਹੀ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣ ਨੂੰ ਰੋਕਣ ਵਿੱਚ ਵੀ ਵੱਡੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਲੰਧਰ ਪਿਛੋਂ ਇਸ ਪ੍ਰੋਜੈਕਟ ਨੂੰ ਬਠਿੰਡਾ ,ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਵੀ ਲਾਗੂ ਕੀਤਾ ਜਾਵੇਗਾ ।
ਸ਼ਹਿਰਾਂ ਵਿੱਚ ਪੀਣ ਵਾਲੇ ਪਾਣੀ,ਸੀਵਰੇਜ਼ ਟਰੀਟਮੈਂਟ ਪਲਾਂਟ, ਸੜਕਾਂ, ਸਟਰੀਟ ਲਾਈਟਾਂ ਤੇ ਹੋਰ ਵਿਕਾਸ ਕੰਮਾਂ ਨੂੰ ਆਪਣੀ ਸਰਕਾਰ ਦੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਦੇ ਤੇਜ ਵਿਕਾਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੂੰ ਸੂਬੇ ਦੀ ਕਮਜ਼ੋਰ ਵਿੱਤੀ ਸਿਹਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ।
ਜਲੰਧਰ ਸ਼ਹਿਰ ਦੇ ਵਿਕਾਸ ਲਈ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ 50 ਕਰੋੜ ਰੁਪਏ ਅਤੇ ਹੋਰ ਨਵੇਂ ਵਿਕਾਸ ਕੰਮਾਂ ਦੀ ਸੁਰੂਆਤ ਲਈ 42.43 ਕਰੋੜ ਰੁਪਏ ਜਾਰੀ ਕੀਤੇ ਗਏ । ਇਨ੍ਹਾਂ ਕੰਮਾਂ ਵਿੱਚ ਗਲੀਆਂ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਅਤੇ ਸਾਰੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਲਗਾਇਆ ਜਾਣਾ ਸ਼ਾਮਿਲ ਹੈ।
346 ਕਰੋੜ ਰੁਪਏ ਦੀ ਅਮਰੁਤ ਯੋਜਨਾ ਤਹਿਤ ਵੀ ਸੂਬਾ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕੰਮਾਂ ਲਈ 190 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ । ਇਨ੍ਹਾਂ ਵਿੱਚ ਪਾਣੀ ਦੀ ਸਪਲਾਈ ਲਈ 40 ਕਰੋੜ ਰੁਪਏ ਅਤੇ 100 ਐਮ.ਐਲ.ਡੀ.ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਵੀਨੀਕਰਨ ਲਈ 150 ਕਰੋੜ ਰੁਪਏ ਸ਼ਾਮਿਲ ਹਨ।  ਮੁੱਖ ਮੰਤਰੀ ਵਲੋਂ ਅਰਬਨ ਮਿਸ਼ਨ ਤਹਿਤ ਚੱਲ ਰਹੇ ਵਿਕਾਸ ਕੰਮਾਂ ਲਈ 81 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਿਕਾਸ ਮੁੱਖੀ ਏਜੰਡੇ ‘ਤੇ ਪਹਿਰਾ ਦੇਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਅਨੇਕਾਂ ਯੋਜਨਾਵਾਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਅਤੇ ਹਾਊਸ ਟੈਕਸ ਦੇ ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਯਕਮੁਸ਼ਤ ਅਦਾਇਗੀ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਡਾਇਰੈਕਟੋਰੇਟ ਆਫ ਫਾਇਰ ਸਰਵਿਸਸ ਦੀ ਵੀ ਸਥਾਪਨਾ ਪ੍ਰਗਤੀ ਅਧੀਨ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਵਲੋਂ ਮਹਿਲਾ ਸਸ਼ਕਤੀਕਰਨ ਵੱਲ ਸੇਧਤ ਅਹਿਮ ਫੈਸਲੇ ਤਹਿਤ ਪੰਜਾਬ ਦੇਸ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ ਜਿਥੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ । ਇਸ ਤੋਂ ਇਲਾਵਾ ਸ਼ਹਿਰੀ ਅਵਾਸ ਯੋਜਨਾ ਤਹਿਤ 3 ਲੱਖ ਤੋਂ ਘੱਟ ਆਮਦਨ ਵਾਲੇ ਲੋਕਾਂ ਨੂੰ ਮੁਫ਼ਤ ਘਰਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੇ ਕਾਬਜ਼ਕਾਰਾਂ ਨੂੰ ਜਾਇਦਾਦ ਦਾ ਮਾਲਕੀ ਹੱਕ ਦੇਣ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਕਦਮ ਨੂੰ ਲੋਕ ਭਲਾਈ ਵੱਲ ਵੱਡੀ ਪਹਿਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋਰ ਅਨੇਕਾਂ ਯੋਜਨਾਵਾਂ ਆਰੰਭੀਆਂ ਜਾ ਰਹੀਆਂ ਹਨ ।
ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕੀਤਾ ਕਿ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਵੀ ਫੰਡ ਜਲਦ ਜਾਰੀ ਕੀਤੇ ਜਾਣਗੇ ।
ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸੇਵਾਵਾਂ ਮੋਬਾਇਲ ਐਪ ਜ਼ਰੀਏ ਮੁਹੱਈਆ ਕਰਵਾਉਣ ਦਾ ਐਲਾਨ ਕਰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਵਿਵਸਥਾ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਆਵੇਗੀ । ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਕੀਤੀ ਯੋਜਨਾਬੰਧੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਨਾ-ਮਾਤਰ ਸਾਧਨਾਂ ਰਾਹੀਂ ਹੀ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਜਲੰਧਰ ਜ਼ਿਲ੍ਹੇ ਦੇ ਵਿਧਾਇਕਾਂ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ, ਪਰਗਟ ਸਿੰਘ ਅਤੇ ਚੌਧਰੀ ਸੁਰਿੰਦਰ ਸਿੰਘ , ਸੰਸਦ ਮੈਂਬਰ ਚੌਧਰੀ ਸੰਤੋਖ਼ ਸਿੰਘ,ਸਾਬਕਾ ਮੰਤਰੀ ਅਵਤਾਰ ਹੈਨਰੀ ਅਤੇ ਮਹਿੰਦਰ ਸਿੰਘ ਕੇ.ਪੀ. ਵਲੋਂ ਜਿਥੇ ਮੁੱਖ ਮੰਤਰੀ ਦਾ ਜਲੰਧਰ ਆਉਣ ‘ਤੇ ਸਵਾਗਤ ਕੀਤਾ ਗਿਆ ਉਥੇ ਹੀ ਸਿਰਫ਼ 6 ਮਹੀਨੇ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਦੁਬਾਰਾ ਤੋਰਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਜੰਗ ,ਕਿਸਾਨ ਕਰਜ਼ ਮੁਆਫ਼ੀ,ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਤੋਂ ਇਲਾਵਾ ਲੋਕ ਭਲਾਈ ਵੱਲ ਚੁੱਕੇ ਕਦਮ ਸੂਬੇ ਦੀ ਸ਼ਾਨ ਨੂੰ ਬਹਾਲ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਯਕੀਨੀ ਦੁਆਇਆ ਕਿ ਅਗਾਮੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਜਲੰਧਰ ਸ਼ਹਿਰ ਵਿੱਚ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਗੁਰਕਿਰਤਕ੍ਰਿਪਾਲ ਸਿੰਘ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ, ਅਮਰਜੀਤ ਸਿੰਘ ਸਮਰਾ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆ, ਮੁੱਖ ਮੰਤਰੀ ਦੇ ਓ.ਐਸ.ਡੀ.ਗੁਰਪ੍ਰੀਤ ਸਿੰਘ ਸੋਨੂੰ ਢੇਸੀ ਤੋਂ ਇਲਾਵਾ ਡਵੀਜ਼ਨਲ ਕਮਿਸਨਰ ਰਾਜ ਕਮਲ ਚੌਧਰੀ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪੀ.ਕੇ.ਸਿਨਹਾ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

by Ranjit Singh
3 weeks ago
0

International: ਅਮਰੀਕਾ 'ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 