• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ ਜਲ ਸਪਲਾਈ ਸਕੀਮ ਸਣੇ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ ਜਲ ਸਪਲਾਈ ਸਕੀਮ ਸਣੇ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

2 hours ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ ਜਲ ਸਪਲਾਈ ਸਕੀਮ ਸਣੇ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

November 3, 2017
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ ਜਲ ਸਪਲਾਈ ਸਕੀਮ ਸਣੇ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਪਟਿਆਲਾ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਹਿਰ ਅਧਾਰਿਤ ਪੀਣ ਵਾਲੇ ਪਾਣੀ ਦੀ 782 ਕਰੋੜ ਰੁਪਏ ਦੀ ਸਪਲਾਈ ਸਕੀਮ ਸਣੇ ਪਟਿਆਲਾ ਦੇ ਵਿਕਾਸ ਲਈ 1000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨ ਤੋਂ ਇਲਾਵਾ ਜ਼ਿਲੇ ਵਿੱਚ ਮਨਰੇਗਾ ਦੇ ਹੇਠ 84000 ਨਵੇਂ ਜੋਬ ਕਾਰਡ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਇਕ ਜਨਤਕ ਰੈਲੀ ਵਿੱਚ ਇਸ ਸਬੰਧੀ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਨਵੇਂ ਜੋਬ ਕਾਰਡਾਂ ਦੇ ਨਾਲ ਪਟਿਆਲਾ ਵਿੱਚ ਮਨਰੇਗਾ ਦੇ ਹੇਠ ਕਾਰਡਾਂ ਦੀ ਗਿਣਤੀ 1,82,000 ਹੋ ਜਾਵੇਗੀ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਅਜੇ ਸ਼ੁਰੂਆਤ ਹੀ ਕੀਤੀ ਹੈ ਅਤੇ ਅਗਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਦਾ ਵੱਡੀ ਪੱਧਰ ‘ਤੇ ਸਨਅਤੀ ਅਤੇ ਆਰਥਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ ਭਾਵੇਂ ਕਿ ਉਹਨਾਂ ਦੀ ਸਰਕਾਰ ਨੂੰ ਪਿਛਲੀ ਸਰਕਾਰ ਤੋਂ ਵਿਰਸੇ ਵਿੱਚ ਵੱਡਾ ਵਿੱਤੀ ਅਤੇ ਮਾਲੀ ਘਾਟਾ ਪ੍ਰਾਪਤ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਸਨਅਤੀ ਵਿਕਾਸ ‘ਤੇ ਪੂਰੀ ਤਰਾ ਟੇਕ ਰੱਖੀ ਹੋਈ ਹੈ ਅਤੇ ਭਾਰਤ ਅਤੇ ਵਿਦੇਸ਼ਾਂ ਦੇ ਕੁਝ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਲਈ ਵੱਡੀ ਦਿਲਚਸਪੀ ਦਿਖਾਈ ਹੈ ਜਿਸ ਦੇ ਨਾਲ ਸੂਬੇ ਦੀ ਆਰਥਿਕ ਸੁਰਜੀਤੀ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਉਹਨਾਂ ਕਿਹਾ ਕਿ ਮੁਕੇਸ਼ ਅੰਬਾਨੀ ਅਤੇ ਹਿੰਦੂਜਾ ਵਰਗੇ ਉੱਘੇ ਉਦਯੋਗਪਤੀਆਂ ਨੇ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੁਕੇਸ਼ ਅੰਬਾਨੀ ਦੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਪੰਜਾਬ ਵਿੱਚ ਨਿਵੇਸ਼ ਅਤੇ ਸਨਅਤੀ ਵਿਕਾਸ ਦੇ ਖੇਤਰਾਂ ਦੀ ਸ਼ਨਾਖਤ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਨੇ ਬੁੱਧਵਾਰ ਹੀ ਮੁੰਬਈ ਵਿੱਚ ਉੱਘੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਮੁੱਖ ਮੰਤਰੀ ਨੇ ਬਠਿੰਡਾ ਰਿਫਾਇਨਰੀ ਡਾਉਨਸਟਰੀਮ ਕਲੱਸਟਰ ਦੇ ਵਿਕਾਸ ਬਾਰੇ ਵੀ ਯੋਜਨਾ ਤੋਂ ਪਰਦਾ ਉਠਾਇਆ ਅਤੇ ਜਾਪਾਨ ਵੱਲੋਂ ਰਾਜਪੁਰਾ ਵਿੱਖੇ  ਟਾਉਨਸ਼ਿੱਪ ਸਥਾਪਿਤ ਕਰਨ ਲਈ ਵਿਖਾਈ ਦਿਲਚਸਪੀ ਦਾ ਵੀ ਜ਼ਿਕਰ ਕੀਤਾ।
ਪਿਛਲੇ ਦੋ ਦਿਨਾਂ ਦੌਰਾਨ ਮੁੰਬਈ ਵਿਖੇ ਵੱਖ-ਵੱਖ ਉੱਘੇ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਦੀ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਅਤੇ ਰੋਜ਼ਗਾਰ ਪੈਦਾ ਕਰਨ ਲਈ ਉਦਯੋਗ ਨੂੰ ਬੜ•ਾਵਾ ਦੇਣ ਸਬੰਧੀ ਚੁੱਕੇ ਗਏ ਕਦਮਾਂ ਦਾ ਵੀ ਉਲੇਖ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਟਿਆਲਾ ਪਹਿਲਾਂ ਹੀ ਸਿੱਖਿਆ ਦਾ ਧੁਰਾ ਹੈ ਅਤੇ ਇੱਥੇ ਉੱਘੀਆਂ ਯੂਨੀਵਰਸਿਟੀਆਂ ਹਨ ਜਾਂ ਇਹਨਾਂ ਦੀ ਸਥਾਪਨਾ ਦਾ ਪ੍ਰਸਤਾਵ ਹੈ ਪਰ ਸਨਅਤੀ ਵਿਕਾਸ ਨਾਲ ਇਸ ਨੂੰ ਹੋਰ ਵੀ ਵੱਡਾ ਲਾਭ ਹੋਵੇਗਾ।
ਪਟਿਆਲਾ ਦੇ ਸਮੁੱਚੇ ਵਿਕਾਸ ਸਬੰਧੀ ਪ੍ਰੋਜੈਕਟਾਂ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸ਼੍ਰੋਮਣੀ ਅਕਾਲੀ ਦਲ ਤੇ ਬੀ.ਜੇ.ਪੀ. ਸਰਕਾਰ ਨੇ ਵਿਕਾਸ ਦੇ ਏਜੰਡੇ ਨੂੰ ਪੂਰੀ ਤਰਾਂ ਨੁਕਰੇ ਲਾਈ ਰੱਖਿਆ। ਪਿਛਲੀ ਸਰਕਾਰ ਨੇ ਪਟਿਆਲਾ ਨਾਲ ਬਦਲੇਖੋਰੀ ਵਾਲਾ ਵਤੀਰਾ ਅਪਣਾਇਆ ਅਤੇ ਪਟਿਆਲਾ ਨੂੰ ਪੂਰੀ ਤਰਾਂ ਅਣਗੌਲੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਇਸ ਪਹੁੰਚ ਦੇ ਉਲਟ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਸਾਰੇ ਖੇਤਰਾਂ ਦਾ ਇਕਸਾਰ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।
ਪੀਣ ਵਾਲੇ ਧਰਤੀ ਉਪਰਲੇ ਪਾਣੀ ਸਬੰਧੀ ਪਟਿਆਲਾ ਲਈ ਸਕੀਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਬਨੂੰੜ ਨਹਿਰ ਨੂੰ ਗੈਰ-ਬਾਰਾਂਮਾਸੀ ਤੋਂ ਬਾਰਾਂਮਾਸੀ ਵਿੱਚ ਤਬਦੀਲ ਕਰਨ ਦੇ ਪ੍ਰੋਜੈਕਟ ਨੂੰ ਮੁਕੰਮਲ ਕਰਨ ਲਈ 38 ਕਰੋੜ ਰੁਪਏ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਸ਼ਹਿਰੀ ਅਵਾਸ ਯੋਜਨਾ ਦੇ ਹੇਠ ਪੰਜ ਲੱਖ ਰੁਪਏ ਦੀ ਕੀਮਤ ਵਾਲੇ ਬੇਘਰੇ ਲੋਕਾਂ ਵਾਸਤੇ 250 ਘਰਾਂ ਦਾ ਨਿਰਮਾਣ ਕਰਨ ਲਈ 12.50 ਕਰੋੜ ਰੁਪਏ ਦਾ ਵੀ ਐਲਾਨ ਕੀਤਾ। ਇਹ ਘਰ ਸੂਬਾ ਸਰਕਾਰ ਬੇਘਰੇ ਲੋਕਾਂ ਨੂੰ ਮੁਫਤ ਮੁਹੱਈਆ ਕਰਵਾ ਰਹੀ ਹੈ ਜਦਕਿ ਆਰਥਿਕ ਤੌਰ ਤੇ ਪਿਛਲੇ ਵਰਗਾਂ ਨੂੰ ਸਬਸਿਡੀ ਵਾਲੇ ਘਰ ਮੁਹੱਈਆ ਕਰਵਾਏ ਜਾ ਰਹੇ ਹਨ।
ਐਰੋਨੌਟਿਕਲ ਇੰਜੀਨੀਅਰਿੰਗ ਕਾਲਜ ਪਟਿਆਲਾ ਨੂੰ ਮੁਕੰਮਲ ਕਰਨ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਈ.ਡੀ.ਬੀ. ਹੇਠ ਚੱਲ ਰਹੇ ਅਤੇ ਲੰਬਿਤ ਪਏ ਵੱਖ-ਵੱਖ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 9.41 ਕਰੋੜ ਰੁਪਏ ਰੱਖੇ ਹੋਣ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਅਮ੍ਰਿਤ ਸਕੀਮ ਹੇਠ ਜਲ ਸਪਲਾਈ ਸਕੀਮ ਨੂੰ ਮਜ਼ਬੂਤ ਬਣਾਉਣ ਲਈ 24 ਕਰੋੜ ਰੁਪਏ ਅਤੇ ਸੀਵਰੇਜ ਲਈ 35 ਕਰੋੜ ਰੁਪਏ ਦਾ ਵੀ ਐਲਾਨ ਕੀਤਾ ਜਦਕਿ ਪਟਿਆਲਾ ਦੇ ਵਿਕਾਸ ਲਈ ਪੀ.ਆਈ.ਡੀ.ਬੀ. ਵੱਲੋਂ ਚਲਾਏ ਜਾਣ ਵਾਲੇ ਨਵੇਂ ਕੰਮਾਂ ਲਈ 100 ਕਰੋੜ ਰੁਪਏ ਖਰਚੇ ਜਾਣਗੇ।
ਮੁੱਖ ਮੰਤਰੀ ਨੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਅਤੇ ਪਾਰਕਾਂ ਲਈ ਵੀ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ। ਸ਼ਹਿਰ ਵਿੱਚ ਭੂਮੀਗੱਤ ਕੁੜਾ-ਕਰਕਟ ਸੰਭਾਲਣ, ਐਲ.ਈ.ਡੀ. ਲਾਈਟਾਂ, ਜਨਤਕ ਪਖਾਣਿਆਂ, ਨਵੇਂ ਟਿਊਬਵੈਲਾਂ, ਪਾਰਕਿੰਗ ਥਾਵਾਂ ਅਤੇ ਧਰਮਸ਼ਾਲਾਵਾਂ ਆਦਿ ਦਾ ਵਿਕਾਸ ਪੀ.ਆਈ.ਡੀ.ਬੀ. ਵੱਲੋਂ ਕੀਤਾ ਜਾਵੇਗਾ ਅਤੇ ਇਹਨਾਂ ਦਾ ਪੱਧਰ ਵੀ ਇਸ ਵੱਲੋਂ ਹੀ ਉੱਚਾ ਕੀਤਾ ਜਾਵੇਗਾ। ਬੱਚਦੇ ਫੰਡ ਫੋਕਲ ਪੁਆਇੰਟ, ਮੁੱਖ ਸੀਵਰੇਜ ਲਾਈਨਾਂ ‘ਚੋਂ ਗਾਰ ਕੱਢਣ, ਸਾਫ-ਸਫਾਈ ਦੀ ਮਸ਼ੀਨਰੀ, ਛੋਟੀ ਨਦੀ ਦੇ ਸੁੰਦਰੀਕਰਨ ਅਤੇ ਇਸ ਦੇ ਕਿਨਾਰੇ ਮਜ਼ਬੂਤਕਰਨ ਅਤੇ ਹੋਰਨਾਂ ਕਾਰਜਾਂ ਵਾਸਤੇ ਖਰਚ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਟਿਆਲਾ ਵਿਖੇ ਵੱਖ-ਵੱਖ ਹੋਰ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਪਹਿਲਾਂ ਹੀ ਸ਼ੁਰੂ ਕੀਤੀਆਂ ਗਈਆਂ ਹਨ ਜੋ ਕਿ ਸੂਬੇ ਲਈ ਐਲਾਨੇ ਹੋਏ ਪੈਕੇਜ ਦਾ ਹਿੱਸਾ ਹਨ। ਇਹਨਾਂ ਵਿੱਚ ਜਾਇਦਾਦ ਦੀ ਯਕਮੁਸ਼ਤ ਨਿਪਟਾਰਾ/ਹਾਉਸ ਟੈਕਸ, ਪਾਣੀ ਅਤੇ ਸੀਵਰੇਜ ਦੇ ਪੁਰਾਣੇ ਬਕਾਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਬਾਰੇ ਪਹਿਲਕਦਮੀਆਂ ਸ਼ਾਮਲ ਹਨ। ਇਸ ਸਬੰਧ ਵਿੱਚ ਸਿਰਫ ਮੂਲ ਰਾਸ਼ੀ ਦਾ ਹੀ ਭੁਗਤਾਨ ਕਰਨਾ ਹੋਵੇਗਾ ਅਤੇ 16 ਜਨਵਰੀ 2018 ਤੋਂ ਭੁਗਤਾਨ ਜਮ•ਾਂ ਕਰਵਾਉਣ ਵਾਲਿਆਂ ਨੂੰ 10 ਫੀਸਦੀ ਛੋਟ ਦਿੱਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਵਿੱਚ ਸ਼ਹਿਰੀ ਨਾਗਰਿਕ ਸੇਵਾਵਾਂ ਨੂੰ ਈ-ਗਵਰਨੈਂਸ ਨਾਲ ਪ੍ਰਦਾਨ ਕਰਨਾ, ਸੂਬਾ ਪੱਧਰ ‘ਤੇ ਅੱਗ-ਬੁਝਾਊ ਸੇਵਾਵਾਂ ਲਈ ਡਾਇਰੈਕਟੋਰੇਟ ਸਥਾਪਿਤ ਕਰਨਾ, ਯੂ.ਐਲ.ਬੀਜ਼. ਵਿੱਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਕਰਨਾ ਅਤੇ ਮਿਉਂਸੀਪਲ ਸੰਸਥਾਵਾਂ ਵਿੱਚ ਰਿਹਾਇਸ਼ੀ ਅਤੇ ਵਪਾਰਿਕ ਜਾਇਦਾਦਾਂ ‘ਤੇ ਪੁਰਾਣੇ ਕਿਰਾਏਦਾਰਾਂ ਦੇ ਜਾਇਦਾਦ ਅਧਿਕਾਰ ਦੀ ਸਪੁਰਦਗੀ ਸ਼ਾਮਲ ਹੈ।
ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਟਿਆਲਾ ਨਾਲ ਪਿਛਲੇ 10 ਸਾਲਾਂ ਦੌਰਾਨ ਬਾਦਲਾਂ ਵੱਲੋਂ ਵਿਤਕਰਾ ਕੀਤਾ ਗਿਆ ਹੈ ਜਿਹਨਾਂ ਨੇ ਸਾਰੇ ਫੰਡ ਬਠਿੰਡਾ ਵੱਲ ਧੱਕ ਦਿੱਤੇ ਅਤੇ ਇਸ ਖੇਤਰ ਨੂੰ ਤਬਾਹ ਕਰ ਦਿੱਤਾ। ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਸੂਬਾ ਸਰਕਾਰ ਵੱਲੋਂ ਪਟਿਆਲਾ ਲਈ ਸ਼ੁਰੂ ਕੀਤੀ ਪਹਿਲਕਦਮੀਆਂ ਨੂੰ ਇਕ ਸ਼ੁਰੂਆਤ ਦੱਸਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਖਿੱਤੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ। ਉਹਨਾਂ ਨੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਮਰਥਨ ਲਈ ਵੀ ਧੰਨਵਾਦ ਕੀਤਾ ਜਿਹਨਾਂ ਨੇ ਹਮੇਸ਼ਾ ਹੀ ਉਹਨਾਂ ਨੂੰ ਅਤੇ ਉਹਨਾਂ ਦੇ ਪਰਿਵਾਰ ਨੂੰ ਪੂਰਾ ਸਮਰਥਨ ਦਿੱਤਾ ਹੈ।
ਸਥਾਨਿਕ ਸਰਕਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਨੂੰ ਆਪਣੀ ਜਨਮ ਭੂਮੀ ਦੱਸਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਮੇਸ਼ਾ ਹੀ ਪਟਿਆਲੇ ਦੇ ਵਿਕਾਸ ਦੀ ਚਿੰਤਾ ਰਹੀ ਹੈ ਅਤੇ ਜੀਜਾ-ਸਾਲਾ (ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ) ਦੀ ਸਰਕਾਰ ਨੂੰ ਹਟਾਏ ਜਾਣ ਤੋਂ ਬਾਅਦ ਹੁਣ ਇਸ ਖਿੱਤੇ ਦਾ ਅਣਕਿਆਸਾ ਵਿਕਾਸ ਹੋਵੇਗਾ। ਉਹਨਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਾਸਤੇ ਨਹਿਰੀ ਪਾਣੀ ਇਕ ਵੱਡੀ ਪ੍ਰਾਪਤੀ ਹੋਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਜੋ 50 ਸਾਲਾਂ ਵਿੱਚ ਨਹੀਂ ਹੋਇਆ ਉਹ ਹੁਣ ਕੇਵਲ ਪੰਜ ਸਾਲਾਂ ਵਿੱਚ ਹੋਵੇਗਾ। ਉਹਨਾਂ ਨੇ ਸ਼ਹਿਰੀ ਸਥਾਨਿਕ ਸੰਸਥਾਵਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਰਾਖਵੇਂਕਰਨ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਵੱਖ-ਵੱਖ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।
ਇਸ ਤੋਂ ਪਹਿਲਾਂ ਪਟਿਆਲਾ ਵਿਖੇ ਪਹੁੰਚਣ ਤੋਂ ਬਾਅਦ ਮੁੱਖ ਮੰਤਰੀ ਐਰੋਨੌਟਿਕਲ ਇੰਜੀਨੀਅਰਿੰਗ ਕਾਲਜ ਵਿੱਖੇ ਗਏ ਜਿੱਥੇ ਉਹਨਾਂ ਨੇ ਨਿਰਮਾਣ ਅਤੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਪਟਿਆਲਾ ਸ਼ਹਿਰੀ ਹਵਾਬਾਜ਼ੀ ਕਲੱਬ ਦੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਕੀਤੀ ਅਤੇ ਆਪਣੇ ਖੁਦ ਦੇ ਉਡਾਨ ਭਰਨ ਦੇ ਦਿਨਾਂ ਨੂੰ ਵੀ ਯਾਦ ਕੀਤਾ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਹਿਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਮਦਨ ਲਾਲ ਜਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਜਿੰਦਰ ਸਿੰਘ, ਨਿਰਮਲ ਸਿੰਘ ਸ਼ਤਰਾਣਾ, ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਅਤੇ ਹਰਿੰਦਰ ਪਾਲ ਸਿੰਘ ਹੈਰੀ ਮਾਨ ਸ਼ਾਮਲ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

by Navjot
6 days ago
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਭਾਰਤ ਨੇ ਸ਼ਨੀਵਾਰ ਨੂੰ ਜਰਮਨੀ ਦੇ ਸਾਰਬਰੁਕਨ ਸਥਿਤ ਸਾਰਲੈਂਡਹੈਲੇ (Saarlandhalle) ਵਿੱਚ ਆਯੋਜਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 