• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

6 years ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

19 minutes ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

46 minutes ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

49 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

50 minutes ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

51 minutes ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

53 minutes ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

53 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

2 hours ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

3 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

3 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

August 5, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

ਸੂਬਾ ਸਰਕਾਰ ਤੇ ‘ਯੁਵਾਹ’ ਵੱਲੋਂ ਨੌਜਵਾਨਾਂ ਦੇ ਵਿਕਾਸ ਲਈ ਸਾਂਝਾ ਉਪਰਾਲਾ

ਚੰਡੀਗੜ, 5 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼ ਕੀਤਾ ਜੋ ਕਿ ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਤੇ ‘ਯੁਵਾਹ’- ਜੋ ਕਿ ਯੂਨੀਸੈਫ, ਯੂ.ਐਨ. ਏਜੰਸੀਆਂ, ਸਿਵਲ ਸੁਸਾਇਟੀ ਦੇ ਸੰਗਠਣਾਂ ਅਤੇ ਨਿੱਜੀ ਖੇਤਰ ਦਾ ਉਦਮ ਹੈ, ਦੀ ਸਾਂਝੀ ਕੋਸ਼ਿਸ਼ ਹੈ।

ਪੰਜਾਬ ਦੀ ਨੌਜਵਾਨੀ ਲਈ ਸਰਵੋਤਮ ਮੌਕੇ ਮੁਹੱਈਆ ਕਰਵਾਉਣ ’ਤੇ ਕੇਂਦਰਤ ਇਸ ਪ੍ਰਾਜੈਕਟ ਤਹਿਤ ਨੌਜਵਾਨਾਂ ਨੂੰ ਉਨਾਂ ਦੇ ਸੁਪਨੇ ਪੂਰੇ ਕਰਨ ਅਤੇ ਆਪਣੇ ਭਾਈਚਾਰੇ ਵਿਚ ਬਦਲਾਅ ਦੇ ਦੂਤ ਬਣਨ ਤੇ ਇਸ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਆਪਣੇ ਜੀਵਨ ਦਾ ਮਕਸਦ ਹਾਸਲ ਕਰਵਾਉਣ ਲਈ ਮਦਦ ਕੀਤੀ ਜਾਵੇਗੀ। ਇਸ ਉਦਮ ਦੀ ਸ਼ੁਰੂਆਤ ਯੂ-ਰਿਪੋਰਟ ਦੀ ਮਦਦ ਨਾਲ ਕੀਤੇ ਜਾਣ ਵਾਲੇ ਇੱਕ ਸਰਵੇਖਣ ਤੋਂ ਕੀਤੀ ਜਾਵੇਗੀ ਜਿਸ ਵਿਚ ਯੁਵਾਹ ਅਤੇ ਯੂਨੀਸੈਫ ਵੀ ਮਦਦਗਾਰ ਹੋਣਗੇ ਅਤੇ ਪੰਜਾਬ ਦੇ ਨੌਜਵਾਨ ਵਰਗ ਨੂੰ ਦਰਪੇਸ਼ ਚੁਣੌਤੀਆਂ ਦੀ ਸੁਣਵਾਈ ਕਰਦੇ ਹੋਏ ਉਨਾਂ ਦੀਆਂ ਇੱਛਾਵਾਂ ਜਾਣਨ ਦੀ ਕੋਸ਼ਿਸ਼ ਕਰਨਗੇ।

ਪੰਜਾਬ ਲਈ ਯੂ-ਰਿਪੋਰਟ ਨੂੰ ਸੂਬੇ ਦੇ ਨੌਜਵਾਨਾਂ ਦੇ ਜੀਵਨ ਲਈ ਬੇਹੱਦ ਅਸਰਦਾਰ ਸਾਬਤ ਹੋਣ ਵਾਲੀਆਂ ਨੀਤੀਆਂ ਨਿਰਧਾਰਤ ਕਰਨ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਪੱਖੋਂ ਬੇਹੱਦ ਅਹਿਮ ਮੌਕਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨੌਜਵਾਨ ਵਰਗ ਲਈ ਰੁਜ਼ਗਾਰ ਮੁਹੱਈਆ ਕਰਨ ਅਤੇ ਉਨਾਂ ਅੰਦਰ ਲੁਕੀ ਉੱਦਮਤਾ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੰਜਾਬ ਸਰਕਾਰ, ਯੂ.ਐਨ. ਏਜੰਸੀਆਂ, ਨਿੱਜੀ ਖੇਤਰ ਅਤੇ ਸਿਵਲ ਸੁਸਾਇਟੀ ਸੰਗਠਨਾਂ ਵੱਲੋਂ ਗੰਭੀਰ ਉਪਰਾਲੇ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਯੁਵਾਹ ਸਾਂਝੇਦਾਰੀ ਵੱਲੋਂ ਆਪਣੇ ਕੈਰੀਅਰ ਗਾਈਡੈਂਸ ਪੋਰਟਲ ਜ਼ਰੀਏ ਹੁਣ ਤੱਕ ਪੂਰੇ ਭਾਰਤ ਵਿਚ 15 ਮਿਲੀਅਨ ਨੌਜਵਾਨਾਂ ਨੂੰ ਆਪਣਾ ਕੈਰੀਅਰ ਸੰਵਾਰਨ ਲਈ ਮੌਕੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਗਈ ਹੈ ਅਤੇ ਛੇਤੀ ਹੀ ਇਹ ਸੁਵਿਧਾ ਪੰਜਾਬ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਕੀਮਤ ਦੇ ਹਾਸਲ ਹੋਵੇਗੀ।

ਮੁੱਖ ਮੰਤਰੀ ਨੇ ਰੁਜ਼ਗਾਰ ਉਤਪੱਤੀ ਨੂੰ ਆਪਣੀ ਸਰਕਾਰ ਦੀ ਇੱਕ ਬੇਹੱਦ ਅਹਿਮ ਪਹਿਲ ਦੱਸਦੇ ਹੋਏ ਕਿਹਾ ਕਿ ਇਸ ਰਾਹੀਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸੂਬੇ ਦੇ ਨੌਜਵਾਨਾਂ ਲਈ ਲੱਖਾਂ ਹੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਅੱਗੇ ਜਾਣਕਾਰੀ ਦਿੱਤੀ ਕਿ ਲਾਕਡਾਊਨ ਦੌਰਾਨ ਵੀ 13 ਹਜ਼ਾਰ ਨੌਕਰੀਆਂ ਅਤੇ 22 ਹਜ਼ਾਰ ਸਵੈ-ਰੁਜ਼ਗਾਰ ਦੇ ਵਸੀਲੇ ਸੂਬੇ ਦੇ ਨੌਜਵਾਨਾਂ ਨੂੰ ਉਪਲਬੱਧ ਕਰਵਾਏ ਗਏ ਸਨ। 7ਵੇਂ ਰੁਜ਼ਗਾਰ ਮੇਲੇ ਸਬੰਧੀ ਰਜਿਸਟਰੇਸ਼ਨ ਦੀ ਪ੍ਰਿਆ ਚਾਲੂ ਹੈ ਅਤੇ ਇਸ ਰੁਜ਼ਗਾਰ ਮੇਲੇ ਤੋਂ 50 ਹਜ਼ਾਰ ਨੌਕਰੀਆਂ ਸਿਰਜੇ ਜਾਣ ਦੀ ਉਮੀਦ ਹੈ।

ਪੰਜਾਬ ਦੇ ਆਰਥਿਕ ਵਿਕਾਸ ਲਈ ਉਦਯੋਗੀਕਰਨ, ਜਿਸ ਦੀ ਦੌੜ ਵਿਚ ਆਪਣੀ ਵੰਡ ਦੌਰਾਨ ਸੂਬਾ ਆਪਣਾ ਉਦਯੋਗਿਕ ਖੇਤਰ ਹਰਿਆਣਾ ਹੱਥੋਂ ਗੁਆ ਬੈਠਿਆ ਸੀ, ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਦੇ ਮਾਹੌਲ ਵਿਚ ਪੰਜਾਬ ਦੇ ਉਦਯੋਗਾਂ ਨੂੰ ਆਪਣੇ ਪੈਰੀਂ ਕਰਨ ਲਈ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਵੀ ਉਪਰਾਲੇ ਕਰ ਰਹੀ ਹੈ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ।

———————–

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) ਭਾਰਤ-ਜਾਪਾਨ ਸਬੰਧਾਂ ਦੀ ਵਿਆਪਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ...

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
November 18, 2026
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
November 18, 2026
0

ਹੈਦਰਾਬਾਦ, 18 ਨਵੰਬਰ (ਵਿਸ਼ਵ ਵਾਰਤਾ) - ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਨਿਰਦੇਸ਼ਕ ਪਵਨ ਸਾਦੀਨੇਨੀ ਦੀ ਆਉਣ ਵਾਲੀ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

Most Popular

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
2 days ago
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 