• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਵਾਈ.ਐਲ. ਨੂੰ ਕੌਮੀ ਸੁਰੱਖਿਆ ਭੰਗ ਕਰਨ ਦੀ ਸੰਭਾਵਨਾ ਵਾਲਾ ਮੁੱਦਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਭਾਵੁਕ ਮਾਮਲੇ ‘ਤੇ ਸੁਚੇਤ ਰਹਿਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਵਾਈ.ਐਲ. ਨੂੰ ਕੌਮੀ ਸੁਰੱਖਿਆ ਭੰਗ ਕਰਨ ਦੀ ਸੰਭਾਵਨਾ ਵਾਲਾ ਮੁੱਦਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਭਾਵੁਕ ਮਾਮਲੇ ‘ਤੇ ਸੁਚੇਤ ਰਹਿਣ ਦੀ ਅਪੀਲ

6 years ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

16 minutes ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

32 minutes ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

49 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

1 hour ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

2 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

2 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

2 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

2 hours ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

2 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

3 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਵਾਈ.ਐਲ. ਨੂੰ ਕੌਮੀ ਸੁਰੱਖਿਆ ਭੰਗ ਕਰਨ ਦੀ ਸੰਭਾਵਨਾ ਵਾਲਾ ਮੁੱਦਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਭਾਵੁਕ ਮਾਮਲੇ ‘ਤੇ ਸੁਚੇਤ ਰਹਿਣ ਦੀ ਅਪੀਲ

August 18, 2020
in ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸ.ਵਾਈ.ਐਲ. ਨੂੰ ਕੌਮੀ ਸੁਰੱਖਿਆ ਭੰਗ ਕਰਨ ਦੀ ਸੰਭਾਵਨਾ ਵਾਲਾ ਮੁੱਦਾ ਦੱਸਦਿਆਂ ਕੇਂਦਰ ਸਰਕਾਰ ਨੂੰ ਇਸ ਭਾਵੁਕ ਮਾਮਲੇ ‘ਤੇ ਸੁਚੇਤ ਰਹਿਣ ਦੀ ਅਪੀਲ

• ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਵੀਡਿਓ ਕਾਨਫਰੰਸ ‘ਚ ਪਾਣੀ ਦੀ ਉਪਲੱਬਧਤਾ ਦਾ ਪਤਾ ਲਗਾਉਣ ਲਈ ਟ੍ਰਿਬਿਊਨਲ ਦੀ ਮੰਗ ਦੁਹਰਾਈ
• ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਅੱਗੇ ਵਿਚਾਰ ਚਰਚਾ ਲਈ ਜਲਦ ਹੀ ਚੰਡੀਗੜ• ਵਿੱਚ ਮਿਲਣਗੇ
ਚੰਡੀਗੜ•, 18 ਅਗਸਤ (ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੂੰ ਸਤਲੁਜ ਯਮਨਾ ਲਿੰਕ ਨਹਿਰ (ਐਸ.ਵਾਈ.ਐਲ.) ਦੇ ਮੁੱਦੇ ‘ਤੇ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸੰਭਾਵਨਾ ਰੱਖਦਾ ਹੈ। ਮੁੱਖ ਮੰਤਰੀ ਨੇ ਤੈਅ ਸਮੇਂ ਅੰਦਰ ਪਾਣੀ ਦੀ ਉਪਲੱਬਧਤਾ ਦਾ ਤਾਜ਼ਾ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਾਉਂਦਿਆਂ ਨਾਲ ਹੀ ਮੰਗ ਕੀਤੀ ਕਿ ਉਨ•ਾਂ ਦੇ ਸੂਬੇ ਨੂੰ ਯਮੁਨਾ ਨਦੀ ਸਣੇ ਉਪਲੱਬਧ ਕੁੱਲ ਸਰੋਤਾਂ ਵਿੱਚੋਂ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨਾਲ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ, ”ਤੁਸੀਂ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਨਜ਼ਰੀਏ ਤੋਂ ਦੇਖੋਂ। ਜੇ ਤੁਸੀਂ ਐਸ.ਵਾਈ.ਐਲ. ਨਾਲ ਅੱਗੇ ਵਧਣ ਦਾ ਫੈਸਲਾ ਕੀਤਾ ਤਾਂ ਪੰਜਾਬ ਸੜੇਗਾ ਅਤੇ ਇਹ ਕੌਮੀ ਸਮੱਸਿਆ ਬਣ ਜਾਵੇਗੀ ਜਿਸ ਨਾਲ ਹਰਿਆਣਾ ਤੇ ਰਾਜਸਥਾਨ ਵੀ ਪ੍ਰਭਾਵਿਤ ਹੋਣਗੇ।” ਮੁੱਖ ਮੰਤਰੀ ਨੇ ਬਾਅਦ ਵਿੱਚ ਮੀਟਿੰਗ ਨੂੰ ‘ਸਕਾਰਤਮਕ ਤੇ ਦੋਸਤਾਨਾ’ ਮਾਹੌਲ ਵਿੱਚ ਹੋਈ ਦੱਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ਦੇ ਨਜ਼ਰੀਏ ਨੂੰ ਸਮਝਦੇ ਹਨ।
ਪਾਕਿਸਤਾਨ ਵੱਲੋਂ ਸੂਬੇ ਵਿੱਚ ਗੜਬੜ ਫੈਲਾਉਣ ਅਤੇ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਸੰਸਥਾ ਰਾਹੀਂ ਵੱਖਵਾਦੀ ਲਹਿਰ ਨੂੰ ਮੁੜ ਖੜ•ਾ ਕਰਨ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਭ ਪਾਸਿਓ ਤੋਂ ਖਤਰੇ ਵਿੱਚ ਹੈ। ਉਨ•ਾਂ ਚਿਤਾਵਨੀ ਦਿੱਤੀ ਕਿ ਪਾਣੀਆਂ ਦਾ ਮੁੱਦਾ ਸੂਬੇ ਨੂੰ ਹੋਰ ਅਸਥਿਰ ਕਰ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਯਮੁਨਾ ਦੇ ਪਾਣੀ ਉਤੇ ਅਧਿਕਾਰ ਸੀ ਜਿਹੜਾ ਉਨ•ਾਂ ਨੂੰ ਸੂਬੇ ਦੀ 1966 ਵਿੱਚ ਵੰਡ ਵੇਲੇ ਹਰਿਆਣਾ ਨਾਲ 60:40 ਅਨੁਪਾਤ ਦੀ ਵੰਡ ਅਨੁਸਾਰ ਨਹੀਂ ਮਿਲਿਆ। ਉਨ•ਾਂ ਹਰਿਆਣਾ ਦੇ ਆਪਣੇ ਹਮਰੁਤਬਾ ਐਮ.ਐਲ. ਖੱਟਰ ਨਾਲ ਟੇਬਲ ਉਤੇ ਬੈਠ ਕੇ ਇਸ ਭਾਵੁਕ ਮੁੱਦੇ ਉਤੇ ਚਰਚਾ ਕਰਨ ਲਈ ਆਪਣੀ ਇੱਛਾ ਵੀ ਜ਼ਾਹਰ ਕੀਤੀ। ਉਨ•ਾਂ ਸੁਝਾਅ ਦਿੱਤਾ ਕਿ ਐਸ.ਵਾਈ.ਐਲ. ਨਹਿਰ/ਰਾਵੀ ਬਿਆਸ ਪਾਣੀਆਂ ਦੇ ਮੁੱਦੇ ‘ਤੇ ਚਰਚਾ ਲਈ ਰਾਜਸਥਾਨ ਨੂੰ ਵੀ ਸ਼ਾਮਲ ਕੀਤਾ ਜਾਵੇ ਕਿਉਂਕਿ ਉਹ ਵੀ ਇਕ ਹਿੱਸੇਦਾਰ ਹੈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਹਰਿਆਣਾ ਦੇ ਮੁੱਖ ਮੰਤਰੀ ਇਸ ਮੁੱਦੇ ਉਤੇ ਅਗਾਊਂ ਚਰਚਾ ਲਈ ਚੰਡੀਗੜ• ਵਿਖੇ ਮਿਲਣਗੇ ਜਿਸ ਦੀ ਤਰੀਕ ਬਾਅਦ ਵਿੱਚ ਨਿਰਧਾਰਤ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਕੇਂਦਰੀ ਮੰਤਰੀ ਕੋਲ ਜਾਣਗੇ।
ਵੀਡਿਓ ਕਾਨਫਰੰਸ ਵਿੱਚ ਪੰਜਾਬ ਦਾ ਪੱਖ ਅੱਗੇ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਉਪਲੱਬਧਤਾ ਦਾ ਸਹੀ ਅਦਾਲਤੀ ਹੁਕਮ ਲੈਣ ਲਈ ਇਹ ਜ਼ਰੂਰੀ ਹੈ ਕਿ ਟ੍ਰਿਬਿਊਨਲ ਬਣਾਇਆ ਜਾਵੇ। ਉਨ•ਾਂ ਕਿਹਾ ਇਰਾਡੀ ਕਮਿਸ਼ਨ ਵੱਲੋਂ ਤਜਵੀਜ਼ਤ ਪਾਣੀ ਦੀ ਵੰਡ 40 ਸਾਲ ਪੁਰਾਣੀ ਹੈ ਜਦੋਂ ਕਿ ਕੌਮਾਂਤਰੀ ਨਿਯਮਾਂ ਅਨੁਸਾਰ ਸਥਿਤੀ ਦਾ ਪਤਾ ਲਗਾਉਣ ਲਈ ਹਰੇਕ 25 ਸਾਲਾਂ ਬਾਅਦ ਨਜਰਸ਼ਾਨੀ ਕਰਨੀ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਹਾਲੇ ਤੱਕ ਪੰਜਾਬ ਦੇ ਪਾਣੀਆਂ ਬਾਰੇ ਕੋਈ ਠੋਸ ਫੈਸਲਾ ਅਤੇ ਤਕਨੀਕੀ ਮੁਲਾਂਕਣ ਉਪਲੱਬਧ ਨਹੀਂ ਹੈ। ਉਨ•ਾਂ ਕਿਹਾ ਕਿ ਬੀ.ਬੀ.ਐਮ.ਬੀ. ਮੁਤਾਬਕ ਦਰਿਆ-ਬਿਆਸ ਦੇ ਪਾਣੀ ਦੀ ਉਪਲੱਬਧਤਾ ਸੰਨ• 1981 ਵਿਚ ਅੰਦਾਜ਼ਨ 17.17 ਐਮ.ਏ.ਐਫ. ਤੋਂ ਘਟ ਕੇ 13.38 ਐਮ.ਏ.ਐਫ. ਰਹਿ ਗਈ ਹੈ। ਉਨ•ਾਂ ਕਿਹਾ ਕਿ ਗੈਰ-ਬੇਸਿਨ ਰਾਜ ਹੋਣ ਦੇ ਬਾਵਜੂਦ ਅਤੇ ਘੱਟ ਆਬਾਦੀ ਹੋਣ ਦੇ ਨਾਲ-ਨਾਲ ਘੱਟ ਕਾਸ਼ਤਕਾਰੀ ਵਾਲੇ ਜ਼ਮੀਨੀ ਖੇਤਰ ਹੁੰਦਿਆਂ ਵੀ ਹਰਿਆਣਾ ਲਈ ਦਰਿਆਈ ਪਾਣੀ ਦੀ ਕੁੱਲ ਉਪਲਬਧਤਾ ਪੰਜਾਬ ਦੇ 12.42 ਐਮ.ਏ.ਐਫ. ਦੇ ਮੁਕਾਬਲੇ 12.48 ਐਮ.ਏ.ਐਫ. ਰਹੀ ਹੈ। ਉਨ•ਾਂ ਦੱਸਿਆ ਕਿ ਪਾਣੀ ਦੇ ਟਰਾਂਸ-ਬੇਸਿਨ ਤਬਾਦਲੇ ਨੂੰ ਸਿਰਫ ਵਾਧੂ ਉਪਲੱਬਧਤਾ ਦੇ ਅਧਾਰ ‘ਤੇ ਹੀ ਆਗਿਆ ਦਿੱਤੀ ਜਾ ਸਕਦੀ ਹੈ ਪਰ ਅੱਜ ਪੰਜਾਬ ਇਕ ਘੱਟ ਪਾਣੀ ਵਾਲਾ ਸੂਬਾ ਹੈ ਅਤੇ ਇਸ ਲਈ ਹਰਿਆਣੇ ਵਿੱਚ ਪਾਣੀ ਤਬਦੀਲ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਤੇ ਸੂਬੇ ਵਿੱਚ ਉੱਠਦੀ ਹਿੰਸਕ ਮੁਜ਼ਾਹਰਿਆਂ ਦੀ ਹਵਾ ਨੂੰ ਠੱਲ• ਪਾਉਣ ਦੇ ਮੱਦੇਨਜ਼ਰ ਉਨ•ਾਂ ਨੇ 2004 ਵਿੱਚ ਕੀਤੇ ਸਾਰੇ ਪਾਣੀ ਦੇ ਸਮਝੌਤੇ ਵਾਪਸ ਲੈਣ ਦਾ ਠੋਸ ਫੈਸਲਾ ਲਿਆ ਸੀ ਤਾਂ ਜੋ ਪੰਜਾਬ ਨੂੰ ਜਲਣ ਤੋਂ ਬਚਾਇਆ ਜਾ ਸਕੇ। ਉਸ ਤੋਂ ਬਾਅਦ ਸਥਿਤੀ ਹੋਰ ਵਿਗੜ ਗਈ ਸੀ ਕਿਉਂਕਿ ਸੂਬੇ ਦੇ 128 ਬਲਾਕਾਂ ਵਿਚੋਂ 109 ਨੂੰ ਅਧਿਕਾਰਤ ਤੌਰ ‘ਤੇ ‘ਡਾਰਕ ਜ਼ੋਨ’ ਐਲਾਨਿਆ ਗਿਆ ਹੈ। ਪਿਘਲ ਰਹੇ ਗਲੇਸ਼ੀਅਰਾਂ ਵੱਲ ਇਸ਼ਾਰਾ ਕਰਦਿਆਂ ਉਨ•ਾਂ ਨੇ ਕੇਂਦਰ ਸਰਕਾਰ ਨੂੰ ਜਲਵਾਝੂ ਤਬਦੀਲੀਆਂ ਦੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਣ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਚੀਨ ਦੇ ਆਪਣੇ ਖੇਤਰ ਵਿਚ ਡੈਮ ਬਣਾਉਣ ਨਾਲ ਸਥਿਤੀ ਹੋਰ ਬਦਤਰ ਹੋਣ ਦੀ ਸੰਭਾਵਨਾ ਹੈ, ਇਸ ਨਾਲ ਸਤਲੁਜ ਦਰਿਆ ਵਿਚ ਵੀ ਪਾਣੀ ਦੀ ਘਾਟ ਆ ਜਾਵੇਗੀ।
ਉਨ•ਾਂ ਕਿਹਾ ”ਜੇ ਸਾਡੇ ਕੋਲ ਇਹ ਹੁੰਦਾ ਤਾਂ ਮੈਨੂੰ ਪਾਣੀ ਦੇਣ ਵਿੱਚ ਕੋਈ ਸਮੱਸਿਆ ਨਹੀਂ ਸੀ।” ਉਨ•ਾਂ ਕਿਹਾ ਕਿ ਦੱਖਣੀ ਹਰਿਆਣਾ ਦੇ ਕੁਝ ਖੇਤਰ ਪਹਿਲਾਂ ਦੀ ਪਟਿਆਲਾ ਅਸਟੇਟ ਦਾ ਹਿੱਸਾ ਰਹੇ ਹਨ ਅਤੇ ਉਨ•ਾਂ ਨੂੰ ਨਿਜੀ ਤੌਰ ‘ਤੇ ਇਸ ਖੇਤਰ ਨਾਲ ਵਿਸ਼ੇਸ਼ ਪਿਆਰ ਹੈ।
ਮੁੱਖ ਮੰਤਰੀ ਨੇ ਪਾਣੀ ਇਕੱਠਾ ਕਰਨ ਲਈ ਹਿਮਾਚਲ ਪ੍ਰਦੇਸ਼ ਵਿੱਚ ਜਲ ਭੰਡਾਰਨ ਡੈਮਾਂ ਦੀ ਉਸਾਰੀ ਸਬੰਧੀ ਦਿੱਤੇ ਆਪਣੇ ਸੁਝਾਅ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਅਜਿਹੇ ਡੈਮ ਬਣਨੇ ਚਾਹੀਦੇ ਹਨ ਤਾਂ ਜੋ ਪਾਕਿਸਤਾਨ ਵਿੱਚ ਪਾਣੀ ਦੇ ਵਹਾਅ ਨੂੰ ਰੋਕਿਆ ਜਾ ਸਕੇ। ਉਨ•ਾਂ ਕੇਂਦਰੀ ਮੰਤਰੀ ਨੂੰ ਇਸ ਸੁਝਾਅ ‘ਤੇ ਵਿਚਾਰ ਕਰਨ ਦੀ ਅਪੀਲ ਵੀ ਕੀਤੀ।
ਕੇਂਦਰੀ ਮੰਤਰੀ ਦਾ ਵਿਚਾਰ ਸੀ ਕਿ ਐਸ.ਵਾਈ.ਐਲ. ਨੂੰ ਮੁਕੰਮਲ ਕੀਤਾ ਜਾ ਸਕਦਾ ਹੈ ਅਤੇ ਸਿੰਜਾਈ ਲਈ ਤਿਆਰ ਰੱਖਿਆ ਜਾ ਸਕਦਾ ਹੈ ਜਦੋਂ ਕਿ ਪਾਣੀ ਦੀ ਵੰਡ ‘ਤੇ ਵਿਚਾਰ ਵਟਾਂਦਰੇ ਜਾਰੀ ਰਹੇ ਅਤੇ ਅੰਤਿਮ ਫਾਰਮੂਲੇ ਦਾ ਫੈਸਲਾ ਬਾਅਦ ਵਿੱਚ ਲਿਆ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

Most Popular

Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

Punjab ਦੇ ਸਕੂਲਾਂ ‘ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ

by Ranjit Singh
4 days ago
0

Punjab ਦੇ ਸਕੂਲਾਂ 'ਚ ਅੱਜ ਛੁੱਟੀਆਂ ਦਾ ਆਖਰੀ ਦਿਨ, ਭਲਕੇ ਤੋਂ ਲੱਗਣਗੀਆਂ ਕਲਾਸਾਂ ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 