ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲੋਕ ਕਾਂਗਰਸ ਦੇ ਜਥੇਬੰਧਕ ਢਾਂਚੇ ਦਾ ਵਿਸਤਾਰ ਸ਼ੁਰੂ
10 ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਹਰੇਕ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਆਗੂਆਂ ਨੂੰ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਨਾਲ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ।
ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਈ 10 ਜ਼ਿਲ੍ਹਾ ਪ੍ਰਧਾਨਾਂ ਅਤੇ3 ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਕਮੇਟੀ ਦੇ ਜਨਰਲ ਸਕੱਤਰ ਇੰਚਾਰਜ ਕਮਲ ਸੈਣੀ ਅਨੁਸਾਰ ਪ੍ਰਿਥੀਪਾਲ ਸਿੰਘ ਪਾਲੀ, ਪ੍ਰਿੰਸ ਖੁੱਲਰ ਅਤੇ ਸੰਦੀਪ ਗੋਰਸੀ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਧਾਨਾਂ ਵਿੱਚ ਲੁਧਿਆਣਾ ਸ਼ਹਿਰੀ ਲਈ ਜਗਮੋਹਨ ਸ਼ਰਮਾ, ਐਸਬੀਐਸ ਨਗਰ (ਨਵਾਂਸ਼ਹਿਰ) ਲਈ ਸਤਵੀਰ ਸਿੰਘ ਪੱਲੀ ਝਿੱਕੀ, ਫਰੀਦਕੋਟ ਲਈ ਸੰਦੀਪ ਸਿੰਘ ‘ਸੰਨੀ’ ਬਰਾੜ, ਬਠਿੰਡਾ ਸ਼ਹਿਰੀ ਲਈ ਹਰਿੰਦਰ ਸਿੰਘ ਜੌੜਕੀਆਂ, ਬਠਿੰਡਾ ਦਿਹਾਤੀ ਲਈ ਪ੍ਰੋਫੈਸਰ ਭੁਪਿੰਦਰ ਸਿੰਘ, ਫਾਜ਼ਿਲਕਾ ਲਈ ਕੈਪਟਨ ਐਮਐਸ ਬੇਦੀ, ਐਸ.ਬੀ.ਐਸ. ਲੁਧਿਆਣਾ ਦਿਹਾਤੀ ਲਈ ਸਤਿੰਦਰ ਸਿੰਘ ਸੱਥ, ਮਾਨਸਾ ਲਈ ਜੀਵਨ ਦਾਸ ਬਾਵਾ, ਪਟਿਆਲਾ ਸ਼ਹਿਰੀ ਲਈ ਕੇ ਕੇ ਮਲਹੋਤਰਾ ਅਤੇ ਸੰਗਰੂਰ ਲਈ ਨਵਦੀਪ ਸਿੰਘ ਮੋਖਾ।
ਦੇਖੋ, ਪੂਰੀ ਸੂਚੀ























