
ਚੰਡੀਗੜ, 11 ਜਨਵਰੀ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 186 ਕੇਸਾਂ ਦੀਨਵੇਂ ਸਿਰਿਓਂ ਪੜਤਾਲ ਕਰਵਾਉਣ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਇਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕਰਦਿਆਂ ਆਸ ਪ੍ਰਗਟਾਈ ਕਿ ਇਸ ਕਦਮ ਨਾਲ ਆਖਰ ਪੀੜਤਾਂ ਨੂੰ ਇਨਸਾਫ ਮਿਲੇਗਾ।
ਅੱਜ ਇੱਥੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਹਿੰਸਕਕਾਰਵਾਈ ਨੂੰ ਵਾਪਰਿਆਂ 30 ਵਰਿਆਂ ਤੋਂ ਵੱਧ ਸਮਾਂ ਟੱਪ ਚੁੱਕਾ ਹੈ ਜਿਸ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਜਾਨਗੁਆਉਣੀ ਪਈ ਅਤੇ ਕਈ ਲੋਕ ਬੇਘਰ ਹੋ ਗਏ। ਉਨਾਂ ਕਿਹਾ ਕਿ ਇਨਾਂ ਘਟਨਾਵਾਂ ਦੀ ਜਾਂਚ ਲਈ ਵੱਖ-ਵੱਖ ਕਮਿਸ਼ਨਕਾਇਮ ਕੀਤੇ ਗਏ ਪਰ ਪੀੜਤ ਅਜੇ ਵੀ ਇਨਸਾਫ ਤੋਂ ਵਿਹੂਣੇ ਹਨ। ਉਨਾਂ ਕਿਹਾ ਕਿ ਦੰਗਿਆਂ ਨਾਲ ਸਬੰਧਤ ਕਈਲੋਕਾਂ ਦੇ ਨਾਂ ਕੱਟ ਦਿੱਤੇ ਗਏ ਅਤੇ ਇਹ ਹੁਣ ਵਿਸ਼ੇਸ਼ ਜਾਂਚ ਟੀਮ ਦੇ ਹੱਥ-ਵੱਸ ਹੈ ਕਿ ਇਨਾਂ ਦੋਸ਼ਾਂ ਦੀ ਤਸਦੀਕ ਕਰਕੇਜਾਂਚ ਨੂੰ ਫੈਸਲਾਕੁੰਨ ਸਿੱਟੇ ਤੱਕ ਪਹੁੰਚਾਵੇ।
ਕੈਪਟਨ ਅਮਰਿੰਦਰ ਸਿੰਘ ਜਿਨਾਂ ਨੇ ਖੁਦ ਇਨਾਂ ਹਿੰਸਕ ਕਾਰਵਾਈਆਂ ਵਿਰੁੱਧ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਨੇ ਕਿਹਾ ਕਿ ਇਨਾਂ ਮਾਮਲਿਆਂ ਵਿੱਚ ਨਿਆਂ ਦੇਣ ਦਾ ਇਹ ਸਹੀ ਸਮਾਂ ਹੈ।






















