• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

8 years ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

9 minutes ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 minutes ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

31 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 hour ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

1 hour ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

1 hour ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

4 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

October 16, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਢੇ ਨਾਲੇ ਦੀ ਸਫਾਈ ਲਈ ਬਾਬਾ ਉਦੈ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਐਲਾਨ

ਚੰਡੀਗੜ•, 16 ਅਕਤੂਬਰ (ਵਿਸ਼ਵ ਵਾਰਤਾ) : ਬੁੱਢੇ ਨਾਲੇ ਦੀ ਸਫ਼ਾਈ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਰਾਹੀਂ ਬੁੱਢੇ ਨਾਲੇ ਨੂੰ ਗੰਦੇ ਪਾਣੀ ਦੇ ਵਹਾਅ ਤੋਂ ਮੁਕਤ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਟਾਸਕ ਫੋਰਸ ਦੇ ਸਰਪ੍ਰਸਤ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਜੀ ਹੋਣਗੇ ਜੋ ਦੋ ਮਹੀਨਿਆਂ ਵਿੱਚ ਮੁੱਖ ਮੰਤਰੀ ਨੂੰ ਆਪਣੀ ਰਿਪੋਰਟ ਸੌਂਪਣਗੇ। ਬੁਲਾਰੇ ਨੇ ਦੱਸਿਆ ਕਿ ਬਾਬਾ ਉਦੈ ਸਿੰਘ ਜੀ ਨੇ ਬੀਤੀ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਸਰਪ੍ਰਸਤ ਵਜੋਂ ਟਾਸਕ ਫੋਰਸ ਦੀ ਅਗਵਾਈ ਕਰਨ ਦੀ ਅਪੀਲ ਨੂੰ ਸਵੀਕਾਰ ਕਰ ਲਿਆ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਇਸ ਟਾਸਕ ਫੋਰਸ ਦਾ ਗਠਨ ਚੁਣੇ ਹੋਏ ਨੁਮਾਇੰਦਿਆਂ, ਤਕਨੀਕੀ ਮਾਹਿਰਾਂ ਅਤੇ ਜਨਤਕ ਸ਼ਖ਼ਸੀਅਤਾਂ ‘ਤੇ ਆਧਾਰਤ ਕੀਤਾ ਜਾਵੇ। ਇਹ ਟਾਸਕ ਫੋਰਸ ਸਨਅਤਾਂ ਦੇ ਪ੍ਰਦੂਸ਼ਿਤ ਵਹਾਅ ਨੂੰ ਸੋਧਣ, ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਅਧਿਐਨ ਕਰਨ ਅਤੇ ਸੁਝਾਅ ਦੇਣ ਤੋਂ ਇਲਾਵਾ ਵੱਡੀ ਪੱਧਰ ‘ਤੇ ਲੋਕਾਂ ਨੂੰ ਇਸ ਕਾਰਜ ਨਾਲ ਜੋੜਨ ਦਾ ਰਾਹ ਵੀ ਤਲਾਸ਼ੇਗੀ।
ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਸੀਵੇਜ ਟ੍ਰੀਟਮੈਂਟ ਪਲਾਂਟਾਂ ਦੀ  ਮੌਜੂਦਾ ਸਮਰਥਾ 516 ਐਮ.ਐਲ.ਡੀ. ਤੋਂ ਵਧਾ ਕੇ 675 ਐਮ.ਐਲ.ਡੀ. ਕਰਨ ਤੋਂ ਇਲਾਵਾ ਸਨਅਤਾਂ ਦੀ ਨਿਕਾਸੀ ਨੂੰ ਸੋਧਣ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਬਾਰੇ ਤਜਵੀਜ਼ ਸੌਂਪਣ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਅਤੇ ਉਦਯੋਗਿਕ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ‘ਚੋਂ ਜ਼ਹਿਰੀਲੇ ਤੱਤਾਂ ਦੇ ਖ਼ਾਤਮੇ ਦੇ ਚੱਲ ਰਹੇ ਕੰਮ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ।
ਕੈਪਟਨ ਅਮਰਿੰਦਰ  ਸਿੰਘ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਬੁੱਢੇ ਨਾਲੇ ਦੀ 14 ਕਿਲੋਮੀਟਰ ਦੀ ਲੰਬਾਈ ਜੋ ਸ਼ਹਿਰ ਵਿੱਚੋਂ ਦੀ ਗੁਜ਼ਰਦਾ ਹੈ, ਦੀ ਚੈਨਲਿੰਗ ਅਤੇ ਸੁੰਦਰੀਕਰਨ ਸਬੰਧੀ ਵਿਸਥਾਰਤ ਯੋਜਨਾ ਉਲੀਕੀ ਜਾਵੇ।
ਮੁੱਖ ਮੰਤਰੀ ਨੇ ਇਹ ਹਦਾਇਤਾਂ ਬਾਬਾ ਉਦੈ ਸਿੰਘ ਜੀ ਨਾਲ ਮੀਟਿੰਗ ਦੌਰਾਨ ਦਿੱਤੀਆਂ।
ਇਸ ਚਿਰੋਕਣੀ ਸਮੱਸਿਆ ਦਾ ਪੱਕਾ ਹੱਲ ਲੱਭਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਜ ਨਾਲ ਸਨਅਤਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੂੰ ਸਰਗਰਮੀ ਨਾਲ ਜੋੜਿਆ ਜਾਵੇ ਤਾਂ ਕਿ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਦੇ ਯਤਨਾਂ ਨੂੰ ਨਤੀਜੇ ‘ਤੇ ਲਿਜਾਇਆ ਜਾ ਸਕੇ। ਉਨ•ਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਿਹਤ ਪ੍ਰਤੀ ਸਰਕਾਰ ਸਭ ਤੋਂ ਵੱਧ ਫਿਕਰਮੰਦ ਹੈ ਅਤੇ ਬੁੱਢੇ ਨਾਲੇ ਵਿੱਚ ਪੈਂਦੇ ਗੰਦੇ ਪਾਣੀ ਨਾਲ ਖੇਤਰ ਵਿੱਚ ਪਾਣੀ ਦੀ ਗੁਣਵੱਤਾ ਬੁਰੀ ਤਰ•ਾਂ ਪ੍ਰਭਾਵਿਤ ਹੋ ਰਹੀ ਹੈ।
ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਬਾਬਾ ਉਦੈ ਸਿੰਘ ਨੇ ਇਸ ਨੇਕ ਕਾਰਜ ਪ੍ਰਤੀ ਸਰਕਾਰ ਦੇ ਉਪਰਾਲਿਆਂ ਵਿੱਚ ਪੂਰਨ ਸਹਿਯੋਗ ਅਤੇ ਮਦਦ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਉਨ•ਾਂ ਨੂੰ ਇਸ ਵਿਆਪਕ ਕਾਰਜ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਨ ਲਈ ਹਰੇਕ ਤਰ•ਾਂ ਦੀ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਇਸ ਵੇਲੇ 700 ਐਮ.ਐਲ.ਡੀ. ਪਾਣੀ ਬੁੱਢੇ ਨਾਲੇ ਵਿੱਚ ਵਹਿ ਰਿਹਾ ਹੈ ਜਿਸ ਵਿੱਚੋਂ 80 ਫੀਸਦੀ ਪਾਣੀ ਮਿਊਂਸਪਲ ਸੀਵਰੇਜ ਦਾ ਹੈ ਜਦਕਿ 15 ਫੀਸਦੀ ਉਦਯੋਗਾਂ ਦਾ ਹੈ।
ਇਸ ਮੌਕੇ ਵਾਤਾਵਰਨ ਮੰਤਰੀ ਓ.ਪੀ. ਸੋਨੀ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
1 day ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 