
ਚੰਡੀਗੜ, 23 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ”ਆਦਿ ਕਵੀ” ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਲਈ ਉਨ•ਾਂ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹਤੱਤਾ ‘ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿੱਚ ਦਰਸਾਏ ਗਏ ਸਚਾਈ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲਕੇ ਮਨਾਉਣ ਦਾ ਸੱਦਾ ਦਿੱਤਾ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























