• Latest
  • Trending
ਕੈਪਟਨ ਅਮਰਿੰਦਰ ਸਿੰਘ ਹਰਸਿਮਰਤ ਬਾਦਲ ਦੇ ਝੂਠ ‘ਤੇ ਵਰ•ੇ, ਕਿਹਾ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਤੋਂ ਕੋਈ ਪੈਸਾ ਨਹੀਂ ਮਿਲਿਆ

ਕੈਪਟਨ ਅਮਰਿੰਦਰ ਸਿੰਘ ਹਰਸਿਮਰਤ ਬਾਦਲ ਦੇ ਝੂਠ ‘ਤੇ ਵਰ•ੇ, ਕਿਹਾ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਤੋਂ ਕੋਈ ਪੈਸਾ ਨਹੀਂ ਮਿਲਿਆ

7 years ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

20 minutes ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

43 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

1 hour ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

3 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

4 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

5 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਹਰਸਿਮਰਤ ਬਾਦਲ ਦੇ ਝੂਠ ‘ਤੇ ਵਰ•ੇ, ਕਿਹਾ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਤੋਂ ਕੋਈ ਪੈਸਾ ਨਹੀਂ ਮਿਲਿਆ

April 18, 2020
in ਖਬਰਾਂ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਹਰਸਿਮਰਤ ਬਾਦਲ ਦੇ ਝੂਠ ‘ਤੇ ਵਰ•ੇ, ਕਿਹਾ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਤੋਂ ਕੋਈ ਪੈਸਾ ਨਹੀਂ ਮਿਲਿਆ

• ਕਿਹਾ, ਕੇਂਦਰੀ ਮੰਤਰੀ ਝੂਠ ਬੋਲਣਾ ਬੰਦ ਕਰੇ ਅਤੇ ਆਪਣਾ ਮੂੰਹ ਖੋਲ•ਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰ ਲਿਆ ਕਰਨ
ਚੰਡੀਗੜ•, 18 ਅਪਰੈਲ(ਵਿਸ਼ਵ ਵਾਰਤਾ)-ਕੇਂਦਰੀ ਮੰਤਰੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਦਿੱਤੇ ਬਿਆਨ ‘ਤੇ ਵਰ•ਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੋਵਿਡ-19 ਨਾਲ ਨਜਿੱਠਣ ਵਾਸਤੇ ਕੇਂਦਰ ਵੱਲੋਂ ਸੂਬੇ ਨੂੰ ਰਾਹਤ ਦੇਣ ਦੇ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਹਰਸਿਮਰਤ ਬਾਦਲ ਦੀ ਟਵੀਟ ਲੜੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਨੂੰ ਕੋਵਿਡ-19 ਸੰਕਟ ਨਾਲ ਲੜਨ ਵਾਸਤੇ ਕੇਂਦਰ ਤੋਂ ਫੰਡ ਅਤੇ ਗਰਾਂਟ ਮਿਲੇ ਹਨ, ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਤੁਹਾਡੀ ਸੂਚਨਾ ਬਿਲਕੁਲ ਗਲਤ ਹੈ।”
ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦੀਆਂ ਟਿੱਪਣੀਆਂ ਨੂੰ ਉਸ ਦੀ ਆਦਤਨ ਝੂਠ ਬੋਲਣ ਅਤੇ ਆਪਣੇ ਹੀ ਸੂਬੇ ਦੇ ਮੁੱਢਲੇ ਤੱਥਾਂ ਬਾਰੇ ਜਾਣਕਾਰੀ ਨਾ ਹੋਣ ਵਾਲੀ ਕਰਾਰ ਦਿੰਦਿਆਂ ਕਿਹਾ, ”ਸੂਬੇ ਨੂੰ ਕੇਂਦਰ ਸਰਕਾਰ ਪਾਸੋਂ ਕੋਵਿਡ-19 ਖਿਲਾਫ ਨਜਿੱਠਣ ਵਾਸਤੇ ਕੋਈ ਪੈਸਾ ਨਹੀਂ ਮਿਲਿਆ।”
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣਾ ਮੂੰਹ ਖੋਲ•ਣ ਤੋਂ ਪਹਿਲਾਂ ਤੱਥਾਂ ਨੂੰ ਜਾਂਚ ਲਿਆ ਕਰਨ। ਉਨ•ਾਂ ਕਿਹਾ ਕਿ ਆਪਣੇ ਕੇਂਦਰੀ ਮੰਤਰੀ ਦੇ ਅਹੁਦੇ ਨੂੰ ਆਪਣੇ ਸੂਬੇ ਦੀ ਮੱਦਦ ਲਈ ਵਰਤਣ ਦੀ ਬਜਾਏ ਹਰਸਿਮਰਤ ਸ਼ਰਮਨਾਕ ਤਰੀਕੇ ਨਾਲ ਹੋਛੀ ਰਾਜਨੀਤੀ ਲਈ ਝੂਠ ਦਾ ਰੌਲਾ ਪਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂਆਂ ਨੂੰ ਕਿਹਾ, ”ਤੁਹਾਨੂੰ ਅਜਿਹੇ ਵੱਡੇ ਸੰਕਟ ਵਾਲੇ ਮੁੱਦੇ ਉਤੇ ਝੂਠ ਬੋਲਣ ਲਈ ਸ਼ਰਮਿੰਦਾ ਹੋਣਾ ਚਾਹੀਦਾ ਹੈ।” ਉਨ•ਾਂ ਕਿਹਾ ਕਿ ਇਸ ਵੇਲੇ ਜਦੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਸਾਰੀਆਂ ਪਾਰਟੀਆਂ ਆਪਣੇ ਪਾਰਟੀ ਹਿੱਤਾਂ ਤੋਂ ਉਪਰ ਉਠ ਕੇ ਇਸ ਅਣਕਿਆਸੇ ਸੰਕਟ ਨਾਲ ਲੜਨ ਵਾਸਤੇ ਹੱਥ ਮਿਲਾ ਰਹੀਆਂ ਹਨ ਉਥੇ ਹਰਸਿਮਰਤ ਆਪਣੇ ਰਾਜਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਇਹ ਸਭ ਕੁਝ ਕਰ ਰਹੀ ਹੈ।
ਮੁੱਖ ਮੰਤਰੀ ਨੇ ਇਸ ਸੰਕਟ ਦੇ ਸਮੇਂ ਹਰਸਿਮਰਤ ‘ਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਬਜਾਏ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਕਮਜ਼ੋਰ ਕਰਨ ਲਈ ਆੜੇ ਹੱਥੀ ਲੈਂਦਿਆ ਕਿਹਾ, ”ਤੁਸੀਂ ਉਥੇ ਬੈਠੇ ਕੀ ਕਰ ਰਹੇ ਹੋ ਜੇ ਤੁਸੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਨਹੀਂ ਲੜ ਸਕਦੇ?”
ਹਰਸਿਮਰਤ ਬਾਦਲ ਦੇ ਝੂਠ ਦੇ ਪਾਜ ਉਘੇੜਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਉਨ•ਾਂ ਵੱਲੋਂ 2366 ਕਰੋੜ ਰੁਪਏ ਦਾ ਜ਼ਿਕਰ ਕੀਤਾ ਗਿਆ ਹੈ ਉਹ ਜੀ.ਐਸ.ਟੀ. ਦੇ ਹਿੱਸੇ ਵਜੋਂ ਸੂਬੇ ਦਾ ਬਕਾਇਆ ਪੈਸਾ ਸੀ। ਇਥੋਂ ਤੱਕ ਕਿ ਹਾਲੇ ਵੀ ਸੂਬੇ ਦਾ 4400 ਕਰੋੜ ਰੁਪਏ ਕੇਂਦਰ ਸਰਕਾਰ ਕੋਲ ਬਕਾਇਆ ਪਿਆ ਹੈ। ਉਨ•ਾਂ ਕਿਹਾ, ”ਤੁਸੀਂ ਕੋਵਿਡ ਦੀ ਜੰਗ ਲਈ ਲੋੜੀਂਦਾ ਰਾਹਤ ਪੈਕੇਜ ਲੈਣਾ ਤਾਂ ਕੀ ਸਗੋਂ ਸਾਨੂੰ ਸਾਡੇ ਬਕਾਏ ਵੀ ਨਹੀਂ ਦਿਵਾ ਸਕੇ।”
ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਵੱਲੋਂ ਆਪਣੇ ਟਵੀਟ ਵਿੱਚ ਜਿਹੜੀ ਬਾਕੀ ਰਾਸ਼ੀ ਦਾ ਜ਼ਿਕਰ ਕੀਤਾ ਗਿਆ, ਉਹ ਵੀ ਸੂਬੇ ਦੇ ਆਮ ਬਕਾਏ ਹਨ ਜਿਨ•ਾਂ ਦਾ ਕੋਵਿਡ-19 ਦੀ ਜੰਗ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ•ਾਂ ਨੇ ਅਕਾਲੀ ਲੀਡਰ ਵੱਲੋਂ ਇਸ ਔਖੇ ਸਮੇਂ ਵਿੱਚ ਪੰਜਾਬ ਲਈ ਕੋਈ ਹਮਾਇਤ ਜੁਟਾਉਣ ਦੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਇਸ ਕਦਰ ਝੂਠ ਬੋਲਣ ‘ਤੇ ਦੁੱਖ ਜ਼ਾਹਰ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਹਰਸਿਮਰਤ ਵੱਲੋਂ 10,000 ਟਨ ਦੇ ਕੀਤੇ ਦਾਅਵੇ ਦੇ ਉਲਟ ਸੂਬੇ ਨੂੰ ਹੁਣ ਤੱਕ ਸਿਰਫ 42 ਟਨ ਦਾਲਾਂ ਪ੍ਰਾਪਤ ਹੋਈਆਂ ਹਨ ਜਿਸ ਨੂੰ ਸੂਬੇ ਦੀ ਲੋੜ ਮੁਤਾਬਕ ਮਜ਼ਾਕ ਹੀ ਕਿਹਾ ਜਾ ਸਕਦਾ ਹੈ। ਉਨ•ਾਂ ਨੇ ਚੇਤੇ ਕਰਦਿਆਂ ਕਿਹਾ ਕਿ ਉਨ•ਾਂ ਨੇ ਖੁਦ ਸੁਝਾਅ ਦਿੱਤਾ ਸੀ ਕਿ ਕੇਂਦਰ ਸਰਕਾਰ ਨੂੰ ਸਾਰੇ ਸੂਬਿਆਂ ਵਿੱਚ ਗਰੀਬਾਂ ਲਈ ਛੇ ਮਹੀਨਿਆਂ ਦੇ ਰਾਸ਼ਨ ਦਾ ਬੰਦੋਬਸਤ ਕੀਤਾ ਜਾਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਥੋਂ ਤੱਕ ਕਿ ਹਾੜ•ੀ ਦੀ ਫਸਲ ਦੇ ਭੰਡਾਰਨ ਲਈ ਜਗ•ਾਂ ਖਾਲੀ ਕਰਨ ਵਾਸਤੇ ਪੰਜਾਬ ਤੋਂ ਵਾਧੂ ਅਨਾਜ ਚੁੱਕਣ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਸੁਝਾਅ ‘ਤੇ ਵੀ ਕੇਂਦਰ ਨੇ ਕੋਈ ਧਿਆਨ ਨਾ ਦਿੱਤਾ। ਉਨ•ਾਂ ਕਿਹਾ,”ਕੇਂਦਰ ਅਨਾਜ ਸੜਦੇ ਰਹਿਣ ਨੂੰ ਤਰਜੀਹ ਦਿੰਦਾ ਅਤੇ ਮੁਲਕ ਦੇ ਗਰੀਬਾਂ ਅਤੇ ਲੋੜਵੰਦ ਲੋਕਾਂ ਦਾ ਪੇਟ ਭਰਨ ਲਈ ਅਨਾਜ ਵਰਤਣ ਦੀ ਬਜਾਏ ਅਨਾਜ ਸੜਨ ਨਾਲ ਪੈਂਦੇ ਘਾਟੇ ਦੀ ਭਰਪਾਈ ਦਾ ਬੋਝ ਵੀ ਸੂਬਾ ਸਰਕਾਰ ਦੇ ਸਿਰ ਪਾ ਦਿੱਤਾ ਜਾਂਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਲਈ ਰਾਹਤ ਪੈਕੇਜ ਤਾਂ ਇਕ ਪਾਸੇ ਰਿਹਾ, ਕੇਂਦਰ ਸਰਕਾਰ ਨੇ ਤਾਂ ਮੁਲਾਜ਼ਮਾਂ ਲਈ ਬੀਮਾ ਅਤੇ ਕਿਸਾਨਾਂ ਲਈ ਬਕਾਏ ਬੋਨਸ ਦਾ ਨਿਪਟਾਰਾ ਤੱਕ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਵੱਲੋਂ ਇਸ ਮੁੱਦੇ ‘ਤੇ ਸਿਆਸਤ ਖੇਡਣ ਅਤੇ ਕੇਂਦਰ ਵਿੱਚ ਭਾਈਵਾਲ ਅਕਾਲੀ ਦਲ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਹਟਾਉਣ ਦੀਆਂ ਘਟੀਆ ਕੋਸ਼ਿਸ਼ਾਂ ਕਰਨ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੰਕਟ ਵਿੱਚ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਪ੍ਰਤੀ ਕੋਈ ਵੀ ਯੋਗਦਾਨ ਪਾਉਣ ਵਿੱਚ ਉਨ•ਾਂ ਦੀ ਪਾਰਟੀ ਅਸਫਲ ਰਹੀ ਹੈ।
——

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਸੋਨੀਆ ਗਾਂਧੀ ਦੀ ਕਿਤਾਬ, Belonging: A Journey of Love) ਦੀ ਅਧਿਕਾਰਤ ਲਾਂਚ ਅੱਜ ਦਿੱਲੀ ਵਿੱਚ...

Most Popular

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

by Navjot
4 weeks ago
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕ੍ਰਾਈਸਟਚਰਚ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 