– 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਸਮਾਗਮਾਂ ਲਈ ਸ਼ੋ੍ਰਮਣੀ ਕਮੇਟੀ ਨੂੰ ਸਹਿਯੋਗ ਨਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਗੱਲ ਉਤੇ ਪੂਰਨ ਆਸ ਪ੍ਰਗਟਾਈ ਕਿ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਮਸਲੇ ਦਾ ਸੁਖਾਵਾਂ ਹੱਲ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਜ਼ਰੀਏ ਨਿਕਲ ਆਵੇਗਾ।
ਅੱਜ ਇਥੇ ਡਿਜ਼ੀਟਲ ਜਾਂਚ ਸਿਖਲਾਈ ਅਤੇ ਅਧਿਐਨ ਕੇਂਦਰ (ਡੀ.ਆਈ.ਟੀ.ਏ.ਸੀ.) ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਅਗਵਾਈ ਹੇਠਲੀਆਂ ਟੀਮਾਂ ਪਹਿਲਾਂ ਹੀ ਆਪਸੀ ਗੱਲਬਾਤ ਵਿੱਚ ਲੱਗੀਆਂ ਹੋਈਆਂ ਹਨ ਅਤੇ ਇਸ ਸਬੰਧੀ ਤਿੰਨ-ਚਾਰ ਵਾਰ ਗੱਲਬਾਤ ਹੋ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਪੂਰਨ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਚਾਰ ਮਹੀਨਿਆਂ ਦੇ ਸਮੇਂ ਅੰਦਰ ਦੋਵੇਂ ਸੂਬੇ ਗੱਲਬਾਤ ਜ਼ਰੀਏ ਇਸ ਮਾਮਲੇ ਦਾ ਹੱਲ ਕੱਢ ਲੈਣਗੇ। ਉਨਾਂ ਕਿਹਾ ਕਿ ਇਹ ਸਾਰਿਆਂ ਲਈ ਬਿਹਤਰ ਹੋਵੇਗਾ ਕਿ ਜੇ ਇਹ ਮਾਮਲਾ ਗੱਲਬਾਤ ਜ਼ਰੀਏ ਹੱਲ ਹੋ ਜਾਵੇ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਾਫ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼ੋ੍ਰਮਣੀ ਕਮੇਟੀ ਨੂੰ ਸਹਿਯੋਗ ਨਾ
ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ’ਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਜਲਦੀ ਹੋਵੇਗਾ ਕਿ ਇਸ ਵੇਲੇ ਮੁਲਾਂਕਣ ਕੀਤਾ ਜਾਵੇ ਅਤੇ ਇਸ ਬਾਰੇ ਮੁਲਾਂਕਣ ਲਈ ਹਾਲੇ ਇੰਤਜ਼ਾਰ ਕਰਨਾ ਪਵੇਗਾ। ਉਨਾਂ ਕਿਹਾ ਕਿ ਭਾਰਤ ਨੂੰ ਇਸ ਵੇਲੇ ਸਥਿਰਤਾ ਦੀ ਲੋੜ ਹੈ ਅਤੇ ਇਕ ਧਰਮ ਨਿਰਪੱਖ ਰਾਸ਼ਟਰ ਹੋਣ ਦੇ ਨਾਤੇ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੇ ਵਿਕਾਸ ਅਤੇ ਧਰਮ ਨਿਰਪੱਖ ਸਮਾਜ ਦਾ ਨਿਰਮਾਣ ਕਰਨ ਲਈ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲੇ।
ਪੰਜਾਬ ਕੈਬਨਿਟ ਦੀ 10 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਚੰਡੀਗੜ ਦੀ ਬਜਾਏ ਸੁਲਤਾਨਪੁਰ ਲੋਧੀ ਕਰਨ ਦਾ ਕਾਰਨ ਪੁੱਛੇ ਜਾਣ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਅਤੇ ਉਨਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਹੀ ਉਥੇ ਜਾਣ ਦਾ ਫੈਸਲਾ ਕੀਤਾ ਹੈ ਅਤੇ ਉਥੇ ਮੀਟਿੰਗ ਵੀ ਕਰਨਗੇ।
ਸੂਬੇ ਵਿੱਚ ਅਵਾਰਾ ਕੁੱਤਿਆਂ ਦੇ ਵਧਦੇ ਖਤਰੇ ਉਤੇ ਚਿੰਤਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਉਨਾਂ ਪਹਿਲਾਂ ਹੀ ਸੂਬੇ ਵਿੱਚ ਰਾਜ ਪੱਧਰੀ ਨਸਬੰਦੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਸੂਬੇ ਵਿੱਚ 4,25,000 ਅਵਾਰਾ ਕੁੱਤੇ ਹਨ ਅਤੇ ਸਵਾ ਲੱਖ ਦੇ ਕਰੀਬ ਕੁੱਤਿਆਂ ਵੱਲੋਂ ਵੱਢਣ ਦੇ ਮਾਮਲੇ ਸਾਹਮਣੇ ਆਏ ਹਨ।
ਮੁਹਾਲੀ ਵਿੱਚ ਇਕ ਸ਼ੈਲਟਰ ਹਾੳੂਸ ਵਿੱਚ 200 ਗਾਵਾਂ ਦੀ ਕਥਿਤ ਮੌਤ ਜਾਂ ਗੁੰਮ ਹੋਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੌਕੇ ’ਤੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਉਹ ਇਸ ਸਬੰਧੀ ਜਾਂਚ ਕਰ ਕੇ ਅਗਲੇਰੀ ਕਾਰਵਾਈ ਲਈ ਵਿਸਥਾਰਤ ਰਿਪੋਰਟ ਪੇਸ਼ ਕਰਨ।
ਸਾਰਾਗੜੀ ਯਾਦਗਾਰ ਦੀ ਪ੍ਰਗਤੀ ਬਾਰੇ ਪੁੱਛੇ ਜਾਣ ’ਤੇ ਉਨਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਬੰਧੀ ਇਕ ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਇਸ ਨੂੰ ਤੈਅ ਸਮੇਂ ਮੁਕੰਮਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਹੈ। ਉਨਾਂ ਕਿਹਾ ਇਹ ਉਹ ਪ੍ਰਾਜੈਕਟ ਹੈ ਜਿਹੜਾ ਉਨਾਂ ਦੇ ਦਿਲ ਦੇ ਬਹੁਤ ਨੇੜੇ ਹੈ ਅਤੇ ਇਸ ਇਤਿਹਾਸਕ ਲੜਾਈ ਉਪਰ ਉਨਾਂ ਇਕ ਕਿਤਾਬ ਵੀ ਲਿਖੀ ਹੈ।
ਸੋਧੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਬਾਰੇ ਸੁਪਰੀਮ ਕੋਰਟ ਦੇ ਵਿਚਾਰਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਰਵਉੱਚ ਅਦਾਲਤ ਦੇ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰੇਗੀ।