• Latest
  • Trending
ਕੈਪਟਨ ਕਿਸਾਨਾਂ ਨੂੰ ਪੂਰੀ ਐਮਐਸਪੀ ਦੇਣ ਜਾਂ ਛੱਡਣ ਗੱਦੀ – ਭਗਵੰਤ ਮਾਨ*

ਕੈਪਟਨ ਕਿਸਾਨਾਂ ਨੂੰ ਪੂਰੀ ਐਮਐਸਪੀ ਦੇਣ ਜਾਂ ਛੱਡਣ ਗੱਦੀ – ਭਗਵੰਤ ਮਾਨ*

6 years ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

4 minutes ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

28 minutes ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

1 hour ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

2 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

2 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

3 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

4 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

5 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਕਿਸਾਨਾਂ ਨੂੰ ਪੂਰੀ ਐਮਐਸਪੀ ਦੇਣ ਜਾਂ ਛੱਡਣ ਗੱਦੀ – ਭਗਵੰਤ ਮਾਨ*

November 4, 2020
in ਸਿਆਸੀ, ਖਬਰਾਂ, ਪੰਜਾਬ
ਕੈਪਟਨ ਕਿਸਾਨਾਂ ਨੂੰ ਪੂਰੀ ਐਮਐਸਪੀ ਦੇਣ ਜਾਂ ਛੱਡਣ ਗੱਦੀ – ਭਗਵੰਤ ਮਾਨ*

*👉…….ਕੈਪਟਨ ਅਮਰਿੰਦਰ ਸਿੰਘ ਦੀ ਡਰਾਮੇਬਾਜ਼ੀ ਖ਼ਿਲਾਫ਼ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਪ੍ਰਦਰਸ਼ਨ*

*👉🏻…….ਡਰਾਮੇਬਾਜ਼ੀ ਨਹੀਂ ਐਮਐਸਪੀ ਚਾਹੀਦੀ ਹੈ- ਭਗਵੰਤ ਮਾਨ*

*👉🏿…….ਕੈਪਟਨ ਅਮਰਿੰਦਰ ਸਿੰਘ ਸਰਕਾਰ ਚਲਾਉਣ ਵਿਚ ਪੂਰੀ ਤਰਾਂ ਹੋਏ ਫ਼ੇਲ੍ਹ – ‘ਆਪ’ ਵਿਧਾਇਕ*

*ਚੰਡੀਗੜ੍ਹ, 4 ਨਵੰਬਰ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਰੋਧੀ ਅਤੇ ਡਰਾਮੇ ਬਾਜ਼ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਅਮਰਿੰਦਰ ਸਿੰਘ ਜਾਂ ਤਾਂ ਕਿਸਾਨਾਂ ਨੂੰ ਐਮਐਸਪੀ ਦੇਣ ਜਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਜਨਤਾ ਨੂੰ ਡਰਾਮੇਬਾਜ਼ੀ ਨਹੀਂ ਐਮਐਸਪੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਅੱਜ ਕਿਸਾਨਾਂ ਦੀ ਅਹਿਮ ਮੰਗ ਐਮਐਸਪੀ ਹੈ, ਹੁਣ ਐਮਐਸਪੀ ਚਾਹੇ ਮੋਦੀ ਦੇਵੇ ਜਾਂ ਕੈਪਟਨ। ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਦੇਣ ਦੀ ਬਜਾਏ ਕੈਪਟਨ ਇੱਧਰ-ਉੱਧਰ ਜਾ ਕੇ ਡਰਾਮੇਬਾਜ਼ੀ ਕਰ ਰਹੇ ਹਨ।

ਪੰਜਾਬ ਵਿੱਚ ਪ੍ਰਸ਼ਾਸਨ ਅੱਜ ਪੂਰੀ ਤਰਾਂ ਠੱਪ ਹੋ ਕਿ ਰਹਿ ਗਿਆ ਹੈ। ਪੰਜਾਬ ਨੂੰ ਚਲਾਉਣ ਵਿੱਚ ਕੈਪਟਨ ਫ਼ੇਲ੍ਹ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੂੰ ਤੁਰੰਤ ਕਿਸਾਨ ਜਥੇਬੰਦੀ ਨਾਲ ਮੁਲਾਕਾਤ ਕਰਕੇ ਐਮਐਸਪੀ ਦਾ ਭਰੋਸਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੈਪਟਨ ਨੂੰ ਕੇਂਦਰ ਸਰਕਾਰ ਨਾਲ ਵੀ ਗੱਲ ਕਰਕੇ ਜ਼ਰੂਰੀ ਸਾਮਾਨ ਦੀ ਸਪਲਾਈ ਸ਼ੁਰੂ ਕਰਵਾਉਣੀ ਚਾਹੀਦੀ ਹੈ।

ਬੁੱਧਵਾਰ ‘ਆਪ’ ਪੰਜਾਬ ਦੇ ਵਿਧਾਇਕਾਂ ਨੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਐਮ.ਐਲ.ਏ ਹੋਸਟਲ ਵਿਖੇ ਰੋਸ ਪ੍ਰਦਰਸ਼ਨ ਕੀਤਾ।

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸਿੱਧਾ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਦੇਸ਼ ਦੇ ਅਨਾਜ ਭੰਡਾਰ ਨੂੰ ਭਰਨ ਵਾਲੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਦਗ਼ਾ ਕਮਾਇਆ ਹੈ। ਮਾਨ ਨੇ ਕਿਹਾ ਕਿ ਅੱਜ ਪੰਜਾਬ ‘ਤੇ ਕਾਲਾ ਸੰਕਟ ਮੰਡਰਾ ਰਿਹਾ ਹੈ, ਜਿਸਦੀ ਚਪੇਟ ਵਿਚ ਪੂਰਾ ਪੰਜਾਬ ਧਸਦਾ ਹੀ ਜਾ ਰਿਹਾ ਹੈ। ਇਸ ਲਈ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਨੂੰ ਪਾਸ ਕਰਵਾਉਣ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਕੇ ਇੱਕ ਗ਼ੈਰ-ਜਿੰਮੇਵਾਰਾਨਾ ਭੂਮਿਕਾ ਨਿਭਾਈ ਹੈ, ਜਿਸ ਦੇ ਭਿਆਨਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।

ਕੈਪਟਨ ਨੂੰ ਆੜੇ ਹੱਥੀ ਲੈਂਦਿਆਂ ਯੂਥ ਆਗੂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿਚ ਦੋ ਅਹਿਮ ਸਮੱਸਿਆਵਾਂ ਹਨ। ਸਭ ਤੋਂ ਪ੍ਰਮੁੱਖ ਸਮੱਸਿਆ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਹਨ। ਕਿਸਾਨਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ ਕੀ ਉਨ੍ਹਾਂ ਦੀ ਫ਼ਸਲ ਕੇਂਦਰ ਸਰਕਾਰ ਖ਼ਰੀਦ ਦੀ ਹੈ ਜਾਂ ਸੂਬਾ ਸਰਕਾਰ। ਜੇਕਰ ਮੋਦੀ ਸਰਕਾਰ ਕਿਸਾਨਾਂ ਦੀ ਫ਼ਸਲਾਂ ਨੂੰ ਐਮ.ਐਸ.ਪੀ ਦੇ ਮੁਤਾਬਿਕ ਨਹੀਂ ਖ਼ਰੀਦ ਦੀ ਤਾਂ ਕੈਪਟਨ ਸਰਕਾਰ ਨੂੰ ਐਮ.ਐਸ.ਪੀ ਦੇ ਤਹਿਤ ਕਿਸਾਨਾਂ ਦੀ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਉਣੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਪੰਜਾਬ ਸੰਭਾਲਣ ਦੇ ਨਾਲ-ਨਾਲ ਸਰਕਾਰ ਚਲਾਉਣ ਵਿਚ ਵੀ ਪੂਰੀ ਤਰਾਂ ਫ਼ੇਲ੍ਹ ਅਤੇ ਨਾਕਾਮਯਾਬ ਹੋ ਚੁੱਕੇ ਹਨ। ਕੈਪਟਨ ਆਪਣੇ ਆਲੀਸ਼ਾਨ ਮਹਿਲ ਦੀ ਐਸ਼-ਆਰਮ ਭਰੀ ਜ਼ਿੰਦਗੀ ਵਿਚ ਐਨੇ ਰੁੱਝ ਗਏ ਹਨ ਕਿ ਉਨ੍ਹਾਂ ਨੂੰ ਦਿਨ-ਰਾਤ ਸੜਕਾਂ ਅਤੇ ਰੇਲ ਪਟਰੀਆਂ ਤੇ ਬੈਠੇ ਕਿਸਾਨਾਂ ਦਾ ਦਰਦ ਨਜ਼ਰ ਨਹੀਂ ਆ ਰਿਹਾ ਹੈ। ਅੱਜ ਹਾਲਾਤ ਅਜਿਹੇ ਪੈਦਾ ਹੋ ਗਏ ਹਨ ਕਿ ਸਾਰਾ ਪੰਜਾਬ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋ ਚੁੱਕਾ ਹੈ। ਇਹ ਇਸ ਲਈ ਹੋ ਰਿਹਾ ਹੈ ਕਿਉਂਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨ ਅਤੇ ਪੰਜਾਬ ਹਿਤੈਸ਼ੀ ਹੁੰਦੇ ਤਾਂ ਕਿਸਾਨਾਂ ਸਮੇਤ ਹਰ ਵਰਗ ਸੜਕਾਂ ‘ਤੇ ਨਾ ਹੁੰਦੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿਚ ਨਾ ਤਾਂ ਮਸਲੇ ਹੱਲ ਕਰਨ ਦੀ ਕਾਬਲੀਅਤ ਹੈ ਅਤੇ ਨਾ ਹੀ ਇਸ ਦੀ ਨੀਅਤ ਸਾਫ਼ ਨਜ਼ਰ ਆਉਂਦੀ ਹੈ। ਪੂਰੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਆਪਣੇ ਫਾਰਮ ਹਾਊਸ ਵਿਚੋਂ ਬਾਹਰ ਨਹੀਂ ਨਿਕਲਿਆਂ। ਪੰਜਾਬ ਦੇ ਹਰ ਵਰਗ ਨੂੰ ਰੱਬ ਆਸਰੇ ਛੱਡ ਦਿੱਤਾ। ਅਜਿਹੇ ਹਲਾਤਾਂ ਨੂੰ ਬਦਲਣ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਰੋਜ਼ ਨਵੇਂ-ਨਵੇਂ ਡਰਾਮੇ ਕਰਕੇ ਕਿਸਾਨਾਂ ਸਮੇਤ ਪੂਰੇ ਪੰਜਾਬ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਜੇਕਰ ਕੈਪਟਨ ਵਿਚ ਥੋੜ੍ਹੀ ਬਹੁਤ ਵੀ ਸੰਵੇਦਨਾ ਅਤੇ ਅਣਖ ਬੱਚੀ ਹੈ ਤਾਂ ਉਹ ਤੁਰੰਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਐਮਐਸਪੀ ‘ਤੇ ਸਾਰੀ ਫ਼ਸਲ ਖ਼ਰੀਦਣ ਦਾ ਭਰੋਸਾ ਦਿਵਾਉਣ ਅਤੇ ਨਾਲ ਹੀ ਕੈਪਟਨ ਕੇਂਦਰ ਸਰਕਾਰ ਨਾਲ ਮੁਲਾਕਾਤ ਕਰਕੇ ਮਾਲ ਗੱਡੀਆਂ ਤੁਰੰਤ ਸ਼ੁਰੂ ਕਰਵਾਉਣ ਦੀ ਅਪੀਲ ਕਰਨ।

ਜੇਕਰ ਕੈਪਟਨ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਨਹੀਂ ਦੇ ਸਕਦੇ, ਪੰਜਾਬ ਦਾ ਪ੍ਰਸ਼ਾਸਨ ਨਹੀਂ ਚਲਾ ਸਕਦੇ ਤਾਂ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ, ਨਹੀਂ ਤਾਂ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।

ਇਸ ਮੌਕੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ, ਸੂਬਾ ਖਜਾਨਚੀ ਨੀਨਾ ਮਿੱਤਲ ਨੇ ਵੀ ਸੰਬੋਧਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

Most Popular

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

by Jaspreet Kaur
7 days ago
0

Ind-W-vs-Eng-w: ਭਾਰਤ - ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ  - ਲਾਰਡਸ ਵਿੱਚ ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ! -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 