ਪੰਜਾਬ ਕਾਂਗਰਸ ਨੂੰ ਝਟਕਾ
ਕੈਪਟਨ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋਏ ਸਾਬਕਾ ਸਕੱਤਰ

ਚੰਡੀਗੜ੍ਹ, 11 ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਨੂੰ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ, ਬੁਲਾਰੇ ਤੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਸੀਨੀਅਰ ਉਪ ਪ੍ਰਧਾਨ ਪ੍ਰਿੰਸ ਖੁੱਲਰ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋ ਗਏ ਹਨ। ਕੈਪਟਨ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪ੍ਰਿੰਸ ਖੁੱਲਰ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਰਹੇ ਹਨ। ਉਹ ਕਾਂਗਰਸ ਵਿਚ ਸੋਸ਼ਲ ਵੈਲਫੇਅਰ ਤੇ ਸਿੱਖਿਆ ਸੈੱਲ ਦੇ ਚੇਅਰਮੈਨ ਵੀ ਸਨ। ਇਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਵੀ ਸੋਨੀਆ ਗਾਂਧੀ ਨੂੰ ਅਸਤੀਫਾ ਦੇ ਕੇ ਕੈਪਟਨ ਦੀ ਪਾਰਟੀ ਜੁਆਇਨ ਕੀਤੀ ਸੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ। ਜਿਸ ਦਾ ਦਫਤਰ ਚੰਡੀਗੜ੍ਹ ਦੇ ਸੈਕਟਰ-9 ਡੀ ਵਿਚ ਬਣਾਇਆ ਗਿਆ ਹੈ।






















