ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਅਫਗਾਨਿਸਤਾਨ ਦੀ ਸਥਿਤੀ ਨੂੰ ਲੈ ਕੇ ਟਵੀਟ
ਅਫਗਾਨਿਸਤਾਨ ਵਿੱਚ ਫਸੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ
ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਲੀਬਾਨੀ ਲੜਾਕੂਆਂ ਦੁਆਰਾ ਅਫਗਾਨਿਸਤਾਨ ਦੇ ਰਾਸ਼ਟਰੀਪਤੀ ਭਵਨ ਅਤੇ ਹੋਰ ਰਾਜਧਾਨੀਆਂ ਉੱਤੇ ਕੀਤੇ ਗਏ ਕਬਜੇ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ ਤੇ ਟਵੀਟ ਕਰਦਿਆਂ ਆਪਣੀ ਚਿੰਤਾ ਵਿਅਕਤ ਕੀਤੀ ਹੈ।
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਬਾਰਡਰ ਤੇ ਹੁਣ ਚੌਕੰਨਾ ਰਹਿਣ ਦੀ ਜਰੂਰਤ ਹੈ। ਇਸ ਤੋਂ ਇਲਾਵਾ ਕੈਪਟਨ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਅਤੇ ਹੋਰ ਭਾਰਤੀ ਨਾਗਰਿਕ ਜਿਹੜੇ ਕਿ ਉੱਥੇ ਫਸੇ ਹੋਏ ਹਨ,ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।