ਚੰਡੀਗੜ, 11ਫਰਬਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਦਹਾਕੇ ਪਹਿਲਾਂ ਹੋਏ ਦੰਗਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਗਲਤ ਢੰਗ ਨਾਲ ਲਪੇਟਣ ਵਾਸਤੇ ਝੂਠਾ ਭੰਡੀ ਪ੍ਰਚਾਰ ਕਰਨ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਨਿਰਾਸ਼ਾਜਨਕ ਕੋਸ਼ਿਸ਼ ਦੀ ਤਿੱਖੀ ਆਲੋਚਨਾ ਕੀਤੀ ਹੈ।
ਦੰਗਿਆਂ ਵਿੱਚ ਰਾਜੀਵ ਗਾਂਧੀ ਦੀ ਭੂਮਿਕਾ ‘ਤੇ ਸਵਾਲ ਉਠਾਉਣ ਲਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਤਿੱਖੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਬਦਨਾਮ ਕਰਨ ਲਈ ਅਕਾਲੀਆਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਹੈ ਕਿ ਹਿੰਸਾ ਸ਼ੁਰੂ ਹੋਣ ਵੇਲੇ ਇੰਦਰਾ ਗਾਂਧੀ ਦਾ ਵੱਡਾ ਪੁੱਤਰ ਦਿੱਲੀ ਵਿੱਚ ਮੌਜੂਦ ਹੀ ਨਹੀਂ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ ‘ਤੇ ਕਲਕੱਤਾ ਤੋਂ ਕੋਈ 150 ਕਿਲੇਮੀਟਰ ਦੂਰ ਕੋਂਟਾਈ ਵਿਖੇ ਸਨ ਅਤੇ ਸੁਖਬੀਰ ਬਾਦਲ ਟੀ.ਵੀ. ਇੰਟਰਵਿਊ ਵਿੱਚ ਜਗਦੀਸ਼ ਟਾਈਟਲਰ ਦੇ ਬਿਆਨ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਨੇ ਇਸ ਸਟਿੰਗ ਅਪ੍ਰੇਸ਼ਨ ਦੇ ਨਾਲ ਰਾਜੀਵ ਗਾਂਧੀ ਨੂੰ ਜੋੜਨ ਦੀ ਕੋਸ਼ਿਸ਼ ਕਰਨ ਲਈ ਅਕਾਲੀ ਆਗੂ ਦੀ ਤਿੱਖੀ ਆਲੋਚਨਾ ਕੀਤੀ ਹੈ ਜਿਸ ਨੂੰ ਟਾਈਟਲਰ ਪਹਿਲਾਂ ਹੀ ਜਾਅਲੀ ਵੀਡੀਓ ਆਖ ਕੇ ਰੱਦ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਪੂਰੀ ਤਰ•ਾਂ ਰਿਕਾਰਡ ਹੈ ਕਿ ਰਾਜੀਵ ਗਾਂਧੀ, ਉਨ•ਾਂ ਦੀ ਮਾਤਾ ਦੀ ਹੱਤਿਆ ਬਾਰੇ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਦਿੱਲੀ ਵਾਪਿਸ ਆਏ ਅਤੇ ਉਸ ਸਮੇਂ ਦੰਗੇ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਸਨ ਅਤੇ ਕਦੀ ਵੀ ਟਾਈਟਲਰ ਨੇ ਰਾਜੀਵ ਗਾਂਧੀ ਨੂੰ ਦੰਗਿਆਂ ਦੇ ਨਾਲ ਨਹੀਂ ਜੋੜਿਆ ਜਿਸ ਦਾ ਸੁਖਬੀਰ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਟਾਈਟਲਰ ਨੇ ਆਪਣੀ ਇੰਟਰਵਿਊ ਵਿੱਚ ਸ਼ਪਸ਼ਟ ਕਿਹਾ ਹੈ ਕਿ ਰਾਜੀਵ ਗਾਂਧੀ ਨੇ ਉਨ•ਾਂ ਦੇ ਨਾਲ ਸਥਿਤੀ ‘ਤੇ ਨਿਯੰਤਰਣ ਕਰਨ ਦੀ ਕੋਸ਼ਿਸ਼ ਕੀਤੀ ਜੋ ਕਿ ਉਨ•ਾਂ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਸਮੇਂ ਗੰਭੀਰ ਰੂਪ ਅਖਤਿਆਰ ਕਰ ਗਈ ਸੀ। ਰਾਜੀਵ ਗਾਂਧੀ ਨੇ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ ਆਪਣੇ ਹਲਕਿਆਂ ਵਿੱਚ ਜਾਣ ਦੀਆਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਸਨ ਅਤੇ ਉਨ•ਾਂ ਨੂੰ ਹਰ ਕੀਮਤ ‘ਤੇ ਸਥਿਤੀ ਸ਼ਾਂਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ।
ਦੰਗਿਆਂ ਦੇ ਸਬੰਧ ਵਿੱਚ ਮੀਡੀਆ ਰਿਪੋਰਟਾਂ ਵਿੱਚ ਅੱਗੇ ਦਰਸਾਇਆ ਗਿਆ ਹੈ ਕਿ ਰਾਜੀਵ ਗਾਂਧੀ ਨੇ ਸਪਸ਼ਟ ਤੌਰ ਇਨ•ਾਂ ਦੰਗਿਆਂ ਦੀ ਆਲੋਚਨਾ ਕੀਤੀ ਅਤੇ ਫਿਰਕੂ ਹਿੰਸਾ ਵਿੱਚ ਸ਼ਾਮਲ ਕਿਸੇ ਦੇ ਵਿਰੁੱਧ ਵੀ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਟੀ.ਵੀ. ਇੰਟਰਵਿਊ ਵਿੱਚ ਟਾਈਟਲਰ ਦੇ ਬਿਆਨ ਨੂੰ ਗਲਤ ਢੰੰਗ ਨਾਲ ਪੇਸ਼ ਕਰਨ ਲਈ ਝੂਠਾ ਭੰਡੀ ਪ੍ਰਚਾਰ ਕਰਨ ਦੀ ਕੀਤੀ ਗਈ ਕੋਸ਼ਿਸ਼ ਤੋਂ ਬਾਅਦ ਅਕਾਲੀ ਹੁਣ ਇਸ ਵੀਡੀਓ ਦਾ ਸਹਾਰਾ ਲੈ ਰਹੇ ਹਨ ਜਿਸ ਨੂੰ ਕਾਂਗਰਸ ਦੇ ਆਗੂ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ।
ਟਾਈਟਲਰ ਦੇ ਬਿਆਨ ਦੇ ਕੁਝ ਹਿੱਸਿਆਂ ਨੂੰ ਸੰਦਰਭ ਨਾਲੋਂ ਤੋੜ ਕੇ ਪੇਸ਼ ਕਰਨ ਲਈ ਸੁਖਬੀਰ ਦੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਗੈਰ ਜ਼ਿੰਮੇਂਵਾਰੀ ਵਾਲੇ ਵਿਵਹਾਰ ਦਾ ਸਿਖਰ ਦੱਸਿਆ। ਉਨ•ਾਂ ਕਿਹਾ ਕਿ ਜੇ ਟਾਈਟਲਰ ਕਿਸੇ ਵੀ ਤਰੀਕੇ ਨਾਲ ਇਸ ਵਿੱਚ ਸ਼ਾਮਲ ਹੁੰਦਾ ਤਾਂ ਉਸ ਨੇ ਲੰਮਾਂ ਮਾਂ ਪਹਿਲਾਂ ਹੀ ਨੰਗਾ ਹੋ ਜਾਣਾ ਸੀ। ਉਨ•ਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਅਕਾਲੀਆਂ ਕੋਲ ਰੱਤੀ ਪਰ ਵੀ ਕੋਈ ਸਬੂਤ ਨਹੀਂ ਹੈ ਜਿਸ ਨਾਲ ਉਹ ਰਾਜੀਵ ਗਾਂਧੀ ‘ਤੇ ਕੋਈ ਦੋਸ਼ ਲਾ ਸਕਣ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ ਕਿ 1984 ਦੇ ਦੰਗਿਆਂ ਦੇ ਸੰਦਰਭ ਵਿੱਚ ਅੱਤਵਾਦ ਕਾਰਨ ਪੰਜਾਬ ਦੇ ਲੋਕਾਂ ਪਹਿਲਾਂ ਹੀ ਕਾਫੀ ਨੁਕਸਾਨ ਉਠਾ ਚੁੱਕੇ ਹਨ ਅਤੇ ਅਕਾਲੀ ਆਗੂ ਵੱਲੋਂ ਕੀਤਾ ਜਾ ਰਿਹਾ ਝੂਠਾ ਭੰਡੀ ਪ੍ਰਚਾਰ ਫਿਰ ਨਵਾਂ ਤੈਣਾਅ ਪੈਦਾ ਕਰ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅਕਾਲੀ ਫੁੱਟਪਾਊ ਸ਼ਕਤੀਆਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਅਤੇ ਇਹ ਗੱਲ ਮੁੜ ਪੰਜਾਬ ਦੀ ਸ਼ਾਂਤੀ ਤੇ ਸਥਿਰਤਾ ਨੂੰ ਢਾਹ ਲਾ ਸਕਦੀ ਹੈ।
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ 1...