• Latest
  • Trending
ਕੈਪਟਨ ਵੱਲੋਂ ਸੰਘਣੀ ਵਸੋਂ ਵਾਲੇ ਇਲਾਕਿਆਂ ਵਿੱਚ ਪਟਾਖੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕਾਰਵਾਈ ਦੇ ਹੁਕਮ

ਕੈਪਟਨ ਵੱਲੋਂ ਸੰਘਣੀ ਵਸੋਂ ਵਾਲੇ ਇਲਾਕਿਆਂ ਵਿੱਚ ਪਟਾਖੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕਾਰਵਾਈ ਦੇ ਹੁਕਮ

7 years ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

1 minute ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਵੱਲੋਂ ਸੰਘਣੀ ਵਸੋਂ ਵਾਲੇ ਇਲਾਕਿਆਂ ਵਿੱਚ ਪਟਾਖੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕਾਰਵਾਈ ਦੇ ਹੁਕਮ

September 6, 2019
in ਪੰਜਾਬ
ਕੈਪਟਨ ਵੱਲੋਂ ਸੰਘਣੀ ਵਸੋਂ ਵਾਲੇ ਇਲਾਕਿਆਂ ਵਿੱਚ ਪਟਾਖੇ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟਾਂ ਖਿਲਾਫ਼ ਕਾਰਵਾਈ ਦੇ ਹੁਕਮ

ਜਨਵਰੀ, 2017 ਵਿੱਚ ਹੋਏ ਧਮਾਕੇ ਦੀ ਜਾਂਚ ਰਿਪੋਰਟ ਸੌਂਪਣ ‘ਚ ਦੇਰੀ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੜਤਾਲ ਕਰਨ ਦੀ ਹਦਾਇਤ
ਬਟਾਲਾ, 6 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਪਟਾਖੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਅਜਿਹੇ ਗੈਰ-ਕਾਨੂੰਨੀ ਯੂਨਿਟ ਬੰਦ ਕਰਵਾਉਣ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਰਤਣ ਲਈ ਆਖਿਆ।
ਬੁੱਧਵਾਰ ਨੂੰ ਹੋਏ ਭਿਆਨਕ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਇਲਾਜ ਅਧੀਨ ਕੁਝ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਬਾਦੀ ਵਾਲੇ ਇਲਾਕਿਆਂ ਵਿੱਚ ਅਜਿਹੇ ਯੂਨਿਟ ਚਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਇਸ ਨਾਲ ਉਥੇ ਰਹਿੰਦੇ ਲੋਕਾਂ ਦੇ ਜਾਨ-ਮਾਲ ਨੂੰ ਖਤਰਾ ਖੜ੍ਹਾ ਹੁੰਦਾ ਹੈ। ਇਸ ਧਮਾਕੇ ਵਿੱਚ 23 ਵਿਅਕਤੀ ਮਾਰੇ ਗਏ ਜਦਕਿ 20 ਵਿਅਕਤੀ ਜ਼ਖਮੀ ਹੋਏ ਹਨ।
ਮੁੱਖ ਮੰਤਰੀ ਪਟਾਖਾ ਫੈਕਟਰੀ ਦੇ ਨਾਲ ਲਗਦੇ ਇਲਾਕੇ ਵਿੱਚ ਰਹਿਣ ਵਾਲੇ ਪੀੜਤ ਪਰਿਵਾਰਾਂ ਨੂੰ ਵੀ ਮਿਲੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਪਾਰਕ ਥਾਵਾਂ ਨੂੰ ਪੁੱਜੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਧਮਾਕੇ ਨਾਲ ਜਾਇਦਾਦਾਂ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਛੇਤੀ ਲਾਉਣ ਲਈ ਆਖਿਆ ਤਾਂ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨਾਲ ਜੁੜੇ ਕਾਰਨਾਂ ਦਾ ਪਤਾ ਲਾਉਣ ਲਈ ਉਨ੍ਹਾਂ ਨੇ ਪਹਿਲਾਂ ਹੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹੋਏ ਹਨ।
ਇਹ ਪੁੱਛੇ ਜਾਣ ‘ਤੇ ਕਿ ਜਨਵਰੀ, 2017 ਵਿੱਚ ਇਸੇ ਥਾਂ ‘ਤੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਰਿਪੋਰਟ ਅਜੇ ਲੰਬਿਤ ਹੈ ਤਾਂ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਸੌਂਪਣ ਵਿੱਚ ਹੋਈ ਬੇਲੋੜੀ ਦੇਰੀ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਮਾਰਚ, 2017 ਵਿਚ ਸੱਤਾ ‘ਚ ਆਈ ਜਦਕਿ ਇਹ ਘਟਨਾ 2 ਮਹੀਨੇ ਪਹਿਲਾਂ ਵਾਪਰੀ ਸੀ ਜਿਸ ਕਰਕੇ ਨਾਲੋ-ਨਾਲ ਵੱਖਰੇ ਤੌਰ ‘ਤੇ ਇਹ ਜਾਂਚ ਵੀ ਕਰਵਾਈ ਜਾਵੇਗੀ ਕਿ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਪਿਛਲੀ ਜਾਂਚ ਨੂੰ ਮੁਕੰਮਲ ਕਿਉਂ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਤੋਂ ਇਲਾਵਾ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਹੈ, ਉਸ ਬਾਰੇ ਡਿਪਟੀ ਕਮਿਸ਼ਨਰ ਪਾਸੋਂ ਰਿਪੋਰਟ ਹਾਸਲ ਹੋਣ ਤੋਂ ਤੁਰੰਤ ਬਾਅਦ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਤਰਨਤਾਰਨ ਜ਼ਿਲ੍ਹੇ ‘ਚ ਹੋਏ ਧਮਾਕੇ ਜਿਸ ਵਿੱਚ ਦੋ ਵਿਅਕਤੀਆਂ ਮਾਰੇ ਗਏ, ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ‘ਚ ਮੁੱਖ ਮੰਤਰੀ ਨੇ ਕਿਹਾ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਤਿੰਨ ਵਿਅਕਤੀ ਟੋਆ ਪੁੱਟ ਕੇ ਕੁਝ ਰਸਾਇਣਾਂ ਨੂੰ ਮਿਲਾ ਕੇ ਬੋਤਲ ਵਿੱਚ ਬੰਬ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਇਸ ਧਮਾਕੇ ਨਾਲ ਜੁੜੇ ਹਰੇਕ ਪਹਿਲੂ ਨੂੰ ਘੋਖ ਰਹੀਆਂ ਹਨ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ, ਮਹਿਲਾਵਾਂ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਵਿਧਾਇਕ ਫਤਹਿ ਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਤੇ ਰਾਜਕੁਮਾਰ ਚੱਬੇਵਾਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਚੇਅਰਮੈਨੇ ਰਮਨ ਬਹਿਲ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬੀ ਪੁਰਸਾਰਥਾ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

Most Popular

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
24 hours ago
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 