• Latest
  • Trending
ਕੈਪਟਨ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਐਲਾਨ ਕਰੇ -ਹਰਪਾਲ ਚੀਮਾ

ਕੈਪਟਨ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਐਲਾਨ ਕਰੇ -ਹਰਪਾਲ ਚੀਮਾ

7 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

20 minutes ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

36 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

10 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

11 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

11 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

13 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

13 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

15 hours ago
Hindi News
English News
Monday, November 16, 2026
No Result
View All Result
16 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਐਲਾਨ ਕਰੇ -ਹਰਪਾਲ ਚੀਮਾ

April 2, 2020
in ਖਬਰਾਂ, ਪੰਜਾਬ
ਕੈਪਟਨ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਐਲਾਨ ਕਰੇ -ਹਰਪਾਲ ਚੀਮਾ

ਕੇਜਰੀਵਾਲ ਸਰਕਾਰ ਦੀ ਤਰਾਂ ਕੌਵਿਡ-19 ਦੀ ਲੜਾਈ ਵਿਚ ਸ਼ਹੀਦ ਹੋਣ ਵਾਲੇ ਯੋਧਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ 1 ਕਰੋੜ ਦੀ ਰਾਸ਼ੀ ਐਲਾਨੇ ਕੈਪਟਨ ਸਰਕਾਰ-‘ਆਪ’
ਕਿਹਾ, ਜੇ ਕੇਜਰੀਵਾਲ ਸਰਕਾਰ ਫ਼ਰੰਟ-ਲਾਈਨ ਦੇ ਕਰਮਚਾਰੀਆਂ ਨੂੰ ਵਿੱਤੀ ਪੈਕੇਜ ਦਾ ਐਲਾਨ ਕਰ ਸਕਦੀ ਹੈ, ਤਾਂ ਕੈਪਟਨ ਸਰਕਾਰ ਕਿਉਂ ਨਹੀਂ?

ਚੰਡੀਗੜ੍ਹ, 2 ਅਪ੍ਰੈਲ ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜ ਰਹੇ ਫ਼ਰੰਟ-ਲਾਈਨ ਦੇ ਯੋਧਿਆਂ ਨੂੰ ਬਿਨਾ ਦੇਰੀ ਕੀਤੇ ਤੁਰੰਤ ਵਿੱਤੀ ਪੈਕੇਜ ਦਾ ਐਲਾਨ ਕਰੇ, ਕਿਉਂਕਿ ਜਿੱਥੇ ਮੌਜੂਦਾ ਸੰਕਟ ਵਿਚ ਹਰ ਇੱਕ ਨਾਗਰਿਕ ਆਪਣੀ ਜਾਨ ਬਚਾਉਣ ਲਈ ਹਿਦਾਇਤਾਂ ਅਨੁਸਾਰ ਆਪਣੇ ਘਰਾਂ ਵਿਚ ਬੈਠੇ ਹਨ, ਉੱਥੇ  ਫ਼ਰੰਟ ਲਾਇਨ ਦੇ ਯੋਧੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਹੀ ਲੋਕਾਂ ਨੂੰ ਕੋਰੋਨਾ-ਵਾਇਰਸ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਸਿੱਧੀ ਲੜਾਈ ਲੜ ਰਹੇ ਹਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ, ਸਿਹਤ ਸੇਵਾ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਅਤੇ ਹੋਰ ਵੱਖ-ਵੱਖ ਸੰਸਥਾਵਾਂ ਦੇ ਮੁਲਾਜ਼ਮ ਜੋ ਇਸ ਸੰਕਟ ਦੀ ਘੜੀ ਵਿਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ, ਇਨ੍ਹਾਂ ਯੋਧਿਆਂ ਦੀ ਸੇਵਾ ਬਹੁਤ ਹੀ ਕਾਬਲੇ-ਤਾਰੀਫ਼ ਹੈ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਿਨਾ ਵਜਾ ਦੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਦਿਆਂ ਇਨ੍ਹਾਂ ਫ਼ਰੰਟ-ਲਾਇਨ ਦੇ ਯੋਧਿਆਂ ਨੂੰ ਵਿਸ਼ੇਸ਼ ਵਿੱਤੀ ਰਾਹਤ ਪੈਕੇਜਾਂ ਦਾ ਐਲਾਨ ਕਰੇ ਤਾਂਕਿ ਇਨ੍ਹਾਂ ਦੇ ਹੌਂਸਲਿਆਂ ਨੂੰ ਹੋਰ ਬੁਲੰਦ ਕੀਤਾ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਇੱਕ ਉਦਾਹਰਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਕੌਵਿਡ-19 ਦੀ ਮਹਾਂਮਾਰੀ ਨਾਲ ਫ਼ਰੰਟ ਲਾਇਨ ‘ਤੇ ਲੜਾਈ ਦੌਰਾਨ ਕੋਈ ਵੀ ਕਾਮਾ (ਸਿਹਤ ਸੰਭਾਲ ਅਤੇ ਦੂਸਰੇ ਕਰਮਚਾਰੀ) ਸ਼ਹੀਦ ਹੁੰਦਾ ਹੈ ਤਾਂ ਉਸ ਦੇ ਪਰਿਵਾਰਿਕ ਮੈਂਬਰ ਨੂੰ 1 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਸਮੇਤ ਹਰ ਇੱਕ ਜ਼ਰੂਰਤਮੰਦਾਂ ਨੂੰ ਇਸ ਸੰਕਟ ਦੀ ਘੜੀ ਵਿਚ ਰਾਹਤ ਪਹੁੰਚਾਉਣ ਲਈ ਵੱਖ-ਵੱਖ ਵਿਸ਼ੇਸ਼ ਵਿੱਤੀ ਪੈਕੇਜਾਂ ਦਾ ਐਲਾਨ ਕੀਤਾ ਹੈ ਤਾਂ ਕਿ ਦਿੱਲੀ ਦੇ ਕਿਸੇ ਵੀ ਵਸਨੀਕ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਪਰੇਸ਼ਾਨੀ ਪੇਸ਼ ਨਾ ਆਵੇ। ਚੀਮਾ ਨੇ ਕਿਹਾ ਕਿ ਜੇਕਰ ਕੇਜਰੀਵਾਲ ਸਰਕਾਰ ਦਿੱਲੀ ਦੀ ਜਨਤਾ ਨੂੰ ਰਾਹਤ ਦੇਣ ਲਈ ਵੱਖ-ਵੱਖ ਵਿੱਤੀ ਪੈਕੇਜਾਂ ਦਾ ਐਲਾਨ ਕਰ ਸਕਦੀ ਹੈ ਤਾਂ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜਨਤਾ ਨੂੰ ਰਾਹਤ ਦੇਣ ਲਈ ਵੱਖ-ਵੱਖ ਪੈਕੇਜਾਂ ਦਾ ਐਲਾਨ ਕਿਉਂ ਨਹੀਂ ਕਰ ਸਕਦੀ? ਕੈਪਟਨ ਸਰਕਾਰ ਕੋਰੋਨਾ-ਵਾਇਰਸ ਦੇ ਖ਼ਿਲਾਫ਼ ਫ਼ਰੰਟ-ਲਾਇਨ ‘ਤੇ ਲੜਾਈ ਲੜ ਰਹੇ ਯੋਧੇ ਜੇਕਰ ਪੀੜਤਾਂ ਦੀ ਸਿਹਤ ਸੰਭਾਲ ਦੇ ਦੌਰਾਨ ਸ਼ਹੀਦ ਹੁੰਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ 1-1 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕਿਉਂ ਨਹੀਂ ਕਰ ਸਕਦੀ?
ਵਿਰੋਧੀ ਧਿਰ ਦੇ ਨੇਤਾ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸੂਬਾ ਸਰਕਾਰ ਜ਼ਮੀਨੀ ਪੱਧਰ ਤੋਂ ਜਾਨਲੇਵਾ ਕੋਰੋਨਾ-ਵਾਇਰਸ ਦੇ ਖ਼ਿਲਾਫ਼ ਲੜਾਈ ਲੜ ਰਹੇ ਲੋਕਾਂ ਲਈ ਇੱਕ ਵਿਸ਼ੇਸ਼ ਵਿੱਤੀ ਪੈਕੇਜ ਦੇ ਐਲਾਨ ਕਰਨ ਤੋਂ ਇਲਾਵਾ ਉਨ੍ਹਾਂ ਬਹਾਦਰ ਲੜਕੀਆਂ ਲਈ ਵੀ ਵਿਸ਼ੇਸ਼ ਵਾਧਾ, ਤਰੱਕੀਆਂ, ਸਮੂਹ ਠੇਕੇਦਾਰੀ, ਆਉਟਸੋਰਸ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵਿਸ਼ੇਸ਼ ਬੀਮਾ ਕਵਰ ਦੀ ਵੀ ਮੰਗ ਕੀਤੀ।
ਹਰਪਾਲ ਸਿੰਘ ਨੇ ਚੀਮਾ ਨੇ ਦੁਹਰਾਇਆ ਕਿ ਫ਼ੀਲਡ ਸਟਾਫ਼ ਦੀ ਸੁਰੱਖਿਆ ਸੂਬਾ ਸਰਕਾਰ ਦਾ ਪਹਿਲਾ ਅਤੇ ਸਭ ਤੋਂ ਵੱਡਾ ਫ਼ਰਜ਼ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤੁਰੰਤ 1 ਕਰੋੜ ਰੁਪਏ ਦੀ ‘ਜੋਖ਼ਮ ਕਵਰ’ ਰਾਸ਼ੀ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਜ਼ਮੀਨੀ ਪੱਧਰ ਦੇ ਸਟਾਫ਼ ਨੂੰ ਕੋਰੋਨਾ-ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਉਣ ਲਈ ਉਨ੍ਹਾਂ ਨੂੰ ਤੁਰੰਤ ਸੇਫ਼ਟੀ ਕਿੱਟਾਂ ਵੀ ਮੁਹੱਈਆ ਕਰਵਾਏ।
ਅੰਤ ਵਿਚ ‘ਆਪ’ ਨੇਤਾ ਨੇ ਸਰਕਾਰ ਤੋਂ ਇਨ੍ਹਾਂ ਕਰਮਚਾਰੀਆਂ ਲਈ ਵਿਸੇਸ ਵਿੱਤੀ ਰਾਹਤ ਦਾ ਐਲਾਨ ਕਰਨ ਦੀ ਮੰਗ ਕਰਦਿਆਂ ਸੂਬਾ ਭਰ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਕੋਰੋਨਾ ਦੇ ਵਿਰੁੱਧ ਜ਼ਬਰਦਸਤ ਲੜਾਈ ਲੜਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂਕਿ ਕੋਰੋਨਾ-ਵਾਇਰਸ ਨੂੰ ਹਰਾਇਆ ਜਾ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

by Ankit
November 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 16-11-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) 💫💫ਸਾਡੀ ਜ਼ਿੰਦਗੀ ਵਿੱਚ ਸੁਧਾਰ ਉਦੋਂ ਹੀ ਆਉਂਦਾ ਹੈ ਜਦੋਂ ਅਸੀਂ ਜੋਖਮ ਉਠਾਉਂਦੇ ਹਾਂ। ਸਭ...

Most Popular

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
1 week ago
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 