• Latest
  • Trending
ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਬਦਲੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ-ਵਿਜੈ ਇੰਦਰ ਸਿੰਗਲਾ

ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਬਦਲੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ-ਵਿਜੈ ਇੰਦਰ ਸਿੰਗਲਾ

5 years ago
ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

3 minutes ago
ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

15 minutes ago
ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

22 minutes ago
ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

26 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

29 minutes ago
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

31 minutes ago
ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਨੇ ਨੌਜਵਾਨਾਂ ਨਾਲ ਸੰਵਿਧਾਨਕ ਮੁੱਲਾਂ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਪ੍ਰਤੀ ਵਚਨਬੱਧਤਾ ਦੁਹਰਾਈ

39 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

40 minutes ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 hours ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

2 hours ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

3 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਬਦਲੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ-ਵਿਜੈ ਇੰਦਰ ਸਿੰਗਲਾ

September 5, 2021
in ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ
ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਬਦਲੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ-ਵਿਜੈ ਇੰਦਰ ਸਿੰਗਲਾ

ਕੈਪਟਨ ਸਰਕਾਰ ਨੇ ਚਾਰ ਸਾਲਾਂ ‘ਚ ਬਦਲੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ-ਵਿਜੈ ਇੰਦਰ ਸਿੰਗਲਾ
-ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ
-ਸਰਕਾਰੀ ਅਧਿਆਪਕਾਂ ਦੀ ਬਦੌਲਤ ਸਿੱਖਿਆ ਦੇ ਖੇਤਰ ‘ਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ ਰਿਹਾ-ਵਿਜੈ ਇੰਦਰ ਸਿੰਗਲਾ
-7 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡਕੇ ਸਰਕਾਰੀ ਸਕੂਲਾਂ ‘ਚ ਹੋਏ ਦਾਖਲ-ਸਿੰਗਲਾ
-ਪੰਜਾਬ ਅਧਿਆਪਕਾਂ ਦੀ ਭਰਤੀ ਤੇ ਤਬਾਦਲੇ 100 ਫ਼ੀਸਦੀ ਮੈਰਿਟ ਅਧਾਰ ਤੇ ਪਾਰਦਰਸ਼ੀ ਢੰਗ ਨਾਲ  ਹੋਏ-ਸਿੱਖਿਆ ਮੰਤਰੀ
-36 ਅੱਪਰ ਪ੍ਰਾਇਮਰੀ, 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ ਤੇ 11 ਸਿੱਖਿਆ ਅਧਿਕਾਰੀ ਵਧੀਆ ਪ੍ਰਬੰਧਕ ਪੁਰਸਕਾਰ ਨਾਲ ਸਨਮਾਨਤ
-6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਮਿਲੇ ਯੁਵਾ ਅਧਿਆਪਕ ਪੁਰਸਕਾਰ

ਪਟਿਆਲਾ, 5 ਸਤੰਬਰ:ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਵਰਚੂਅਲ ਕਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਮੌਕੇ ਰਾਜ ਦੇ 80 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਤ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ‘ਚ ਰਾਜ ਅੰਦਰ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਨੁਹਾਰ ਬਦਲ ਦਿੱਤੀ ਹੈ ਅਤੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੰਜਾਬ ਦੇਸ਼ ਭਰ ‘ਚ ਸਿੱਖਿਆ ਦੇ ਖੇਤਰ ‘ਚ ਮੋਹਰੀ ਹੋਕੇ ਉਭਰਿਆ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਪਟਿਆਲਾ ਵਿਖੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਪਟਿਆਲਾ ਸਮੇਤ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਦੇ 23 ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿਜੀ ਤੌਰ ‘ਤੇ ਸਨਮਾਨਤ ਕੀਤਾ ਜਦੋਂਕਿ ਬਾਕੀ ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਤ ਕੀਤਾ ਗਿਆ। ਇਨ੍ਹਾਂ ਵਿੱਚ 36 ਅੱਪਰ ਪ੍ਰਾਇਮਰੀ ਅਧਿਆਪਕਾਂ ਤੇ 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ, 6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 11 ਸਿੱਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਰਾਜ ਪੁਰਸਕਾਰ ਦਿੱਤੇ ਗਏ।
ਰਾਜ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੇਸ਼ ਦੇ ਮਰਹੂਮ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜਿਨ੍ਹਾਂ ਦਾ ਜਨਮ ਅੱਜ ਦੇ ਦਿਨ 1888 ਨੂੰ ਹੋਇਆ ਸੀ, ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਰਾਸ਼ਟਰਪਤੀ ਹੋਣ ਦੇ ਬਾਵਜੂਦ ਇੱਕ ਅਧਿਆਪਕ ਅਖਵਾਉਣਾ ਵੱਧ ਪਸੰਦ ਕੀਤਾ ਸੀ। ਉਨ੍ਹਾਂ ਨੇ ਅਧਿਆਪਕਾਂ ਨੂੰ ਸਤਿਕਾਰ ਦਿੰਦਿਆਂ ਕਿਹਾ ਕਿ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਹੀ ਕਿਸੇ ਵਿਅਕਤੀ ਦੇ ਜੀਵਨ ਦੇ ਅਹਿਮ ਰੋਲ ਮਾਡਲ ਹੁੰਦੇ ਹਨ ਇਸ ਲਈ ਅਧਿਆਪਕ ਕਿਸਮਤ ਵਾਲੇ ਹਨ ਕਿ ਉਹ ਕੌਮ ਦੀ ਨਿਰਮਾਤਾ ਅਧਿਆਪਕ ਜਮਾਤ ਦਾ ਹਿੱਸਾ ਬਣੇ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਅਹਿਮ ਫੈਸਲੇ ਲਏ ਗਏ ਸਿੱਟੇ ਵਜੋਂ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਸਿੱਖਿਆ ਚਾਲੂ ਹੋਈ ਅਤੇ ਅੱਜ ਬਾਕੀ ਸੂਬੇ ਵੀ ਪੰਜਾਬ ਦੀ ਤਰਜ ‘ਤੇ ਸਿੱਖਿਆ ਸੁਧਾਰ ਅਮਲ ‘ਚ ਲਿਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਫੈਸਲਿਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਅੱਜ ਰਾਜ ਅੰਦਰ 7 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ‘ਚ ਦਾਖਲ ਹੋਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਦੇ ਸਹੀ ਰਾਹ ਦਸੇਰਾ ਬਣੇ ਹਨ ਅਤੇ ਆਈ.ਐਸ.ਬੀ. ਤੇ ਭਾਰਤੀ ਪਬਲਿਕ ਪਾਲਿਸੀ ਅਧਿਆਪਕਾਂ ਨੂੰ ਸਿੱਖਿਅਤ ਕਰਨ ਲਈ ਅੱਗੇ ਆਏ ਹਨ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਤੇ ਤਬਾਦਲਿਆਂ ਦੀ ਨੀਤੀ ਪਾਰਦਰਸ਼ੀ ਤੇ ਮੈਰਿਟ ‘ਤੇ ਕਰਨ ਦੀ ਨੀਤੀ ਬਣਾਈ, ਜਿਸ ਸਦਕਾ ਬੱਚਿਆਂ ਦੇ ਭਵਿੱਖ ਨਾਲ ਜੁੜੇ ਮਸਲੇ ‘ਚ ਕੋਈ ਕੁਤਾਹੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਚੁਣੌਤੀ ਦੇ ਬਾਵਜੂਦ ਸਰਕਾਰੀ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ ‘ਚ ਵਿਲੱਖਣ ਸੇਵਾਵਾਂ ਨਿਭਾਉਂਦਿਆਂ ਅਣਚਿਤਵਿਆ ਕਰਕੇ ਦਿਖਾਇਆ ਹੈ। ਜਦਕਿ ਸਿੱਖਿਆ ਵਿਭਾਗ ਦੇ ਸਮੂਹ ਅਮਲੇ ਦੀ ਸਾਂਝੀ ਮਿਹਨਤ ਸਦਕਾ ਸਮਾਰਟ ਸਕੂਲ ਨੀਤੀ ਵੀ ਸਫ਼ਲ ਹੋਈ। ਸ੍ਰੀ ਸਿੰਗਲਾ ਨੇ ਉਮੀਦ ਜਤਾਈ ਕਿ ਪੰਜਾਬ ਨੈਸ਼ਨਲ ਅਚੀਵਮੈਂਟ ਸਰਵੇ ‘ਚ ਵੀ ਮੋਹਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਦੇਸ਼ ਦਾ ਸਭ ਤੋਂ ਵਧੀਆ ਅਧਿਆਪਕ-ਵਿਦਿਆਰਥੀ ਅਨੁਪਾਤ ਹੈ ਅਤੇ ਸਰਕਾਰੀ ਸਕੂਲਾਂ ‘ਚ ਖੇਡਾਂ ਸਮੇਤ ਸਮੁੱਚਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਇਸ ਵਿਭਾਗ ਦੀ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਖਿਆ ਪ੍ਰਣਾਲੀ ਨੂੰ ਪ੍ਰਫੁੱਲਤ ਕਰਨ ਦਾ ਜੋ ਟੀਚਾ ਮਿੱਥਿਆ ਗਿਆ ਸੀ ਉਹ ਪੂਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਨੇ ਜੋ ਤਰੱਕੀ ਕੀਤੀ ਹੈ ਉਸ ਲਈ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਇਸ ਮੌਕੇ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸ੍ਰੀ ਸਿੰਗਲਾ ਦਾ ਸਵਾਗਤ ਕਰਦਿਆਂ ਰਾਜ ਪੱਧਰੀ ਪੁਰਸਕਾਰਾਂ ਦੀ ਚੋਣ ਪ੍ਰਣਾਲੀ ਨੂੰ ਦੇਸ਼ ਦੀ ਸਭ ਤੋਂ ਬਿਹਤਰ ਪ੍ਰਣਾਲੀ ਦੱਸਦਿਆਂ ਕਿਹਾ ਕਿ ਰਾਜ ਸਰਕਾਰ ਨੇ ਪਿਛਲੀ ਵਾਰ ਅਧਿਆਪਕਾਂ ਨੂੰ ਦਿੱਤੇ ਜਾਂਦੇ ਸਟੇਟ ਐਵਾਰਡਾਂ ‘ਚ ਵਾਧਾ ਕਰਦਿਆਂ ਯੁਵਾ ਅਧਿਆਪਕਾਂ, ਸਕੂਲ ਮੁਖੀਆਂ ਤੇ ਅਧਿਕਾਰੀਆਂ ਲਈ ਪੁਰਸਕਾਰ ਆਰੰਭ ਕੀਤੇ ਤਾਂ ਕਿ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਦਾ ਵੀ ਲਾਭ ਲਿਆ ਜਾਵੇ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਕੁਮਾਰ ਗੰਤਾ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਇੱਕ ਮਿਸ਼ਨ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਦੇਸ਼ ਦੀ ਬਿਹਤਰ ਸਿੱਖਿਆ ਪ੍ਰਣਾਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ‘ਚ ਅਧਿਆਪਕਾਂ ਦੀ ਮਹੱਤਤਾ ਹੋਰ ਵੀ ਜ਼ਿਆਦਾ ਵੱਧ ਗਈ ਹੈ। ਡੀ.ਪੀ.ਆਈ. (ਸੈਕੰਡਰੀ) ਸੁਖਜੀਤਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਡੀ.ਪੀ.ਆਈ. (ਸੈ.ਸਿੱ.) ਸੁਖਜੀਤਪਾਲ ਸਿੰਘ, ਏ.ਡੀ.ਸੀ. (ਜ) ਪੂਜਾ ਸਿਆਲ, ਐਸ.ਡੀ.ਐਮ. ਚਰਨਜੀਤ ਸਿੰਘ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਇੰਚਾਰਜ ਡੀ.ਪੀ.ਆਈ. (ਐਲੀ.ਸਿੱ.) ਹਰਿੰਦਰ ਕੌਰ, ਡਿਪਟੀ ਡਾਇਰੈਕਟਰ (ਸਪੋਰਟਸ) ਸੁਨੀਲ ਕੁਮਾਰ, ਸਹਾਇਕ ਡਾਇਰੈਕਟਰ (ਸੈ.ਸਿੱ.) ਕਰਮਜੀਤ ਕੌਰ, ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮੋਹਾਲੀ ਜਰਨੈਲ ਸਿੰਘ ਕਾਲੇਕੇ, ਬਲਜਿੰਦਰ ਸਿੰਘ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਮੋਹਾਲੀ, ਪ੍ਰਭਸਿਮਰਨ ਕੌਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਫਤਹਿਗੜ੍ਹ ਸਾਹਿਬ, ਜਗਵਿੰਦਰ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫਤਹਿਗੜ੍ਹ ਸਾਹਿਬ ਹਾਜ਼ਰ ਸਨ। ਇਸ ਤੋਂ ਇਲਾਵਾ ਰਾਜ ਦੇ ਬਾਕੀ ਜਿਲ੍ਹਾ ਹੈਡਕੁਆਰਟਰਜ਼ ‘ਤੇ ਹੋਏ ਵਰਚੂਅਲ ਰਾਜ ਅਧਿਆਪਕ ਪੁਰਸਕਾਰ ਸਮਾਰੋਹਾਂ ਦੌਰਾਨ ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੰਚ ਸੰਚਾਲਨ ਮੁੱਖ ਅਧਿਆਪਕਾ ਰੁਪਿੰਦਰ ਕੌਰ ਗਰੇਵਾਲ ਤੇ ਅਮਰਦੀਪ ਸਿੰਘ ਬਾਠ ਨੇ ਕੀਤਾ।
ਇਸ ਦੌਰਾਨ ਅੱਪਰ ਪ੍ਰਾਇਮਰੀ ‘ਚੋਂ ਪੂਜਾ ਸ਼ਰਮਾ ਨਵਾਂ ਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਅੰਮ੍ਰਿਤਪਾਲ ਸਿੰਘ ਛਪਾਰ, ਨਵਦੀਪ ਸ਼ਰਮਾ ਗੋਸਲ, ਵਰਿੰਦਰ ਪਰਵੀਨ ਸੇਖੇਵਾਲ (ਲੁਧਿਆਣਾ), ਅੰਮ੍ਰਿਤਪਾਲ ਸਿੰਘ ਚੌਰ ਵਾਲਾ, ਕਰਮਜੀਤ ਕੌਰ ਸਿੱਧੂਪੁਰ ਕਲਾਂ, ਰਾਜੀਵ ਕੁਮਾਰ ਫੈਜੁਲਾਪੁਰ, (ਫਤਹਿਗੜ੍ਹ ਸਾਹਿਬ), ਸੁਰਿੰਦਰ ਮੋਹਨ ਦੀਨਾ ਨਗਰ, ਪ੍ਰਿੰ. ਰਜਨੀ ਬਾਲਾ ਸ੍ਰੀ ਹਰਗੋਬਿੰਦਪੁਰ, (ਗੁਰਦਾਸਪੁਰ), ਨਰਿੰਦਰ ਲਾਲ ਬਨੀਲੋਧੀ (ਪਠਾਨਕੋਟ), ਚੰਦਰ ਸ਼ੇਖਰ ਲਾਡੋਵਾਲੀ, ਕੁਲਵਿੰਦਰ ਸਿੰਘ ਗਾਖਲ ਧਾਲੀਵਾਲ (ਜਲੰਧਰ), ਮੁੱਖ ਅਧਿਆਪਕ ਭੂਸ਼ਨ ਕੁਮਾਰ ਮਰਦਾਂਹੇੜੀ, ਪਰਮਦੀਪ ਕੌਰ ਘੱਗਾ, ਨਿਰੰਜਣ ਸਿੰਘ ਭਗਵਾਨਪੁਰ ਜੱਟਾਂ (ਪਟਿਆਲਾ), ਚਰਨਜੀਤ ਸਿੰਘ ਛੰਨਾ ਸ਼ੇਰ ਸਿੰਘ, ਬਲਜਿੰਦਰ ਸਿੰਘ ਮਨਸੂਰਵਾਲ ਦੋਨਾ (ਕਪੂਰਥਲਾ), ਗੁਰਪ੍ਰੀਤ ਸਿੰਘ ਪੱਖੀ ਖੁਰਦ (ਫਰੀਦਕੋਟ), ਮੀਨਾਕਸ਼ੀ ਆਰਿਫ ਕੇ (ਫਿਰੋਜਪੁਰ), ਮੁੱਖ ਅਧਿਆਪਕ ਨਰਿੰਦਰ ਸਿੰਘ ਚਵਿੰਡਾ ਕਲਾਂ, ਪ੍ਰਿੰ. ਗੁਰਿੰਦਰ ਕੌਰ ਤਲਵੰਡੀ ਦੋਸਾਂਧਾ ਸਿੰਘ (ਅੰਮ੍ਰਿਤਸਰ), ਗੁਰਜੰਟ ਸਿੰਘ ਬੱਪੀਆਣਾ, ਮੁੱਖ ਅਧਿਆਪਕ ਹਰਜਿੰਦਰ ਸਿੰਘ ਬੋੜਾਵਾਲ (ਮਾਨਸਾ), ਡਾ. ਕੁਲਦੀਪ ਸਿੰਘ ਬਨੂੜ (ਐਸ.ਏ.ਐਸ. ਨਗਰ), ਛਵੀ ਬੱਲਾਂ ਕਲਾਂ (ਰੂਪਨਗਰ), ਜਸਮਨ ਸਿੰਘ ਹਾਜੀਪੁਰ (ਹੁਸ਼ਿਆਰਪੁਰ), ਮੁੱਖ ਅਧਿਆਪਕ ਕਪਿਲ ਕੁਮਾਰ ਮਧੀਰ (ਸ੍ਰੀ ਮੁਕਤਸਰ ਸਾਹਿਬ), ਲਖਵਿੰਦਰ ਸਿੰਘ ਜਹਾਂਗੀਰ (ਤਰਨਤਾਰਨ), ਰੁਪਿੰਦਰਜੀਤ ਕੌਰ ਸਾਸੂਵਾਲਾ (ਮੋਗਾ) ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸੇ ਤਰ੍ਹਾਂ ਪ੍ਰਾਇਮਰੀ ‘ਚੋਂ ਰਾਜਿੰਦਰਪਾਲ ਕੌਰ ਸ਼ੁਕਰਪੁਰਾ, ਜੀਤ ਰਾਜ ਚੌਂਤਾ (ਗੁਰਦਾਸਪੁਰ), ਸ਼ਸ਼ੀ ਭੂਸ਼ਨ ਗੌਡ ਦਿੱਤੂਪੁਰ ਫਕੀਰਾਂ, ਬੇਅੰਤ ਸਿੰਘ ਸਲਾਣਾ (ਫਤਹਿਗੜ੍ਹ ਸਾਹਿਬ), ਨਿਰਭੈ ਸਿੰਘ ਭੂੰਦੜ (ਬਠਿੰਡਾ), ਅਮਰਿੰਦਰ ਸਿੰਘ ਖੇੜੀ ਸੋਢੀਆਂ (ਸੰਗਰੂਰ), ਰਾਕੇਸ਼ ਸੈਣੀ ਠਾਕੁਰਪੁਰ, ਪਰਵੀਨ ਸਿੰਘ ਚਸਮਾ (ਪਠਾਨਕੋਟ), ਦਿਨੇਸ਼ ਰਿਸ਼ੀ ਬਰ੍ਹੇ (ਮਾਨਸਾ), ਕੁਲਵਿੰਦਰ ਸਿੰਘ ਸੇਢਾ ਸਿੰਘ ਵਾਲਾ (ਫਰੀਦਕੋਟ), ਹਰਵਿੰਦਰ ਸਿੰਘ ਪਿੰਡ ਮਲੋਟ-1 (ਸ੍ਰੀ ਮੁਕਤਸਰ ਸਾਹਿਬ), ਜਸਵਿੰਦਰ ਕੌਰ ਲੂੰਬੜੀ ਵਾਲਾ (ਫਿਰੋਜਪੁਰ), ਬਲਜਿੰਦਰ ਸਿੰਘ ਟਕਾਰਲਾ (ਸ਼ਹੀਦ ਭਗਤ ਸਿੰਘ ਨਗਰ), ਪਰਵਿੰਦਰ ਸਿੰਘ ਕਥੇੜਾ, ਸੀਮਾ ਕੁਲਗਰਾਂ (ਰੂਪਨਗਰ), ਗੁਰਵਿੰਦਰ ਕੌਰ ਮੁਸਤਫਾਪੁਰ (ਜਲੰਧਰ) ਜਗਤਾਰ ਸਿੰਘ ਕਾਦਰਾਬਾਦ (ਪਟਿਆਲਾ), ਮਨਦੀਪ ਕੌਰ ਮਾਝੀ (ਸੰਗਰੂਰ), ਰੁਪਿੰਦਰਜੀਤ ਕੌਰ ਬਾਬਾ ਆਲਾ ਸਿੰਘ (ਬਰਨਾਲਾ), ਕੇਵਲ ਸਿੰਘ ਇੱਡਾ (ਜਲੰਦਰ), ਬਲਵਿੰਦਰ ਸਿੰਘ ਨਾਰੰਗਵਾਲ (ਲੁਧਿਆਣਾ) ਨੂੰ ਰਾਜ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਯੁਵਾ ਅਧਿਆਪਕ ਰਾਜ ਪੁਰਸਕਾਰ ਦਿੱਤੇ ਗਏ ਜਿੰਨ੍ਹਾਂ ਵਿੱਚੋਂ ਅੱਪਰ ਪ੍ਰਾਇਮਰੀ ‘ਚੋਂ ਨਰੇਸ਼ ਕੁਮਾਰ ਕੱਲਰ ਖੇੜਾ (ਫਾਜਿਲਕਾ), ਮੁੱਖ ਅਧਿਆਪਕ ਸੁਮਿਤ ਬਾਂਸਲ ਦੱਪਰ (ਐਸ.ਏ.ਐਸ. ਨਗਰ), ਨੀਰਜ ਕੁਮਾਰੀ ਭੰਗਲ ਖੁਰਦ ਅਮਰਗੜ੍ਹ (ਸ਼ਹੀਦ ਭਗਤ ਸਿੰਘ ਨਗਰ), ਮੁੱਖ ਅਧਿਆਪਕ ਪ੍ਰਦੀਪ ਕੁਮਾਰ ਪਾਰਕ (ਸ੍ਰੀ ਮੁਕਤਸਰ ਸਾਹਿਬ), ਜਸਵੀਰ ਕੌਰ ਬਲਿਆਲ, ਸ਼ਵੇਤਾ ਸ਼ਰਮਾ ਹਿੰਮਤਾਣਾ (ਸੰਗਰੂਰ), ਪ੍ਰਾਇਮਰੀ ਵਿੱਚੋਂ ਕਿਰਨਜੀਤ ਕੌਰ ਵਾੜਾ ਭਾਈਕਾ (ਫਰੀਦਕੋਟ), ਸ਼ੈਲ ਕੁਮਾਰੀ ਮੁਹੰਮਦ ਅਮੀਰਾ, ਕ੍ਰਿਸ਼ਨ ਲਾਲ ਪੱਤੀ ਬੀਹਲਾ (ਫਾਜਿਲਕਾ) ਅਤੇ ਲਿਆਕਤ ਅਲੀ ਰਾਮਪੁਰ ਬਹਿਲ (ਐਸ.ਏ.ਐਸ. ਨਗਰ) ਸ਼ਾਮਲ ਹਨ।
ਇਸ ਦੇ ਨਾਲ ਹੀ ਪ੍ਰਬੰਧਕੀ ਸਟੇਟ ਐਵਾਰਡ ਵੀ ਸਿੱਖਿਆ ਅਧਿਕਾਰੀਆਂ ਨੂੰ ਦਿੱਤੇ ਗਏ ਜਿਨ੍ਹਾਂ ‘ਚ ਗੁਰਦੀਪ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਕਪੂਰਥਲਾ, ਬਿਕਰਮਜੀਤ ਸਿੰਘ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.), ਕਪੂਰਥਲਾ, ਅਮਰਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਪਟਿਆਲਾ, ਦੀਦਾਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਫਤਹਿਗੜ੍ਹ ਸਾਹਿਬ, ਡਾ. ਬੂਟਾ ਸਿੰਘ ਪ੍ਰਿੰਸੀਪਲ ਡਾਈਟ ਅਹਿਮਦਪੁਰ (ਮਾਨਸਾ), ਗੁਰਪ੍ਰੀਤ ਸਿੰਘ ਬੀ.ਪੀ.ਈ.ਓ. ਸਮਾਣਾ-3 (ਪਟਿਆਲਾ), ਤ੍ਰਿਪਤਾ ਦੇਵੀ ਬੀ.ਪੀ.ਈ.ਓ. ਲੁਧਿਆਣਾ-1, ਭਿੁਪੰਦਰ ਕੌਰ ਬੀ.ਪੀ.ਈ.ਓ. ਮਾਂਗਟ-1 (ਲੁਧਿਆਣਾ), ਜਸਵਿੰਦਰ ਸਿੰਘ ਬੀ.ਪੀ.ਈ.ਓ. ਚੋਹਲਾ ਸਾਹਿਬ (ਤਰਨਤਾਰਨ) ਤੇ ਅਸ਼ੋਕ ਕੁਮਾਰ ਬੀ.ਪੀ.ਈ.ਓ. ਬੰਗਾ (ਸ਼ਹੀਦ ਭਗਤ ਸਿੰਘ ਨਗਰ) ਸ਼ਾਮਲ ਸਨ।
ਇਸ ਤੋਂ ਇਲਾਵਾ ਸਿੱਖਿਆ ਮੰਤਰੀ ਵੱਲੋਂ ਨਾਮਜ਼ਦ ਕੀਤੇ ਗਏ ਅਧਿਕਾਰੀਆਂ ਤੇ ਅਧਿਆਪਕਾਂ ‘ਚ ਮਲਕੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਗਰੂਰ, ਮੁੱਖ ਅਧਿਆਪਕਾ ਮੁਨੀਸ਼ਾ ਭੱਲ ਰੱਕੜ ਢਾਹਾ (ਹੁਸ਼ਿਆਰਪੁਰ), ਗੁਰਜੀਤ ਕੌਰ ਪੁਤਲੀਘਰ, ਆਦਰਸ਼ ਸ਼ਰਮਾ (ਅੰਮ੍ਰਿਤਸਰ), ਸ਼ਤੀਸ਼ ਕੁਮਾਰ ਆਲੋਵਾਲ, ਰਜਨੀ ਕਾਲੜਾ ਰਣਬੀਰਪੁਰਾ (ਪਟਿਆਲਾ), ਸੁਖਬੀਰ ਕੌਰ ਹਰਦੋਬਥਵਾਲਾ ਗੁਰਦਾਸਪੁਰ), ਪ੍ਰਿੰ. ਭੁਪਿੰਦਰ ਪਾਲ ਮੰਡ, ਗਗਨਦੀਪ ਸਿੰਘ ਬਸਤੀ ਮਿੱਠੂ (ਜਲੰਧਰ) ਅਤੇ ਬਲਜੀਤ ਸਿੰਘ ਭਵਾਨੀਗੜ੍ਹ (ਸੰਗਰੂਰ) ਸ਼ਾਮਲ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

ਪੁਲਿਸ ਨੇ ਕੰਬੋਡੀਆ ਨਾਲ ਜੁੜੇ ਅੰਤਰਰਾਸ਼ਟਰੀ ਸਾਈਬਰ ਅਪਰਾਧ ਗਿਰੋਹ ਦਾ ਕੀਤਾ ਪਰਦਾਫਾਸ਼

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ 'ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟੇਜਿਕ ਆਪਰੇਸ਼ਨਜ਼' (IFSO) ਯੂਨਿਟ ਨੇ ਸ਼ੁੱਕਰਵਾਰ ਨੂੰ...

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

by Ankit
November 27, 2026
0

ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ

by Ankit
November 27, 2026
0

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ, ਹੁਣ ਯੂਕਰੇਨ ਵਿੱਚ ਫਸਿਆ; ਪਰਿਵਾਰ ਨੇ ਸੰਤ ਸੀਚੇਵਾਲ ਕੋਲ ਲਗਾਈ ਮਦਦ ਦੀ ਗੁਹਾਰ

by Navjot
November 27, 2026
0

ਸੁਲਤਾਨਪੁਰ ਲੋਧੀ ,27 ਨਵੰਬਰ (ਵਿਸ਼ਵ ਵਾਰਤਾ)  ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਪੰਜਾਬੀ ਨੌਜਵਾਨਾਂ ਨਾਲ ਹੋ ਰਹੇ ਧੋਖੇ ਅਤੇ...

Most Popular

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

by Jaspreet Kaur
1 week ago
0

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 