• Latest
  • Trending
ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

14 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

20 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

28 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

33 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

55 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ

January 14, 2019
in ਪੰਜਾਬ
ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਪੀੜਤ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਅਫਸੋਸਜਨਕ : ਕੈਂਥ
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਚੋਂ ਵੀ ਸ਼ੁਰੂਆਤ
ਕਾਂਗਰਸ ਸਰਕਾਰ ਵਿੱਚ ਸਰਮਾਏਦਾਰੀ, ਭ੍ਰਿਸ਼ਟਾਚਾਰੀਆਂ ਦਾ ਪੱਖ ਪੂਰਿਆਂ  ਜਾ ਰਿਹਾ —- ਕੈਂਥ
ਚੰਡੀਗੜ੍ਹ, 14 ਜਨਵਰੀ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮੁਲਾਜ਼ਮ ਵਰਗ ਤੋਂ ਭਰਵਾਂ ਹੁੰਗਾਰਾ  ਮਿਲਿਆ ਅਤੇ ਇਨ੍ਹਾਂ ਪੜੀਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 25ਵੇਂ ਦਿਨ ਵੀ ਜਾਰੀ ਰਹੀ।
ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਿਵਲ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਅਨੁਸੂਚਿਤ ਜਾਤੀਆਂ ਨਾਲ ਹੋ ਰਹੇ ਅਨਿਆਂ, ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਕੈਪਟਨ ਸਰਕਾਰ ਦਾ ਪੀੜਤ ਪਰਿਵਾਰਾਂ ਨੂੰ ਅਣਗੋਲਿਆਂ ਕਰਨ ਦਾ ਚਿਹਰਾ ਮੋਹਰਾ ਨੰਗਾ ਹੋ ਗਿਆ ਹੈ। ਪਿੰਡਾਂ ਅਤਾਲਾਂ ਅਤੇ ਸ਼ੇਰਗੜ੍ਹ ਦੇ ਪੀੜਤ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਤਹਿਤ 307 ਅਤੇ 326ਦਾ ਝੂਠਾ ਕੇਸ ਦਰਜ ਹੋਣ ਕਾਰਨ ਡਰ ਅਤੇ ਸਹਿਮ ਕਰਕੇ ਇਹ ਸ਼ਰਨਾਰਥੀ ਬਣਕੇ ਪਿਛਲੇ 21 ਦਸੰਬਰ ਤੋਂ ਲਗਾਤਾਰ ਸੈਕਟਰ 25,ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਲਗਾਤਾਰ ਕਰ ਰਹੇ ਹਨ।
ਕਾਂਗਰਸ ਸਰਕਾਰ ਦੇ ਖਿਲਾਫ਼ ਪੈਂਫਲਟ ਵਿੱਚ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਦੀਆਂ ਤੋਂ ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ  ਅਤੇ ਦਹਿਸ਼ਤ ਦਾ ਮਹੌਲ ਲਗਾਤਾਰ ਅੱਜ ਵੀ ਪੰਜਾਬ ਦੇ ਪਿੰਡਾਂ ਜਾਰੀ ਹੈ ਇਸ ਦੀ ਤਾਜ਼ਾ ਮਿਸਾਲ ਪਿੰਡ ਅਤਾਲਾਂ ਤੇ ਸ਼ੇਰਗੜ੍ਹ ਤਹਿਸੀਲ ਪਾਤੜਾਂ ਜਿਲ੍ਹਾ ਪਟਿਆਲਾ ਅਤੇ ਪੰਜਾਬ ਦੇ ਹੋਰਨਾਂ ਥਾਵਾਂ ਉੱਤੇ ਅਜਿਹੇ ਘਿਨਾਉਣੇ ਅਪਰਾਧ ਕੀਤੇ ਜਾ ਰਹੇ ਹਨ ਇਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੈ।ਇਨ੍ਹਾਂ ਨਿਰਦੋਸ਼ ਗਰੀਬ ਪਰਿਵਾਰਾਂ ਉਤੇ ਸੰਗੀਨ ਧਾਰਵਾਂ ਹੇਠ 307, 326 ਅਤੇ ਹੋਰਨਾਂ ਧਾਰਾ ਲਗਾ ਕੇ ਪਿੰਡੋਂ ਉਜਾੜ ਦਿੱਤਾ ਹੈ।
ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਪੀੜਤ ਪਰਿਵਾਰਾਂ ਤੇ ਉਪਰ ਹੋ ਰਹੇ  ਅਨਿਆਂ, ਅੱਤਿਆਚਾਰਾਂ,ਧੱਕੇਸ਼ਾਹੀ, ਗੁੰਡਾਗਰਦੀ  ਅਤੇ ਦਹਿਸ਼ਤ ਦੇ ਖਿਲਾਫ਼ ਖੜ੍ਹੇ ਨਾ ਹੋਕੇ, ਮੌਕਾਪ੍ਰਸਤੀ ਦੀ ਰਾਜਨੀਤੀ ਕਰ ਰਹੇ ਹਨ। ਕਾਂਗਰਸ ਪਾਰਟੀ ,ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕ, ਲੀਡਰ ਮੌਕਾਪ੍ਰਸਤੀ ਦੀ ਸਿਆਸਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਧੋਖਾ ਕਰ ਰਹੇ ਹਨ। ਜੋ ਕਿ ਕਿਸੇ ਵੀ ਮਾਮਲੇ ਦੇ ਉਪਰ ਆਪਣੀ ਪਾਰਟੀ ਲੀਡਰਸ਼ਿਪ ਦੇ ਮੂਹਰੇ ਅਨੁਸੂਚਿਤ ਜਾਤਾਂ ਦੀ ਕਿਸੇ ਵੀ ਮੰਗ ਨੂੰ ਲੈਕੇ ਜੁਬਾਨ ਤੱਕ ਨਹੀਂ ਖੋਲਦੇ ਤੇ ਕੇਵਲ ਤੇ ਕੇਵਲ ਮੂਕ ਦਰਸ਼ਕ ਬਣ ਕੇ ਸਮਾਂ ਕੱਢ ਰਹੇ ਹਨ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਇਕ ਸ਼ਾਜਿਸ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਉਜੜ ਕੇ, ਸ਼ਰਨਾਰਥੀਆਂ ਦਾ ਜੀਵਨ ਚੰਡੀਗੜ੍ਹ ਦੇ 25 ਸੈਕਟਰ ਰੈਲੀ ਗਰਾਉਂਡ ਵਿੱਚ ਗੁਜਾਰਨ ਲਈ ਮਜਬੂਰ  ਹਨ।ਕੈਪਟਨ ਸਰਕਾਰ ਵਿੱਚ ਜਗੀਰਦਾਰੀ,ਸਰਮਾਏਦਾਰੀ,ਬੁਰਸ਼ਾਗਰਦੀ ਅਤੇ ਭ੍ਰਿਸ਼ਟਾਚਾਰ ਦਾ ਬੋਲ ਬਾਲਾ ਹੋਣ ਕਾਰਨ ਅਨੁਸੂਚਿਤ ਜਾਤੀ ਤੇ ਗਰੀਬ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿਵਲ,ਪੁਲਿਸ ਪ੍ਰਸ਼ਾਸਨ ਕਾਂਗਰਸੀਆਂ ਦੀ ਕਠਪੁਤਲੀਆਂ ਵਾਂਗ ਕੰਮ ਕਰ ਰਿਹਾ ਹੈ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਸਰਕਾਰੀ ਦਹਿਸ਼ਤਗਰਦੀ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ।
ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ 35 ਪ੍ਰਤੀਸ਼ਤ ਅਬਾਦੀ ਹੋਣ ਦੇ ਬਾਵਜੂਦ ਇਨ੍ਹਾ ਲੋਕਾਂ ਨੂੰ ਵੋਟਾਂ ਸਮੇਂ ਹੀ ਮਨ ਲੁਭਾਵਣੇ ਨਾਅਰੇ ਰਾਹੀਂ ਮੂਰਖ ਬਣਾ ਕੇ ਇਸਤੇਮਾਲ ਕੀਤਾ ਜਾਂਦਾ ਹੈ,ਸਿਆਸੀ ਪਾਰਟੀਆਂ ਇਨ੍ਹਾਂ ਦੀ ਡਮੀ ਲੀਡਰਸ਼ਿਪ  ਦਿਖਾਕੇ ਧੋਖੇ ਦਾ ਸ਼ਿਕਾਰ ਬਣਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜਿਲ੍ਹੇ ਵਿਚੋਂ ਇਨ੍ਹਾਂ ਪੀੜਤ ਗਰੀਬ ਪਰਿਵਾਰਾਂ ਨਾਲ ਪਿਛਲੇ ਕਈ ਮਹੀਨਿਆਂ ਤੋਂ ਰਾਜਨੀਤਕ ਆਗੂਆਂ ਦੀ ਸਹਿ ਪ੍ਰਾਪਤ ਜਿਮੀਂਦਾਰਾਂ ਵੱਲੋਂ ਦਹਿਸ਼ਤ ਫੈਲਾਉਣ ਤੇ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਕਾਰਨ ਝੂਠੇ ਕੇਸ ਦਰਜ ਹੋਣ ਕਰਕੇ ਪੁਲਿਸ ਦਾ ਇਸਤੇਮਾਲ ਕਰਕੇ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ ਨੂੰ ਜਾਤੀ ਵਿਤਕਰੇ, ਸ਼ੋਸ਼ਣ,, ਅਨਿਆਂ, ਅੱਤਿਆਚਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ,ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ  ਹੋ ਗਈ ਹੈ।ਅਨੁਸੂਚਿਤ ਜਾਤੀ ਦੇ ਪੀੜਤ ਪ੍ਰੀਵਾਰਾਂ ਦੇ ਖਿਲਾਫ਼ ਝੂਠੀਆਂ ਐਫਆਈਆਰ ਦਰਜ ਰੱਦ ਕਰਵਾਉਣ ਲਈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵੱਲੋਂ ਨਿਰਦੋਸ਼ ਪੀੜਤ ਪਰਿਵਾਰਾਂ ਦੇ ਲਈ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਜਾਰੀ ਰਹੇਗੀ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦਾ ਗ੍ਰਹਿ ਵਿਭਾਗ ਅਤਾਲਾਂ ਅਤੇ ਸ਼ੇਰਗੜ੍ਹ ਦੇ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਕਰਨ ਵਿੱਚ ਅਸਫਲ ਹੋ ਗਿਆ ਹੈ। ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ। ਸਾਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵਿੱਚ ਗਰਮਜੋਸ਼ੀ ਨਾਲ ਹੁੰਮ ਹਮਾ ਕੇ ਪੁਹੰਚੋ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

by Ranjit Singh
1 week ago
0

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਚਕੂਲਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 