ਕੈਪਟਨ ਸਾਬ ਕੀਤੇ ਵਾਅਦੇ ਮੁਤਾਬਕ ਬਰਗਾੜੀ ਬੇਅਦਬੀ ਦੀਆਂ ਪੈੜਾਂ ਕਦੋਂ ਜਾਣਗੀਆਂ ਅਸਲ ਦੋਸ਼ੀਆਂ ਦੇ ਘਰ ਵੱਲ – ਜਥੇਦਾਰ ਦਾਦੂਵਾਲ

ਬਠਿੰਡਾ 10 ਅਪ੍ਰੈਲ (ਕੁਲਬੀਰ ਬੀਰਾ)-ਪੰਜਾਬ ਦੀ ਧਰਤੀ ਤੇ 2015 ਵਿੱਚ ਬਰਗਾੜੀ ਬੇਅਦਬੀ ਕਾਂਡ ਵਾਪਰਿਆ ਜਿਸ ਨੇ ਦੁਨੀਆਂ ਵਿੱਚ ਵੱਸਦੇ ਸਿੱਖ ਅਤੇ ਗੁਰੂ ਗ੍ਰੰਥ ਸਾਹਿਬ ਮਹਾਰਾਜ ਤੇ ਆਸਥਾ ਰੱਖਣ ਵਾਲੇ ਗ਼ੈਰ ਸਿੱਖਾਂ ਦੇ ਵੀ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ ਲੈਣ ਲਈ ਸਿੱਖ ਸੜਕਾਂ ਤੇ ਆਏ ਤਾਂ ਮੌਕੇ ਦੀ ਬਾਦਲ ਸਰਕਾਰ ਨੇ ਗੋਲੀਆਂ ਡਾਂਗਾਂ ਗੰਦੇ ਪਾਣੀ ਦੀਆਂ ਬੁਛਾੜਾਂ ਨਾਲ ਉਨ੍ਹਾਂ ਤੇ ਤਸ਼ੱਦਦ ਕੀਤਾ ਦੋ ਸਿੰਘ ਸ਼ਹੀਦ ਅਤੇ ਅਨੇਕਾਂ ਜ਼ਖ਼ਮੀ ਕਰ ਦਿੱਤੇ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਰਾਹੀਂ ਪੰਜਾਬ ਦੀ ਜਨਤਾ ਨੂੰ ਕਿਹਾ ਸੀ ਕਿ ਪੰਜਾਬ ਵਾਸੀਉ ਸਾਡੀ ਸਰਕਾਰ ਬਣਾਉ ਅਸੀਂ ਸਰਕਾਰ ਬਣਨ ਦੇ ਇੱਕ ਮਹੀਨੇ ਬਾਅਦ ਬਰਗਾੜੀ ਬੇਅਦਬੀ ਦੇ ਦੋਸ਼ੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕ ਦੇਵਾਂਗੇ ਸਾਨੂੰ ਪਤਾ ਹੈ ਕਿ ਬੇਅਦਬੀ ਦਾ ਦੋਸ਼ੀ ਕੌਣ ਹੈ ਇਸ ਬਰਗਾੜੀ ਬੇਅਦਬੀ ਕਾਂਡ ਦੀਆਂ ਪੈੜਾਂ ਬਾਦਲਾਂ ਦੇ ਘਰ ਵੱਲ ਜਾਂਦੀਆਂ ਹਨ ਪੰਜਾਬ ਵਾਸੀਆਂ ਨੇ ਤਾਂ ਕੈਪਟਨ ਦੀ ਸਰਕਾਰ ਬਣਾ ਦਿੱਤੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਚਾਰ ਸਾਲ ਬੀਤ ਜਾਣ ਦੇ ਬਾਅਦ ਵੀ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ ਅੱਜ ਵੀ ਉੱਥੇ ਹੀ ਖੜ੍ਹਾ ਹੈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਕਰਦਿਆਂ ਕਿਹਾ ਕਿ ਕੈਪਟਨ ਸਾਹਿਬ ਬਰਗਾੜੀ ਬੇਅਦਬੀ ਕਾਂਡ ਦੀਆਂ ਪੈੜਾਂ ਬਾਦਲਾਂ ਦੇ ਘਰ ਵੱਲ ਕਦੋਂ ਜਾਣਗੀਆਂ ਕਿਉਂਕਿ ਅੱਜ ਤਕ ਤਾਂ ਇਹੀ ਲੱਗ ਰਿਹਾ ਹੈ ਕਿ ਬਾਦਲ ਕੈਪਟਨ ਦੋਸਤੀ ਨਿਭਾਈ ਜਾ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਠਿੰਡਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਜਥੇਦਾਰ ਦਾਦੂਵਾਲ ਨੇ ਕੀਤਾ ਉਨ੍ਹਾਂ ਕਿਹਾ ਕਿ ਕੋਟਕਪੂਰਾ ਚ ਇਨਸਾਫ਼ ਮੰਗਦੇ ਸਿੱਖਾਂ ਤੇ ਹੋਏ ਲਾਠੀਚਾਰਜ ਅਤੇ ਬਹਿਬਲ ਕਲਾਂ ਵਿੱਚ ਦੋ ਸਿੰਘ ਸ਼ਹੀਦਾਂ ਦੇ ਮਾਮਲੇ ਤੇ ਬਣੀ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਸਿੱਟ ਵਿੱਚ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਤਨਦੇਹੀ ਨਾਲ ਭੂਮਿਕਾ ਨਿਭਾਅ ਰਿਹਾ ਸੀ ਜਿਸ ਤੇ ਸ਼ਹੀਦ ਪਰਿਵਾਰਾਂ ਅਤੇ ਸਿੱਖ ਕੌਮ ਦੀ ਵੀ ਤਸੱਲੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ ਦੇ ਮੁਖੀ ਵਜੋਂ ਬਦਲਣ ਤੇ ਸਹਿਮਤੀ ਦੇਣੀ ਬਾਦਲ ਕੈਪਟਨ ਦੋਸਤੀ ਵੱਲ ਇਸ਼ਾਰਾ ਕਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਬਚਾਉਣ ਵਾਸਤੇ ਹੀ ਕੁੰਵਰ ਵਿਜੇਪ੍ਰਤਾਪ ਸਿੰਘ ਨੂੰ ਬਦਲਿਆ ਹੈ ਕਿਉਂਕਿ ਬਾਦਲ ਚਿਰ ਤੋਂ ਹੀ ਮੰਗ ਕਰ ਰਹੇ ਸਨ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਿਆ ਜਾਵੇ ਹਾਈ ਕੋਰਟ ਦੇ ਵਿੱਚ ਕੁੰਵਰ ਵਿਜੇਪ੍ਰਤਾਪ ਸਿੰਘ ਵਾਲੀ ਸਿੱਟ ਦੇ ਹੱਕ ਵਿੱਚ ਕੈਪਟਨ ਸਰਕਾਰ ਦੇ ਵਕੀਲਾਂ ਦਾ ਨਾਂ ਖੜ੍ਹਨਾ ਬਹੁਤ ਹੀ ਚਿੰਤਾਜਨਕ ਹੈ ਕੁੰਵਰ ਵਿਜੇਪ੍ਰਤਾਪ ਸਿੰਘ ਦੀ ਟੀਮ ਵਲੋਂ ਅੱਜ ਤੱਕ ਬਹੁਤ ਮਿਹਨਤ ਨਾਲ ਕੀਤੀ ਜਾਂਚ ਨੂੰ ਹਾਈ ਕੋਰਟ ਵੱਲੋਂ ਰੱਦ ਕਰਨਾ ਅਤੇ ਪੰਜਾਬ ਸਰਕਾਰ ਵੱਲੋਂ ਸਹਿਮਤੀ ਦੇਣੀ ਇਸ ਘਟਨਾ ਨੇ ਇਕ ਵਾਰ ਫਿਰ ਸੰਗਤਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਬਹਿਬਲ ਕੋਟਕਪੂਰਾ ਗੋਲੀ ਕਾਂਡ ਦਾ ਪੂਰਾ ਇਨਸਾਫ਼ ਹੋਣਾ ਚਾਹੀਦਾ ਹੈ ਕਿਸੇ ਬੇਗੁਨਾਹ ਨੂੰ ਸਜ਼ਾ ਨਹੀਂ ਹੋਣੀ ਚਾਹੀਦੀ ਅਤੇ ਗੁਨਾਹਗਾਰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਭਾਵੇਂ ਉਹ ਸੌਦਾ ਅਸਾਧ ਹੋਵੇ ਜਾੰ ਬਾਦਲ ਹੋਣ ਬਰਗਾੜੀ ਬੇਅਦਬੀ ਕਾਂਡ ਨੂੰ ਕੈਪਟਨ ਸਰਕਾਰ ਵਲੋਂ ਠੰਢੇ ਬਸਤੇ ਵਿਚ ਪਾਉਣ ਦੇ ਮਸਲੇ ਦੇ ਖ਼ਿਲਾਫ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਪ੍ਰੀਵਾਰਾਂ ਨੂੰ ਨਾਲ ਲੈ ਕੇ ਸੁਪਰੀਮ ਕੋਰਟ ਤੱਕ ਜਾਵੇਗੀ ਅਤੇ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ ਜ਼ਰੂਰ ਲਿਆ ਜਾਵੇਗਾ






















