ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਲੁਧਿਆਣਾ ਦੇ ਕਥਿਤ ਸਟ੍ਰੀਟ ਲਾਈਟ ਘੁਟਾਲੇ ਵਿੱਚ ਨਾਮਜ਼ਦ ਵਿਧਾਨ ਸਭਾ ਹਲਕਾ ਦਾਖ਼ਾ ਦੇ ਕਾਂਗਰਸ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਉਹਨਾਂ ਖਿਲਾਫ ਵਿਜੀਲੈਂਸ ਨੇ ਸਟਰੀਟ ਲਾਈਟ ਘੁਟਾਲੇ ਵਿੱਚ ਕੇਸ ਦਰਜ ਕੀਤਾ ਹੋਇਆ ਹੈ। ਜਿਸ ਵਿੱਚ ਲਗਾਤਾਰ ਉਹਨਾਂ ਦੀ ਭਾਲ ਕੀਤੀ ਜਾ ਰਹੀ ਸੀ। ਪਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਦੀਪ ਸੰਧੂ ਅਗਾਊਂ ਜ਼ਮਾਨਤ ਦੇ ਦਿੱਤੀ ਹੈ।