ਅੱਜ ਫਿਰ ਦਿੱਲੀ ਜਾਣਗੇ ਮੁੱਖ ਮੰਤਰੀ ਚੰਨੀ,ਹਾਈਕਮਾਨ ਨਾਲ ਕਰਨਗੇ ਮੁਲਾਕਾਤ
ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਹਰੀਸ਼ ਚੌਧਰੀ ਵੀ ਜਾਣਗੇ ਨਾਲ
ਚੰਡੀਗੜ੍ਹ,1 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਿੱਲੀ ਲਈ ਰਵਾਨਾ ਹੋਣਗੇ। ਉਹਨਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਚੌਧਰੀ ਵੀ ਉਹਨਾਂ ਦੇ ਨਾਲ ਜਾ ਕੇ ਹਾਈਕਮਾਨ ਨੂੰ ਮਿਲ ਸਕਦੇ ਹਨ।






















