ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ
ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ,ਕਰਨਗੇ ਵੱਡਾ ਐਲਾਨ

ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਥੋੜ੍ਹੀ ਦੇਰ ਵਿੱਚ ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਸ਼ੁਰੂ ਹੋ ਚੁੱਕੀ ਹੈ। ਕਿਆਸ ਲੱਗ ਰਹੇ ਹਨ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਕੱਚੇ ਮੁਲਾਜ਼ਮਾਂ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਤਿਉਹਾਰਾਂ ਸੀਜ਼ਨ ਦੇ ਸੰਬੰਧ ਵਿੱਚ ਕੁੱਝ ਵੱਡੇ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਲਈ ਦਿਵਾਲੀ ਦੇ ਤੋਹਫੇ ਵਜੋਂ ਅੱਜ ਸ਼ਾਮ ਚਾਰ ਵਜੇ ਕੋਈ ਇਤਿਹਾਸਕ ਐਲਾਨ ਕਰਨ ਦਾ ਵੀ ਐਲਾਨ ਕੀਤਾ ਹੋਇਆ ਹੈ।





















