ਕੈਬਨਿਟ ਮੰਤਰੀਆਂ ਹਰਪਾਲ ਚੀਮਾ,ਕੁਲਦੀਪ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)- ਬੀਤੇ ਦਿਨੀਂ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ,ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਪਹੁੰਚੇ । ਇਸ ਦੌਰਾਨ ਉਹਨਾਂ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਤੋਂ ਜਲਦ ਸਲਾਖਾਂ ਪਿੱਛੇ ਲਿਆਂਦਾ ਜਾਵੇਗਾ।